Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ, ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।
ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News