ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ। ਇਹ ਮੰਗ ਲੋਕ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨੇ ਕੀਤੀ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹਾਦਤ ਦਿਵਸ 24 ਨਵੰਬਰ 2025 ਨੂੰ ਸ਼ਹੀਦੀ ਦਿਵਸ ਐਲਾਨ ਕੇ ਸਰਕਾਰੀ ਛੁੱਟੀ ਕੀਤੀ ਜਾਵੇ ਤਾਂ ਜੋ ਦੇਸ਼ ਉਹਨਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰ ਸਿਜਦਾ ਕਰ ਸਕੇ। ਆਸ ਕਰਦੀ ਹਾਂ ਕਿ ਕੇਂਦਰ ਸਰਕਾਰ ਇਸ ਮੰਗ ਨੂੰ ਪ੍ਰਵਾਨ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰੇਗੀ।

ਇੰਸਪੈਕਟਰ ਜਸ਼ਨਪ੍ਰੀਤ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਮੋਹਾਲੀ ਦੀ ਅਦਾਲਤ ਨੇ 7 ਜੁਲਾਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਮੁਲਜ਼ਮ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਪੰਜਾਬ ਪੁਲਿਸ ਅਤੇ ਅਦਾਲਤੀ ਸਟਾਫ਼ ਵਿਚਕਾਰ ਹੋਈ ਝੜਪ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।ਇੰਸਪੈਕਟਰ ਜਸ਼ਨਪ੍ਰੀਤ ਸਿੰਘ ਵਿਰੁੱਧ ਅਦਾਲਤ ਦੇ ਕਰਮਚਾਰੀਆਂ 'ਤੇ ਹਮਲਾ ਕਰਨ...