Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਦੋ ਬੱਚਿਆਂ ਦੀ ਮਾਂ ਨੇ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ ’ਚ ਮਾਰੀ ਛਾਲ, ਭਾਲ ਜਾਰੀ

ਕਾਹਨੂਵਾਨ: ਬਲਾਕ ਕਾਹਨੂਵਾਨ ਅਧੀਨ ਪਿੰਡ ਰਾਜੂ ਬੇਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਬੱਚਿਆਂ ਦੀ ਮਾਂ ਪ੍ਰਭਜੋਤ ਕੌਰ ਪਤਨੀ ਗੁਰਨਾਮ ਸਿੰਘ ਦੇ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਤੋਂ ਬਾਅਦ ਉਸ ਦੀ ਭਾਲ ਲਈ ਪੁਲਿਸ ਅਤੇ ਗੋਤਾਖੋਰਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਵੇਰੇ ਮੋਪੇਡ ’ਤੇ […]
Nishant Malyan
By : Updated On: 13 Sep 2026 13:57:PM
ਦੋ ਬੱਚਿਆਂ ਦੀ ਮਾਂ ਨੇ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ ’ਚ ਮਾਰੀ ਛਾਲ, ਭਾਲ ਜਾਰੀ

ਕਾਹਨੂਵਾਨ: ਬਲਾਕ ਕਾਹਨੂਵਾਨ ਅਧੀਨ ਪਿੰਡ ਰਾਜੂ ਬੇਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਬੱਚਿਆਂ ਦੀ ਮਾਂ ਪ੍ਰਭਜੋਤ ਕੌਰ ਪਤਨੀ ਗੁਰਨਾਮ ਸਿੰਘ ਦੇ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਤੋਂ ਬਾਅਦ ਉਸ ਦੀ ਭਾਲ ਲਈ ਪੁਲਿਸ ਅਤੇ ਗੋਤਾਖੋਰਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ਼ਤਿਹਾਰ

ਸਵੇਰੇ ਮੋਪੇਡ ’ਤੇ ਘਰੋਂ ਨਿਕਲੀ ਸੀ
ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚਾਂ ਮੁਤਾਬਕ ਪ੍ਰਭਜੋਤ ਕੌਰ ਸ਼ਨੀਵਾਰ ਸਵੇਰੇ ਕਰੀਬ 10 ਵਜੇ ਮੋਪੇਡ ’ਤੇ ਘਰੋਂ ਨਿਕਲੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਦਰਿਆ ਬਿਆਸ ਦੇ ਪੁਲ ਨੇੜੇ ਪਹੁੰਚੀ, ਜਿੱਥੇ ਉਸ ਨੇ ਆਪਣਾ ਮੋਪੇਡ ਸਾਈਡ ’ਤੇ ਖੜ੍ਹਾ ਕੀਤਾ ਅਤੇ ਕਥਿਤ ਤੌਰ ’ਤੇ ਪੁਲ ਤੋਂ ਦਰਿਆ ਵਿੱਚ ਛਾਲ ਮਾਰ ਦਿੱਤੀ। ਪ੍ਰਭਜੋਤ ਕੌਰ ਦੇ ਪਤੀ ਗੁਰਨਾਮ ਸਿੰਘ ਦੇ ਭਾਰਤੀ ਫੌਜ ਵਿੱਚ ਤਾਇਨਾਤ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਪੁਲਿਸ ਨੂੰ ਸੂਚਨਾ ਮਿਲਦੇ ਹੀ ਭਾਲ ਸ਼ੁਰੂ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨੇੜਲੇ ਪੁਲਿਸ ਨਾਕੇ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਗਿਆ। ਮਾਮਲਾ ਥਾਣਾ ਮੁਕੇਰੀਆਂ ਦੇ ਅਧੀਨ ਆਉਂਦਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕਰਨ ਦੇ ਨਾਲ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਦੇ ਸਾਬਕਾ ਸਰਪੰਚ ਭਗਵੰਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਕੌਰ ਦੀ ਭਾਲ ਲਈ ਹੁਸ਼ਿਆਰਪੁਰ ਤੋਂ ਗੋਤਾਖੋਰਾਂ ਦੀ ਟੀਮ ਵੀ ਪਹੁੰਚ ਰਹੀ ਹੈ। ਟੀਮ ਵੱਲੋਂ ਦਰਿਆ ਬਿਆਸ ਵਿੱਚ ਸੰਭਾਵਿਤ ਥਾਵਾਂ ’ਤੇ ਭਾਲ ਕੀਤੀ ਜਾ ਰਹੀ ਹੈ।

ਪਰਿਵਾਰ ਨੇ ਕਿਹਾ- ਕਿਸੇ ਨਾਲ ਕੋਈ ਕਲੇਸ਼ ਨਹੀਂ ਸੀ
ਪ੍ਰਭਜੋਤ ਕੌਰ ਦੀ ਮਾਤਾ ਹਰਪ੍ਰੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਕਿਸੇ ਨਾਲ ਕੋਈ ਕਲੇਸ਼ ਜਾਂ ਮਨ-ਮੁਟਾਅ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ ਹੈਰਾਨ ਹਨ ਕਿ ਪ੍ਰਭਜੋਤ ਨੇ ਅਜਿਹਾ ਕਦਮ ਕਿਉਂ ਚੁੱਕਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਔਰਤ ਦੀ ਭਾਲ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News