Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਮੂਨਕ ਵਿਆਹ ਸਮਾਗਮ ਫੂਡ ਪੋਇਜ਼ਨਿੰਗ ਮਾਮਲਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

Punjab food poisoning case Moonak; ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੂਨਕ ਵਿਆਹ ਸਮਾਗਮ ਫੂਡ ਪੋਇਜ਼ਨਿੰਗ ਮਾਮਲਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

Punjab food poisoning case Moonak; ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਸਥਿਤੀ ‘ਤੇ ਨਜ਼ਰ ਰੱਖਣਗੇ, ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ। ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ-ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ।

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ ਜਾਣਿਆ ਤੇ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਿਲ ਕੀਤੀ।

ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਸ਼ੁਕਰ ਹੈ ਕਿ ਸਾਰੇ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ।

ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ। ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਬੂਲੈਂਸਾਂ ਨੂੰ ਮੌਕੇ ‘ਤੇ ਤਿਆਰ ਰੱਖਿਆ ਗਿਆ ਹੈ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ ‘ਤੇ ਯੋਗ ਕਾਰਵਾਈ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News