Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਮਾਨਸੂਨ ਵਾਪਸੀ ਦੇ ਰਾਹ ‘ਤੇ: ਪੰਜਾਬ ਵਿੱਚ 20 ਸਤੰਬਰ ਤੱਕ ਪੂਰੀ ਵਾਪਸੀ, ਕਈ ਥਾਵਾਂ ‘ਤੇ ਹੋ ਸਕਦੀ ਹੈ ਬੂੰਦਾਬਾਂਦੀ

Weather Update: ਮਾਨਸੂਨ ਹੁਣ ਪੰਜਾਬ ਤੋਂ ਵਾਪਸੀ ਦੇ ਰਾਹ ‘ਤੇ ਹੈ ਅਤੇ 20 ਸਤੰਬਰ ਤੱਕ ਪੂਰੀ ਤਰ੍ਹਾਂ ਵਾਪਸ ਆ ਜਾਵੇਗਾ। ਜਾਂਦੇ ਸਮੇਂ ਇਹ ਪੰਜਾਬ ਦੇ ਕੇਂਦਰੀ ਹਿੱਸਿਆਂ ਵਿੱਚੋਂ ਲੰਘੇਗਾ, ਜਿਸ ਕਾਰਨ ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ ਅਤੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। 16 ਸਤੰਬਰ ਯਾਨੀ ਅੱਜ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਨਸੂਨ ਵਾਪਸੀ ਦੇ ਰਾਹ ‘ਤੇ: ਪੰਜਾਬ ਵਿੱਚ 20 ਸਤੰਬਰ ਤੱਕ ਪੂਰੀ ਵਾਪਸੀ, ਕਈ ਥਾਵਾਂ ‘ਤੇ ਹੋ ਸਕਦੀ ਹੈ ਬੂੰਦਾਬਾਂਦੀ

Weather Update: ਮਾਨਸੂਨ ਹੁਣ ਪੰਜਾਬ ਤੋਂ ਵਾਪਸੀ ਦੇ ਰਾਹ ‘ਤੇ ਹੈ ਅਤੇ 20 ਸਤੰਬਰ ਤੱਕ ਪੂਰੀ ਤਰ੍ਹਾਂ ਵਾਪਸ ਆ ਜਾਵੇਗਾ। ਜਾਂਦੇ ਸਮੇਂ ਇਹ ਪੰਜਾਬ ਦੇ ਕੇਂਦਰੀ ਹਿੱਸਿਆਂ ਵਿੱਚੋਂ ਲੰਘੇਗਾ, ਜਿਸ ਕਾਰਨ ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ ਅਤੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ।

16 ਸਤੰਬਰ ਯਾਨੀ ਅੱਜ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਬੂੰਦਾਬਾਂਦੀ ਸੰਭਵ ਹੈ। ਦੂਜੇ ਪਾਸੇ 17 ਅਤੇ 18 ਸਤੰਬਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਰਿਹਾ।ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਨਾਲ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਮੀਂਹ ਜਾਂ ਤੂਫਾਨ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੀਂਹ ਦੇ ਮੱਦੇਨਜ਼ਰ ਫਸਲਾਂ ਦੀ ਦੇਖਭਾਲ ਕਰਨ ਅਤੇ ਖੇਤਾਂ ਵਿੱਚ ਪਹਿਲਾਂ ਤੋਂ ਜ਼ਰੂਰੀ ਪ੍ਰਬੰਧ ਕਰਨ, ਤਾਂ ਜੋ ਕੋਈ ਨੁਕਸਾਨ ਨਾ ਹੋਵੇ।ਮੀਂਹ ਨਾਲ ਵਾਯੂਮੰਡਲ ਵਿੱਚ ਠੰਢਕ ਆਵੇਗੀ ਅਤੇ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਕੁਝ ਰਾਹਤ ਮਿਲੇਗੀ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵਧਦੀ ਗਰਮੀ ਅਤੇ ਨਮੀ ਤੋਂ ਲੋਕ ਪਰੇਸ਼ਾਨ ਸਨ।

ਇਸ ਦੇ ਨਾਲ ਹੀ ਪਹਾੜਾਂ ਵਿੱਚ ਘੱਟ ਮੀਂਹ ਪੈਣ ਕਾਰਨ ਪੰਜਾਬ ਵਿੱਚ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ ਅਤੇ ਸਥਿਤੀ ਹੌਲੀ-ਹੌਲੀ ਆਮ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਸਫਾਈ ਮੁਹਿੰਮ ਹਰ ਪਿੰਡ ਵਿੱਚ ਚੱਲ ਰਹੀ ਹੈ।

  • ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਅੱਜ ਮੌਸਮ ਦੀ ਭਵਿੱਖਬਾਣੀ
    ਅੰਮ੍ਰਿਤਸਰ– ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 34.8 ਸੈਲਸੀਅਸ ਤੱਕ ਰਿਹਾ, ਹਲਕੀ ਬਾਰਿਸ਼ ਦੀ ਉਮੀਦ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਹੁਣ ਤੱਕ 651.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
  • ਜਲੰਧਰ – ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਪਮਾਨ 33 ਸੈਲਸੀਅਸ ਤੱਕ ਰਿਹਾ। ਜ਼ਿਲ੍ਹੇ ਵਿੱਚ ਹੁਣ ਤੱਕ 902.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
  • ਲੁਧਿਆਣਾ – ਲੁਧਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਹੈ। ਵੱਧ ਤੋਂ ਵੱਧ ਤਾਪਮਾਨ 37.6 ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਹੁਣ ਤੱਕ 798.2 ਮਿਲੀਮੀਟਰ ਮੀਂਹ ਪਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News