Journalism Of Hope
BREAKING NEWS
Punjab Congress Rift: ਚੰਨੀ ਖੇਮੇ ਨਾਲ 2 ਘੰਟੇ ਦੀ ਮੈਰਾਥਨ ਬੈਠਕ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ.... Punjab Fresh Debt: ਪੰਜਾਬ ’ਤੇ ਹੋਰ ਭਾਰੀ ਹੋਵੇਗੀ ਕਰਜ਼ੇ ਦੀ ਪੰਡ! ਸਰਕਾਰ ਜੁਲਾਈ ਤੋਂ ਸਤੰਬਰ ਵਿਚਾਲੇ 13,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਦੀ ਤਿਆਰੀ ’ਚ...... ਪੇਪਰ ਲੀਕ ’ਤੇ PM ਮੋਦੀ ਦਾ ਕਾਰਵਾਈ ਦਾ ਭਰੋਸਾ, CJP ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਅੜੀ; ਜੇ.ਪੀ. ਨੱਡਾ ਨੇ ਰਾਹੁਲ ਗਾਂਧੀ ’ਤੇ ਸਾਧਿਆ ਨਿਸ਼ਾਨਾ.... NEET ਪ੍ਰਦਰਸ਼ਨ: 'ਚਲੋ ਸੰਸਦ' ਮਾਰਚ ਦੌਰਾਨ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ 'ਤੇ ਭੜਕੇ ਅਰਿਜੀਤ ਸਿੰਘ; ਬੋਲੇ– "ਕੀ ਆਪਣੇ ਆਪ ਨੂੰ ਰੱਬ ਸਮਝ ਲਿਆ ਹੈ?"

ਪੰਜਾਬ-ਹਰਿਆਣਾ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਹੁਣ ਤੱਕ 32% ਘੱਟ ਬਾਰਿਸ਼ ਦਰਜ; 27-28 ਜੁਲਾਈ ਨੂੰ ਭਾਰੀ ਮੀਂਹ ਦੀ ਸੰਭਾਵਨਾ

Punjab Haryana monsoon update; ਮਾਨਸੂਨ ਦੀ ਆਮਦ ਤੋਂ ਬਾਅਦ ਵੀ ਪੰਜਾਬ ਅਤੇ ਹਰਿਆਣਾ ਵਿੱਚ ਬਾਰਿਸ਼ ਦਾ ਸਿਲਸਿਲਾ ਉਮੀਦ ਮੁਤਾਬਕ ਨਹੀਂ ਬਣ ਸਕਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਇਸ ਸੀਜ਼ਨ ਵਿੱਚ ਹੁਣ ਤੱਕ ਦੋਵਾਂ ਸੂਬਿਆਂ ਵਿੱਚ ਆਮ ਨਾਲੋਂ ਕਾਫ਼ੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ਵਿੱਚ ਹੁਣ ਤੱਕ 32 ਫੀਸਦੀ ਘੱਟ ਬਾਰਿਸ਼ […]
Jaspreet Singh
By : Updated On: 24 Jul 2026 16:27:PM
ਪੰਜਾਬ-ਹਰਿਆਣਾ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਹੁਣ ਤੱਕ 32% ਘੱਟ ਬਾਰਿਸ਼ ਦਰਜ; 27-28 ਜੁਲਾਈ ਨੂੰ ਭਾਰੀ ਮੀਂਹ ਦੀ ਸੰਭਾਵਨਾ

Punjab Haryana monsoon update; ਮਾਨਸੂਨ ਦੀ ਆਮਦ ਤੋਂ ਬਾਅਦ ਵੀ ਪੰਜਾਬ ਅਤੇ ਹਰਿਆਣਾ ਵਿੱਚ ਬਾਰਿਸ਼ ਦਾ ਸਿਲਸਿਲਾ ਉਮੀਦ ਮੁਤਾਬਕ ਨਹੀਂ ਬਣ ਸਕਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਇਸ ਸੀਜ਼ਨ ਵਿੱਚ ਹੁਣ ਤੱਕ ਦੋਵਾਂ ਸੂਬਿਆਂ ਵਿੱਚ ਆਮ ਨਾਲੋਂ ਕਾਫ਼ੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

ਇਸ਼ਤਿਹਾਰ

ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ਵਿੱਚ ਹੁਣ ਤੱਕ 32 ਫੀਸਦੀ ਘੱਟ ਬਾਰਿਸ਼ ਹੋਈ ਹੈ। ਹਾਲਾਂਕਿ ਪਿਛਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ, ਪਰ ਜ਼ਮੀਨੀ ਪੱਧਰ ‘ਤੇ ਬਾਰਿਸ਼ ਦਾ ਅਸਰ ਘੱਟ ਹੀ ਦੇਖਣ ਨੂੰ ਮਿਲਿਆ।

5 ਦਿਨਾਂ ‘ਚ ਨਹੀਂ ਪਿਆ ਉਮੀਦ ਮੁਤਾਬਕ ਮੀਂਹ

ਮੌਸਮ ਵਿਭਾਗ ਵੱਲੋਂ 19 ਤੋਂ 23 ਜੁਲਾਈ ਤੱਕ ਹੈਵੀ ਰੇਨ ਦਾ ਅਲਰਟ ਜਾਰੀ ਕੀਤਾ ਗਿਆ ਸੀ, ਪਰ ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸਿਰਫ਼ 2.7 ਤੋਂ 7.2 ਮਿਲੀਮੀਟਰ ਤੱਕ ਹੀ ਬਾਰਿਸ਼ ਦਰਜ ਕੀਤੀ ਗਈ।

ਅੰਕੜਿਆਂ ਮੁਤਾਬਕ ਮਾਨਸੂਨ ਸੀਜ਼ਨ ਵਿੱਚ ਹੁਣ ਤੱਕ ਕੁੱਲ 209.9 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਆਮ ਨਾਲੋਂ ਕਰੀਬ 22 ਫੀਸਦੀ ਘੱਟ ਹੈ।

27-28 ਜੁਲਾਈ ਨੂੰ ਭਾਰੀ ਮੀਂਹ ਦੀ ਉਮੀਦ

ਮੌਸਮ ਵਿਭਾਗ ਨੇ ਹੁਣ 27 ਅਤੇ 28 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

ਵਿਭਾਗ ਮੁਤਾਬਕ 27 ਜੁਲਾਈ ਨੂੰ ਮਾਨਸੂਨ ਟ੍ਰਫ ਦੇ ਉੱਤਰ ਵੱਲ ਖਿਸਕਣ ਕਾਰਨ ਮੌਸਮ ਵਿੱਚ ਬਦਲਾਅ ਆ ਸਕਦਾ ਹੈ ਅਤੇ ਕਈ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ।

ਚੰਡੀਗੜ੍ਹ ‘ਚ 24 ਘੰਟਿਆਂ ਦੌਰਾਨ ਸਿਰਫ਼ 2.7 MM ਮੀਂਹ

ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਵਿੱਚ ਸਿਰਫ਼ 2.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਸੈਲਸੀਅਸ ਰਿਹਾ।

ਮਾਹਿਰਾਂ ਨੇ ਦੱਸਿਆ ਮਾਨਸੂਨ ਕਮਜ਼ੋਰ

ਮੌਸਮ ਮਾਹਿਰਾਂ ਮੁਤਾਬਕ ਇਸ ਵਾਰ ਮਾਨਸੂਨ ਦੀ ਗਤੀ ਕਮਜ਼ੋਰ ਰਹੀ ਹੈ। ਆਮ ਤੌਰ ‘ਤੇ ਜੁਲਾਈ ਮਹੀਨੇ ਵਿੱਚ ਪੰਜਾਬ-ਹਰਿਆਣਾ ਵਿੱਚ ਚੰਗੀ ਬਾਰਿਸ਼ ਹੋ ਜਾਂਦੀ ਹੈ, ਪਰ ਇਸ ਵਾਰ ਮੀਂਹ ਦੀ ਘਾਟ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਫਿਲਹਾਲ ਅਗਲੇ ਤਿੰਨ ਦਿਨ ਮੌਸਮ ਖੁੱਲ੍ਹਾ ਰਹਿਣ ਦੀ ਸੰਭਾਵਨਾ ਹੈ, ਜਦਕਿ 27-28 ਜੁਲਾਈ ਨੂੰ ਮੀਂਹ ਨਾਲ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News