Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਟਰੱਕ ਦੀ ਟੱਕਰ ‘ਚ ਮਾਂ-ਧੀ ਦੀ ਮੌਤ, ਦੂਜੀ ਧੀ ਤੇ ਪਿਓ ਜ਼ਖ਼ਮੀ

Punjab News: ਨੰਗਲ-ਸ੍ਰੀ ਆਨੰਦਪੁਰ ਸਾਹਿਬ ਮੁੱਖ ਸੜਕ ‘ਤੇ ਅੱਜ ਸ਼ਾਮ ਖੌਫਨਾਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਮਾਂ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਰਿਵਾਰ ਦੇ 2 ਜੀਅ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਹੰਬੇਵਾਲ ਦਾ ਰਹਿਣ ਵਾਲਾ ਅੰਨੂ ਕੁਮਾਰ ਆਪਣੀ ਪਤਨੀ ਸੀਮਾ, ਧੀਆਂ ਵੰਸ਼ਿਕਾ ਅਤੇ ਦਿਵਿਆ ਨਾਲ ਮੋਟਰਸਾਈਕਲ ‘ਤੇ ਸ੍ਰੀ ਆਨੰਦਪੁਰ ਸਾਹਿਬ […]
ਲੇਖਕ : ਪ੍ਰਕਾਸ਼ਿਤ: 

Punjab News: ਨੰਗਲ-ਸ੍ਰੀ ਆਨੰਦਪੁਰ ਸਾਹਿਬ ਮੁੱਖ ਸੜਕ ‘ਤੇ ਅੱਜ ਸ਼ਾਮ ਖੌਫਨਾਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਮਾਂ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਰਿਵਾਰ ਦੇ 2 ਜੀਅ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਹੰਬੇਵਾਲ ਦਾ ਰਹਿਣ ਵਾਲਾ ਅੰਨੂ ਕੁਮਾਰ ਆਪਣੀ ਪਤਨੀ ਸੀਮਾ, ਧੀਆਂ ਵੰਸ਼ਿਕਾ ਅਤੇ ਦਿਵਿਆ ਨਾਲ ਮੋਟਰਸਾਈਕਲ ‘ਤੇ ਸ੍ਰੀ ਆਨੰਦਪੁਰ ਸਾਹਿਬ ਵੱਲ ਜਾ ਰਿਹਾ ਸੀ ਕਿ ਪਿੰਡ ਅਜੌਲੀ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਮੋਟਰਸਾਈਕਲ (Truck Bike Accident) ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿੱਚ ਸੀਮਾ ਅਤੇ ਉਸਦੀ ਧੀ ਵੰਸ਼ਿਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਅੰਨੂ ਕੁਮਾਰ ਅਤੇ ਉਸਦੀ ਛੋਟੀ ਧੀ ਦਿਵਿਆ ਨੂੰ 108 ਐਂਬੂਲੈਂਸ ਰਾਹੀਂ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਨੰਗਲ ਲਿਜਾਇਆ ਗਿਆ, ਜਿੱਥੇ ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਨੂ ਕੁਮਾਰ ਨੂੰ ਹੈਲਮੇਟ ਪਹਿਨਣ ਕਾਰਨ ਬਚਾਇਆ ਗਿਆ। ਇਸ ਹਾਦਸੇ ਤੋਂ ਬਾਅਦ ਅਣਪਛਾਤਾ ਡਰਾਈਵਰ ਗੱਡੀ ਲੈ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਏਐਸਆਈ ਰੁਪੇਸ਼ ਕੁਮਾਰ ਦੀ ਅਗਵਾਈ ਹੇਠ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ ‘ਤੇ ਪਹੁੰਚੀ, ਜਿਨ੍ਹਾਂ ਨੇ ਸੜਕ ਦੇ ਦੋਵੇਂ ਪਾਸੇ ਲੱਗੇ ਲੰਬੇ ਜਾਮ ਨੂੰ ਖੁੱਲ੍ਹਵਾਇਆ। ਇਸ ਮੌਕੇ ਸਿਵਲ ਹਸਪਤਾਲ ਨੰਗਲ ਵਿਖੇ ਡਿਊਟੀ ‘ਤੇ ਤਾਇਨਾਤ ਡਾਕਟਰ ਪਰਮ ਪ੍ਰਤਾਪ ਸਿੰਘ ਨੇ ਮਾਂ ਅਤੇ ਧੀ ਦੀ ਮੌਤ ਦੀ ਪੁਸ਼ਟੀ ਕੀਤੀ ਜਦੋਂ ਕਿ ਅੰਨੂ ਅਤੇ ਛੋਟੀ ਧੀ ਦਿਵਿਆ ਜ਼ਖਮੀ ਹੋ ਗਈ ਅਤੇ ਕਿਹਾ ਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News