Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਮਾਂ ਦਾ ਦੁੱਖ: ਨਸ਼ੇ ਦੀ ਭੇਂਟ ਚੜ੍ਹੇ ਚਾਰ ਪੁੱਤ, 5ਵਾਂ ਵੀ ਨਸ਼ੇ ਦਾ ਆਦੀ

Punjab Sad Reality: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿੱਚ ਨਸ਼ੇ ਦੀ ਲਤ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਨੌਜਵਾਨ ਪੁੱਤਾਂ ਦੀ ਮੌਤ ਹੋ ਜਾਣ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੀੜਤ ਮਾਂ ਨੇ ਰੋਂਦਿਆਂ ਦੱਸਿਆ ਕਿ ਉਸਦੇ ਪੁੱਤ ਹੌਲੀ-ਹੌਲੀ ਨਸ਼ੇ ਦੇ ਆਦੀ ਹੋ ਗਏ ਸਨ ਅਤੇ ਇਲਾਜ ਦੇ ਬਾਵਜੂਦ […]
By : Updated On: 06 Apr 2026 13:22:PM
ਮਾਂ ਦਾ ਦੁੱਖ: ਨਸ਼ੇ ਦੀ ਭੇਂਟ ਚੜ੍ਹੇ ਚਾਰ ਪੁੱਤ, 5ਵਾਂ ਵੀ ਨਸ਼ੇ ਦਾ ਆਦੀ

Punjab Sad Reality: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿੱਚ ਨਸ਼ੇ ਦੀ ਲਤ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਨੌਜਵਾਨ ਪੁੱਤਾਂ ਦੀ ਮੌਤ ਹੋ ਜਾਣ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੀੜਤ ਮਾਂ ਨੇ ਰੋਂਦਿਆਂ ਦੱਸਿਆ ਕਿ ਉਸਦੇ ਪੁੱਤ ਹੌਲੀ-ਹੌਲੀ ਨਸ਼ੇ ਦੇ ਆਦੀ ਹੋ ਗਏ ਸਨ ਅਤੇ ਇਲਾਜ ਦੇ ਬਾਵਜੂਦ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਮਹਿਲਾ ਨੇ ਦਸਿਆ ਕਿ ਉਸ ਦਾ ਪੰਜਵਾ ਪੁੱਤਰ ਵੀ ਨਸ਼ੇ ਦਾ ਆਦਿ ਹੈ, ‘ਉਸ ਨੂੰ ਤਾਂ ਬੱਚਾ ਲਿਓ’

ਇਸ਼ਤਿਹਾਰ

ਪ੍ਰਸ਼ਾਸਨ ਤੋਂ ਅਪੀਲ

ਮਾਂ ਦਾ ਦਿਲ ਦਹਿਲਾ ਦੇਣ ਵਾਲਾ ਦੁੱਖ ਇਹ ਵੀ ਹੈ ਕਿ ਉਸਦੇ ਘਰ ਦੀਆਂ ਸਾਰੀਆਂ ਖੁਸ਼ੀਆਂ ਨਸ਼ਿਆਂ ਨੇ ਖਤਮ ਕਰ ਦਿੱਤੀਆਂ ਹਨ। ਉਸਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਅਪੀਲ ਕੀਤੀ ਹੈ ਕਿ ਪਿੰਡ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਧੰਦੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਤਾਂ ਜੋ ਹੋਰ ਪਰਿਵਾਰਾਂ ਦੇ ਚਿਰਾਗ ਨਾ ਬੁਝਣ।

ਸਥਾਨਕ ਵਾਸੀਆਂ ਮੁਤਾਬਕ, ਇਲਾਕੇ ਵਿੱਚ ਨਸ਼ਾ ਆਸਾਨੀ ਨਾਲ ਉਪਲਬਧ ਹੋ ਰਿਹਾ ਹੈ, ਜਿਸ ਕਾਰਨ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਲੋਕਾਂ ਨੇ ਦੱਸਿਆ ਕਿ ਕਈ ਵਾਰ ਸੰਬੰਧਿਤ ਵਿਭਾਗਾਂ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਨਸ਼ੇ ਖਿਲਾਫ਼ ਸਖਤੀ ਦੀ ਅਪੀਲ

ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਹੀ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।

ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਫੈਲ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਉਜਾਗਰ ਕਰ ਦਿੱਤਾ ਹੈ, ਜਿਸ ਨਾਲ ਨਿਪਟਣ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।

Read Latest News and Breaking News at Daily Post TV, Browse for more News

Ad
Ad

Punjab District News