Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਪੰਜਾਬ ਤੇ ਚੰਡੀਗੜ੍ਹ ਵਿੱਚ ਮੌਨਸੂਨ ਸਰਗਰਮ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ

Monsoon active in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਸਰਗਰਮ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਅਤੇ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਆ ਸਕਦਾ ਹੈ। ਅਗਲੇ […]
By : Updated On: 09 Aug 2026 10:52:AM
ਪੰਜਾਬ ਤੇ ਚੰਡੀਗੜ੍ਹ ਵਿੱਚ ਮੌਨਸੂਨ ਸਰਗਰਮ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ

Monsoon active in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਸਰਗਰਮ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਅਤੇ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਆ ਸਕਦਾ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੀਂਹ ਕਾਰਨ ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਉਲਟ ਬਠਿੰਡਾ ਹਵਾਈ ਅੱਡੇ ’ਤੇ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਸੱਤ ਦਿਨਾਂ ਦੇ ਅਨੁਮਾਨ ਮੁਤਾਬਕ 13 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਸੂਬੇ ਵਿੱਚ ਭਾਰੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News