ਲੁਧਿਆਣਾ ‘ਚ ਸੋਗ, DMC ਚੌਕੀ ਇੰਚਾਰਜ ASI ਸਵਰਨ ਸਿੰਘ ਦਾ ਦੇਹਾਂਤ
Ludhiana ASI Swaran Singh Death; ਲੁਧਿਆਣਾ ‘ਚ DMC ਚੌਕੀ ਦੇ ਇੰਚਾਰਜ ਏਐਸਆਈ ਸਵਰਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਬੀਤੀ ਦੇਰ ਰਾਤ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਪੁਲਿਸ ਵਿਭਾਗ ‘ਚ ਸੋਗ ਹੈ।
ਉਹ ਲਗਭਗ ਇੱਕ ਸਾਲ ਤੋਂ ਡੀਐਮਸੀ ਚੌਕੀ ਦੇ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਸਵਰਨ ਸਿੰਘ ਸੀਆਈਏ-1 ਅਤੇ ਸੀਆਈਏ-2 ਵਿੱਚ ਵੀ ਸੇਵਾ ਨਿਭਾ ਚੁੱਕੇ ਸਨ। ਉਨ੍ਹਾਂ ਦਾ ਪੁੱਤਰ ਵਿਦੇਸ਼ ਵਿੱਚ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਅੰਤਿਮ ਸਸਕਾਰ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਏਐਸਆਈ ਸਵਰਨ ਸਿੰਘ ਕੁਝ ਸਮੇਂ ਤੋਂ ਬਿਮਾਰ ਸਨ।
ਉਨ੍ਹਾਂ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀ) ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੇ ਇਲਾਜ ਵਿੱਚ ਲੱਗੀ ਹੋਈ ਸੀ।ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਅਤੇ ਉਨ੍ਹਾਂ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ।