Punjab Immigration Agents: ਪੰਜਾਬ ਸਮੇਤ ਦੇਸ਼ ਭਰ ‘ਚ 3094 ਅਜਿਹੇ ਏਜੰਟਾਂ ਦੀ ਸ਼ਨਾਖਤ ਕੀਤੀ ਗਈ, ਜੋ ਵਿਦੇਸ਼ਾਂ ‘ਚ ਨੌਕਰੀਆਂ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗ ਰਹੇ ਸੀ।
Action on Illegal Immigration Agents: ਪੰਜਾਬ ਦੇ ਲੋਕਾਂ ‘ਚ ਬਾਹਰ ਜਾਣ ਦਾ ਕਾਫੀ ਕ੍ਰੇਜ਼ ਹੈ, ਜਿਸ ਕਾਰਨ ਸੂਬੇ ਵਿੱਚ ਇਮੀਗ੍ਰੇਸ਼ਨ ਏਜੰਟਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਨ੍ਹਾਂ ਏਜੰਟਾਂ ਨੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਆਪਣੇ ਦਫ਼ਤਰ ਖੋਲ੍ਹੇ ਹੋਏ ਹਨ, ਪਰ ਇਨ੍ਹਾਂ ਚੋਂ 92 ਫ਼ੀਸਦੀ ਏਜੰਟ ਗ਼ੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ ਕਿਉਂਕਿ ਸਿਰਫ਼ 8 ਫ਼ੀਸਦੀ ਏਜੰਟ ਹੀ ਰਜਿਸਟਰਡ ਹਨ।
ਵਿਦੇਸ਼ ਮੰਤਰਾਲੇ ਦੇ ਰਿਕਾਰਡ ਮੁਤਾਬਕ ਸੂਬੇ ‘ਚ ਸਿਰਫ਼ 212 ਏਜੰਟਾਂ ਨੇ ਹੀ ਆਪਣਾ ਰਜਿਸਟ੍ਰੇਸ਼ਨ ਕਰਵਾਇਆ ਹੈ, ਪਰ ਇਨ੍ਹਾਂ ਚੋਂ 65 ਦੇ ਲਾਇਸੈਂਸ ਮਿਆਦ ਪੁੱਗ ਚੁੱਕਣ ਕਰਕੇ ਰੱਦ ਅਤੇ ਬੰਦ ਕਰ ਦਿੱਤੇ ਗਏ ਹਨ। ਸਥਿਤੀ ਇਹ ਹੈ ਕਿ ਅੱਠ ਜ਼ਿਲ੍ਹਿਆਂ ‘ਚ ਇੱਕ ਵੀ ਏਜੰਟ ਰਜਿਸਟਰਡ ਨਹੀਂ ਹੈ, ਜਦੋਂ ਕਿ ਵੱਡੀ ਗਿਣਤੀ ਵਿੱਚ ਏਜੰਟ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ।
2730 ਤੋਂ ਵੱਧ ਏਜੰਟ ਗੈਰ-ਕਾਨੂੰਨੀ
ਸੂਬੇ ‘ਚ ਕੁੱਲ 2730 ਤੋਂ ਵੱਧ ਇਮੀਗ੍ਰੇਸ਼ਨ ਏਜੰਟ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ, ਜੋ ਲੋਕਾਂ ਨੂੰ ਬਾਹਰ ਭੇਜਣ ਲਈ ਮੋਟੀ ਰਕਮ ਵਸੂਲ ਰਹੇ ਹਨ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਵੀ ਰਜਿਸਟਰਡ ਇਮੀਗ੍ਰੇਸ਼ਨ ਏਜੰਟ ਨਹੀਂ ਹੈ, ਉਨ੍ਹਾਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮਲੇਰਕੋਟਲਾ ਅਤੇ ਮਾਨਸਾ ਸ਼ਾਮਲ ਹਨ। ਸਰਕਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਏਜੰਟਾਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਤਿਆਰੀ ਕਰ ਰਹੀ ਹੈ।
ਸਭ ਤੋਂ ਵੱਧ ਜਲੰਧਰ, ਮੋਹਾਲੀ ਤੇ ਹੁਸ਼ਿਆਰਪੁਰ ਵਿੱਚ ਰਜਿਸਟਰਡ
ਸਭ ਤੋਂ ਵੱਧ ਏਜੰਟ ਜਲੰਧਰ, ਮੋਹਾਲੀ ਅਤੇ ਹੁਸ਼ਿਆਰਪੁਰ ਵਿੱਚ ਰਜਿਸਟਰਡ ਹਨ। ਜਲੰਧਰ ਵਿੱਚ ਕੁੱਲ 86 ਏਜੰਟਾਂ ਕੋਲ ਲਾਇਸੈਂਸ ਹਨ। ਇਨ੍ਹਾਂ ਚੋਂ 16 ਦੇ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਹੈ, ਜਿਸ ਕਾਰਨ ਉਹ ਵੀ ਲਾਇਸੈਂਸ ਰੀਨਿਊ ਕੀਤੇ ਬਿਨਾਂ ਹੀ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 4 ਲਾਇਸੈਂਸ ਵੀ ਰੱਦ ਕੀਤੇ ਗਏ ਹਨ, ਜਦੋਂ ਕਿ 1 ਲਾਇਸੈਂਸ ਮੁਅੱਤਲ ਅਤੇ 2 ਨੂੰ ਬੇਨਤੀ ਕਰਨ ਤੋਂ ਬਾਅਦ ਰੱਦ ਕਰ ਦਿੱਤਾ ਗਿਆ। ਮੋਹਾਲੀ ਵਿੱਚ 31 ਏਜੰਟਾਂ ਦੇ ਨਾਲ ਦੂਜੇ ਨੰਬਰ ‘ਤੇ ਲਾਇਸੰਸ ਹਨ, ਜਿਨ੍ਹਾਂ ਚੋਂ ਸੱਤ ਦੀ ਮਿਆਦ ਪੁੱਗ ਚੁੱਕੀ ਹੈ ਅਤੇ ਇੱਕ ਰੱਦ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ ‘ਚ 22 ਕੋਲ ਵੈਧ ਲਾਇਸੰਸ ਹਨ ਪਰ ਇਨ੍ਹਾਂ ‘ਚੋਂ 8 ਦੇ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਹੈ। ਲੁਧਿਆਣਾ ਵਿੱਚ 20 ਏਜੰਟਾਂ ਕੋਲ ਲਾਇਸੈਂਸ ਹਨ। ਇਨ੍ਹਾਂ ਵਿੱਚੋਂ ਤਿੰਨ ਦੀ ਮਿਆਦ ਪੁੱਗ ਚੁੱਕੀ ਹੈ ਅਤੇ ਇੱਕ ਰੱਦ ਕਰ ਦਿੱਤੀ ਗਈ ਹੈ।
ਗੈਰ-ਕਾਨੂੰਨੀ ਏਜੰਟਾਂ ਦੀ ਪਛਾਣ ਕਰਨ ਲਈ ਮੁਹਿੰਮ ਸ਼ੁਰੂ
ਗੈਰ-ਕਾਨੂੰਨੀ ਏਜੰਟਾਂ ਦੀ ਪਛਾਣ ਕਰਨ ਲਈ ਮੰਤਰਾਲੇ ਵੱਲੋਂ ਸਮੇਂ-ਸਮੇਂ ‘ਤੇ ਮੁਹਿੰਮਾਂ ਵੀ ਚਲਾਈਆਂ ਜਾਂਦੀਆਂ ਹਨ। ਹੁਣ ਸਰਕਾਰ ਫਿਰ ਤੋਂ ਗੈਰ ਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕਰਨ ਜਾ ਰਹੀ ਹੈ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਗੈਰ-ਕਾਨੂੰਨੀ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
READ ALSO ;- Pakistan ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਫੌਜੀ ਮੁਖੀ ਨੂੰ ਖੁੱਲ੍ਹੀ ਚਿੱਠੀ