Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਲਾਰੈਂਸ ਬਿਸ਼ਨੋਈ ਦਾ ਕਰੀਬੀ ਅਤੇ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ’ਚ

ਨਵੀਂ ਦਿੱਲੀ: ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਹੈਰੀ ਬਾਕਸਰ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਅਮਰੀਕਾ ਦੇ ਕੈਲੀਫੋਰਨੀਆ ਵਿੱਚ ਉਸ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਹ ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚ ਸ਼ਾਮਲ ਹੈ ਅਤੇ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠ ਕੇ ਗੈਂਗ ਦੀਆਂ ਗਤੀਵਿਧੀਆਂ ਚਲਾ ਰਿਹਾ ਸੀ। ਰਿਪੋਰਟਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲਾਰੈਂਸ ਬਿਸ਼ਨੋਈ ਦਾ ਕਰੀਬੀ ਅਤੇ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ’ਚ

ਨਵੀਂ ਦਿੱਲੀ: ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਹੈਰੀ ਬਾਕਸਰ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਅਮਰੀਕਾ ਦੇ ਕੈਲੀਫੋਰਨੀਆ ਵਿੱਚ ਉਸ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਹ ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚ ਸ਼ਾਮਲ ਹੈ ਅਤੇ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠ ਕੇ ਗੈਂਗ ਦੀਆਂ ਗਤੀਵਿਧੀਆਂ ਚਲਾ ਰਿਹਾ ਸੀ। ਰਿਪੋਰਟਾਂ ਅਨੁਸਾਰ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਹਰਿਆਣਾ ਸਪੈਸ਼ਲ ਟਾਸਕ ਫੋਰਸ (STF) ਵੱਲੋਂ ਮਿਲੀ ਜਾਣਕਾਰੀ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲਿਆ। ਉਸ ਨੂੰ ਭਾਰਤ ਵਾਪਸ ਲਿਆਉਣ ਲਈ ਅਗਲੀ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

ਰੋਹਿਤ ਸ਼ੈੱਟੀ ਦੇ ਘਰ ਬਾਹਰ ਗੋਲੀਬਾਰੀ ਮਾਮਲੇ ਨਾਲ ਜੁੜਿਆ ਨਾਂਅ
ਹੈਰੀ ਬਾਕਸਰ ਦਾ ਨਾਂ ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ। ਉਸ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ਪੋਸਟਾਂ ਅਤੇ ਆਡੀਓ ਸੰਦੇਸ਼ਾਂ ਰਾਹੀਂ ਬਾਲੀਵੁੱਡ ਦੀਆਂ ਕਈ ਹਸਤੀਆਂ ਨੂੰ ਧਮਕੀਆਂ ਦਿੱਤੇ ਜਾਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਸਨ।

ਕਤਲ ਅਤੇ ਫਿਰੌਤੀ ਸਮੇਤ ਕਈ ਕੇਸ ਦਰਜ
ਹੈਰੀ ਬਾਕਸਰ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਗੋਲੀਬਾਰੀ ਅਤੇ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਦੱਸੇ ਜਾਂਦੇ ਹਨ। ਜਾਂਚ ਏਜੰਸੀਆਂ ਉਸ ਨੂੰ ਗੈਂਗ ਦੀਆਂ ਵਿਦੇਸ਼ ਤੋਂ ਚਲਾਈਆਂ ਜਾ ਰਹੀਆਂ ਕਥਿਤ ਗਤੀਵਿਧੀਆਂ ਨਾਲ ਵੀ ਜੋੜਦੀਆਂ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਨੀਰਜ ਫਰੀਦਪੁਰੀਆ ਨੂੰ ਵੀ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਹੈਰੀ ਬਾਕਸਰ ਦੀ ਹਿਰਾਸਤ ਨੂੰ ਭਾਰਤੀ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਸਰਗਰਮ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News