Journalism Of Hope
BREAKING NEWS
ਪੰਜ ਤੱਤਾਂ 'ਚ ਵਿਲੀਨ ਹੋਏ DIG ਪਰਮਿੰਦਰ ਸਿੰਘ, ਦਰਦਨਾਕ ਸੜਕ ਹਾਦਸੇ 'ਚ ਗਈ ਸੀ ਜਾਨ.....ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ.......ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ.....ਪੰਜੋਖਰਾ ਸਾਹਿਬ ਵਿਵਾਦ: 25 ਅਗਸਤ ਦੀ ਮੀਟਿੰਗ ਹੁਣ ਅੰਬਾਲਾ ’ਚ, ਵੱਡੇ ਫੈਸਲੇ ਦੇ ਆਸਾਰ.....ਅੰਮ੍ਰਿਤਸਰ ਵਿੱਚ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ......ਛੁੱਟੀ ’ਤੇ ਆਏ ਫੌਜੀ ਜਵਾਨ ਨੇ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ......TMC ਦਫ਼ਤਰ ‘ਚ ਫਾਹੇ ਨਾਲ ਲਟਕਦੀ ਮਿਲੀ ਸਾਬਕਾ ਡਿਪਟੀ ਸਪੀਕਰ ਦੀ ਲਾਸ਼, ‘ਸੁਸਾਈਡ ਨੋਟ’ ਵੀ ਬਰਾਮਦ....

ਪੰਜਾਬ ’ਚ ਮਾਨਸੂਨ ਨੇ ਫੜਿਆ ਜ਼ੋਰ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ

Punjab Rain Alert; ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ 17 ਅਤੇ 18 ਅਗਸਤ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ ’ਤੇ ਤੇਜ਼ ਮੀਂਹ, ਗਰਜ-ਚਮਕ ਅਤੇ ਬੱਦਲਵਾਈ […]
Jaspreet Singh
By : Published: 17 Aug 2026 09:10:AM
ਪੰਜਾਬ ’ਚ ਮਾਨਸੂਨ ਨੇ ਫੜਿਆ ਜ਼ੋਰ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ

Punjab Rain Alert; ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ 17 ਅਤੇ 18 ਅਗਸਤ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ ’ਤੇ ਤੇਜ਼ ਮੀਂਹ, ਗਰਜ-ਚਮਕ ਅਤੇ ਬੱਦਲਵਾਈ ਰਹਿਣ ਦੇ ਆਸਾਰ ਹਨ।

ਇਸ਼ਤਿਹਾਰ

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਇਸ ਦੇ ਬਾਵਜੂਦ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਤਾਪਮਾਨ ਆਮ ਨਾਲੋਂ ਕਰੀਬ 1.7 ਡਿਗਰੀ ਸੈਲਸੀਅਸ ਵੱਧ ਰਿਹਾ।

ਮੌਸਮ ਵਿਭਾਗ ਮੁਤਾਬਕ 19 ਤੋਂ 22 ਅਗਸਤ ਤੱਕ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆ ਸਕਦੀ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਛਿਟਪੁਟ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਫਿਲਹਾਲ ਕੋਈ ਵਿਸ਼ੇਸ਼ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ।

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮੀਂਹ

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 40.1 ਮਿ.ਮੀ. ਮੀਂਹ ਪਿਆ। ਜਲੰਧਰ ਵਿੱਚ 14 ਮਿ.ਮੀ., ਰੂਪਨਗਰ ਵਿੱਚ 13 ਮਿ.ਮੀ., ਪਠਾਨਕੋਟ ਵਿੱਚ 4 ਮਿ.ਮੀ., ਪਟਿਆਲਾ ਵਿੱਚ 3.4 ਮਿ.ਮੀ., ਲੁਧਿਆਣਾ ਵਿੱਚ 2.8 ਮਿ.ਮੀ. ਅਤੇ ਮੋਹਾਲੀ ਵਿੱਚ 2 ਮਿ.ਮੀ. ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੀ ਟ੍ਰੇਸ ਮਾਤਰਾ ਵਿੱਚ ਬਾਰਿਸ਼ ਹੋਈ।

ਚੰਡੀਗੜ੍ਹ-ਮੋਹਾਲੀ ਵਿੱਚ ਬੱਦਲਵਾਈ ਦਾ ਦੌਰ

ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਬੱਦਲਵਾਈ ਵਾਲਾ ਰਹਿਣ ਦੀ ਸੰਭਾਵਨਾ ਹੈ। 17 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ 25 ਡਿਗਰੀ ਸੈਲਸੀਅਸ ਦੇ ਨੇੜੇ ਰਹਿ ਸਕਦਾ ਹੈ। 18 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ 24 ਡਿਗਰੀ ਰਹਿਣ ਦਾ ਅਨੁਮਾਨ ਹੈ।

ਇਸ ਤੋਂ ਬਾਅਦ ਵੀ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ ’ਤੇ ਮੀਂਹ ਦੇ ਨਾਲ ਗਰਜ-ਚਮਕ ਦੇਖਣ ਨੂੰ ਮਿਲ ਸਕਦੀ ਹੈ। ਮੋਹਾਲੀ ਵਿੱਚ ਵੀ ਮੌਸਮ ਦਾ ਰੁਖ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ, ਜਿੱਥੇ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਬਠਿੰਡਾ ਸਭ ਤੋਂ ਗਰਮ, ਅੰਮ੍ਰਿਤਸਰ ਰਿਹਾ ਠੰਢਾ

ਐਤਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੂਪਨਗਰ ਵਿੱਚ 36.3, ਪਟਿਆਲਾ ਅਤੇ ਫਿਰੋਜ਼ਪੁਰ ਵਿੱਚ 36.1, ਜਦਕਿ ਫਰੀਦਕੋਟ ਵਿੱਚ 36 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ।

ਦੂਜੇ ਪਾਸੇ, ਰਾਤ ਦੇ ਤਾਪਮਾਨ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 22.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ ਵਿੱਚ ਵੱਧ ਤੋਂ ਵੱਧ 32.9 ਅਤੇ ਘੱਟੋ-ਘੱਟ 24.8 ਡਿਗਰੀ, ਚੰਡੀਗੜ੍ਹ ਵਿੱਚ 36.2 ਅਤੇ 25.6 ਡਿਗਰੀ, ਜਦਕਿ ਮੋਹਾਲੀ ਵਿੱਚ 34.9 ਅਤੇ 26.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News