Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਭਲਕੇ ਹੋਵੇਗਾ ਸੈਮੀ ਫ਼ਾਈਨਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੋਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ। ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ ਪੰਜਵੀਂ ਪੁਜੀਸ਼ਨ ਦੇ ਮੈਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਭਲਕੇ ਹੋਵੇਗਾ ਸੈਮੀ ਫ਼ਾਈਨਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੋਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ। ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ ਪੰਜਵੀਂ ਪੁਜੀਸ਼ਨ ਦੇ ਮੈਚ ਨਾਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਕੌਮਾਂਤਰੀ ਹਾਕੀ ਨਕਸ਼ੇ ਉਤੇ ਆਪਣੀ ਹਾਜ਼ਰੀ ਦਰਜ ਕਰੇਗਾ। ਇਸ ਸਟੇਡੀਅਮ ਵਿੱਚ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਖੇਡਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਜਿੱਥੇ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਟੂਰਨਾਮੈਂਟ ਹੋਇਆ ਹੈ ਉਥੇ ਮੋਹਾਲੀ ਵਿਖੇ ਪਹਿਲੀ ਵਾਰ ਕੋਈ ਵਾਰ ਕੌਮਾਂਤਰੀ ਹਾਕੀ ਮੈਚ ਹੋ ਰਿਹਾ ਹੈ।

ਜਲੰਧਰ ਵਿਖੇ ਲੀਗ ਸਟੇਜ ਵਿੱਚ ਭਾਰਤ ਪਹਿਲੇ, ਜਾਪਾਨ ਦੂਜੇ, ਮਲੇਸ਼ੀਆ ਤੀਜੇ, ਦੱਖਣੀ ਕੋਰੀਆ ਚੌਥੇ, ਚੀਨ ਪੰਜਵੇਂ ਤੇ ਬੰਗਲਾਦੇਸ਼ ਛੇਵੇਂ ਸਥਾਨ ਉੱਤੇ ਰਿਹਾ ਸੀ। ਭਲਕੇ 4 ਨਵੰਬਰ ਨੂੰ ਨਾਕ ਆਊਟ ਸਟੇਜ ਦੇ ਤਿੰਨ ਮੈਚ ਖੇਡੇ ਜਾਣਗੇ। ਦੋ ਸੈਮੀ ਫ਼ਾਈਨਲ ਅਤੇ ਇਕ ਕਲਾਸੀਫਿਕੇਸ਼ਨ ਮੈਚ ਖੇਡਿਆ ਜਾਵੇਗਾ। ਦਿਨ ਦਾ ਪਹਿਲਾ ਮੈਚ ਦੁਪਹਿਰ ਦੋ ਵਜੇ ਚੀਨ ਤੇ ਬੰਗਲਾਦੇਸ਼ ਵਿਚਾਲੇ ਪੰਜਵੀਂ ਪੁਜੀਸ਼ਨ ਲਈ ਮੈਚ ਖੇਡਿਆ ਜਾਵੇਗਾ। ਸ਼ਾਮ ਸਾਢੇ ਚਾਰ ਵਜੇ ਪਹਿਲੇ ਸੈਮੀ ਫ਼ਾਈਨਲ ਵਿੱਚ ਜਾਪਾਨ ਤੇ ਮਲੇਸ਼ੀਆ ਅਤੇ ਸ਼ਾਮ ਸੱਤ ਵਜੇ ਦੂਜੇ ਸੈਮੀ ਫ਼ਾਈਨਲ ਲਈ ਭਾਰਤ ਤੇ ਦੱਖਣੀ ਕੋਰੀਆ ਆਹਮੋ-ਸਾਹਮਣੇ ਹੋਣਗੇ। ਚਾਰੇ ਟੀਮਾਂ 5 ਨਵੰਬਰ ਨੂੰ ਮੋਹਾਲੀ ਵਿਖੇ ਹੀ ਹੋਣ ਵਾਲੇ ਫ਼ਾਈਨਲ ਮੁਕਾਬਲੇ ਵਿੱਚ ਪੁੱਜਣ ਲਈ ਪੂਰਾ ਜ਼ੋਰ ਲਗਾਉਣਗੀਆਂ। ਸੈਮੀ ਫ਼ਾਈਨਲ ਵਿੱਚ ਹਾਰਨ ਵਾਲੀਆਂ ਦੋਵੇਂ ਟੀਮਾਂ ਕਾਂਸੀ ਦੇ ਤਮਗ਼ੇ ਲਈ ਖੇਡਣਗੀਆਂ।

ਹੁਣ ਤੱਕ ਪਹਿਲਾ ਅੱਠ ਚੈਂਪੀਅਨਜ਼ ਟਰਾਫੀ ਮੁਕਾਬਲੇ ਹੋਏ ਹਨ ਜਿਨਾਂ ਵਿੱਚ ਸਭ ਤੋਂ ਵੱਧ ਵਾਰ ਭਾਰਤ ਨੇ ਛੇ ਵਾਰ ਫ਼ਾਈਨਲ ਖੇਡਿਆ ਹੈ। ਭਾਰਤ ਇਕ ਵਾਰ ਸਾਂਝੇ ਜੇਤੂ ਸਮੇਤ ਪੰਜ ਵਾਰ ਜੇਤੂ ਬਣਿਆ ਹੈ ਅਤੇ ਇਕ ਵਾਰ ਉਪ ਜੇਤੂ ਬਣਿਆ ਹੈ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਵਿੱਚ ਭਾਰਤ ਤੋਂ ਬਾਅਦ ਜਾਪਾਨ ਦੋ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਇੱਕ-ਇੱਕ ਵਾਰ ਫ਼ਾਈਨਲ ਵਿੱਚ ਪੁੱਜੇ ਹਨ। ਭਾਰਤ ਸੱਤਵੀਂ ਵਾਰ, ਜਾਪਾਨ ਤੀਜੀ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਦੂਜੀ ਵਾਰ ਫ਼ਾਈਨਲ ਖੇਡਣ ਲਈ ਪੂਰੀ ਵਾਹ ਲਗਾਉਣਗੇ। ਟਰਾਫੀ ਦੀ ਦੌੜ ਵਿੱਚ ਚਾਰ ਟੀਮਾਂ ਵਿੱਚੋਂ ਭਾਰਤ ਨੇ ਹੁਣ ਪੰਜ ਵਾਰ ਟਰਾਫੀ ਜਿੱਤੀ ਹੈ ਜਦੋਂ ਕਿ ਦੱਖਣੀ ਕੋਰੀਆ ਨੇ ਇਕ ਵਾਰ ਜਿੱਤੀ ਹੈ। ਜਾਪਾਨ ਦੋ ਵਾਰ ਤੇ ਮਲੇਸ਼ੀਆ ਇਕ ਵਾਰ ਉਪ ਜੇਤੂ ਰਿਹਾ ਹੈ।

ਇਸ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਹੁਣ ਤੱਕ ਅਜੇਤੂ ਰਿਹਾ ਹੈ ਅਤੇ ਖੇਡੇ ਸਾਰੇ ਪੰਜ ਮੈਚ ਜਿੱਤੇ ਹਨ। ਭਾਰਤ ਤੋਂ ਬਾਅਦ ਜਾਪਾਨ ਨੇ ਤਿੰਨ ਮੈਚ ਜਿੱਤੇ ਹਨ ਅਤੇ ਇਕ ਡਰਾਅ ਖੇਡਿਆ ਹੈ, ਮਲੇਸ਼ੀਆ ਨੇ ਤਿੰਨ ਅਤੇ ਦੱਖਣੀ ਕੋਰੀਆ ਨੇ ਦੋ ਮੈਚ ਜਿੱਤੇ ਹਨ। ਚੀਨ ਨੇ ਦੋ ਡਰਾਅ ਤੇ ਬੰਗਲਾਦੇਸ਼ ਨੇ ਇਕ ਡਰਾਅ ਖੇਡਿਆ ਹੈ। ਭਾਰਤ ਨੇ ਕੁੱਲ ਸਭ ਤੋਂ ਵੱਧ 34 ਗੋਲ ਕੀਤੇ ਹਨ। ਮਲੇਸ਼ੀਆ ਨੇ ਕੁੱਲ 17 ਗੋਲ, ਦੱਖਣੀ ਕੋਰੀਆ ਤੇ ਚੀਨ ਨੇ 10-10, ਜਾਪਾਨ ਨੇ 9 ਗੋਲ ਅਤੇ ਬੰਗਲਾਦੇਸ਼ ਨੇ ਦੋ ਗੋਲ ਕੀਤੇ ਹਨ।

ਖਿਡਾਰੀਆਂ ਦੇ ਨਿੱਜੀ ਰਿਕਾਰਡ ਦੀ ਗੱਲ ਕਰੀਏ ਤਾਂ ਭਾਰਤ ਦਾ ਕਪਤਾਨ ਹਰਮਨਪ੍ਰੀਤ ਸਿੰਘ 9 ਗੋਲਾਂ ਨਾਲ ਟਾਪ ਸਕੋਰਰ ਚੱਲ ਰਿਹਾ ਹੈ। ਉਸ ਤੋਂ ਬਾਅਦ ਮਲੇਸ਼ੀਆ ਦੇ ਅਬੁ ਕਮਲ ਅਜ਼ਰਾਈ ਨੇ ਪੰਜ ਗੋਲ, ਭਾਰਤ ਦੇ ਦਿਲਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਅਤੇ ਚੀਨ ਦੇ ਬੇਨਹਾਈ ਚੇਨ ਨੇ ਚਾਰ-ਚਾਰ ਗੋਲ, ਭਾਰਤ ਦੇ ਮਨਦੀਪ ਸਿੰਘ, ਅਭਿਸ਼ੇਕ ਤੇ ਜੁਗਰਾਜ ਸਿੰਘ, ਦੱਖਣੀ ਕੋਰੀਆ ਦੇ ਡੇਨ ਸੁਨ, ਜਾਪਾਨ ਦੇ ਕੇਂਟਾਰੋ ਫੁਕੂਦਾ ਤੇ ਮਲੇਸ਼ੀਆ ਦੇ ਅਜ਼ੀਮੂਦੀਨ ਨੇ ਤਿੰਨ-ਤਿੰਨ ਗੋਲ ਕੀਤੇ ਹਨ।

27 ਨਵੰਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਹੋਈ ਸੀ ਅਤੇ 5 ਨਵੰਬਰ ਨੂੰ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਟੇਡੀਅਮ ਵਿਖੇ ਫ਼ਾਈਨਲ ਖੇਡਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News