ਐੱਮਪੀ ਸਤਨਾਮ ਸਿੰਘ ਸਿੰਧੂ ਨੇ ਪਾਰਲੀਮੈਂਟ ‘ਚ ਚੁੱਕਿਆ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ‘ਤੇ ਗੈਰ-ਕਾਨੂੰਨੀ ਕਬਜ਼ਿਆਂ ਦਾ ਮੁੱਦਾ

MP Satnam Singh Sindhu: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪ੍ਰਵਾਸੀ ਭਾਰਤੀਆਂ ਦੇ ਜ਼ਮੀਨ ਕਬਜ਼ੇ ਕਰਨ ਦੇ ਮਾਮਲਿਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਨੂੰ ਕਈ ਸੁਝਾਅ ਵੀ ਦਿੱਤੇ। Illegal Possession of NRI Properties: ਐੱਮਪੀ ਸਤਨਾਮ ਸਿੰਘ ਸੰਧੂ ਨੇ ਕਿਹਾ, “ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਸਬੰਧੀ ਗੈਰ-ਕਾਨੂੰਨੀ ਕਬਜ਼ੇ ਅਤੇ ਧੋਖਾਧੜੀ ਦੇ ਅਣਗਿਣਤ ਮਾਮਲੇ ਸਾਹਮਣੇ ਆ […]
ਮਨਵੀਰ ਰੰਧਾਵਾ
By : Published: 17 Mar 2025 17:04:PM
ਐੱਮਪੀ ਸਤਨਾਮ ਸਿੰਘ ਸਿੰਧੂ ਨੇ ਪਾਰਲੀਮੈਂਟ ‘ਚ ਚੁੱਕਿਆ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ‘ਤੇ ਗੈਰ-ਕਾਨੂੰਨੀ ਕਬਜ਼ਿਆਂ ਦਾ ਮੁੱਦਾ

MP Satnam Singh Sindhu: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪ੍ਰਵਾਸੀ ਭਾਰਤੀਆਂ ਦੇ ਜ਼ਮੀਨ ਕਬਜ਼ੇ ਕਰਨ ਦੇ ਮਾਮਲਿਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਨੂੰ ਕਈ ਸੁਝਾਅ ਵੀ ਦਿੱਤੇ।

Illegal Possession of NRI Properties: ਐੱਮਪੀ ਸਤਨਾਮ ਸਿੰਘ ਸੰਧੂ ਨੇ ਕਿਹਾ, “ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਸਬੰਧੀ ਗੈਰ-ਕਾਨੂੰਨੀ ਕਬਜ਼ੇ ਅਤੇ ਧੋਖਾਧੜੀ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ। ਇਸ ਕਾਰਨ, ਪ੍ਰਵਾਸੀ ਭਾਰਤੀਆਂ ‘ਚ ਜਾਇਦਾਦਾਂ ਪ੍ਰਤੀ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ ਅਤੇ ਉਹ ਭਾਰਤ ਤੋਂ ਆਪਣੀਆਂ ਜਾਇਦਾਦਾਂ ਵੇਚਣ ਨੂੰ ਤਰਜੀਹ ਦੇਣ ਲੱਗ ਪਏ ਹਨ।”

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਸਲਾਹ ਦਿੰਦਿਆਂ ਐਮਪੀ ਸੰਧੂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇੱਕ ਮਜ਼ਬੂਤ ਪ੍ਰਣਾਲੀ ਬਣਾਈ ਜਾਵੇ ਜੋ ਇਸ ਮੁੱਦੇ ਨਾਲ ਸਬੰਧਤ ਵਧ ਰਹੀ ਚੁਣੌਤੀਆਂ ਦਾ ਹੱਲ ਕਰ ਸਕੇ। ਉਨ੍ਹਾਂ ਅੱਗੇ ਕਿਹਾ ਕਿ ਐਨਆਰਆਈ ਭਾਈਚਾਰੇ ਨੂੰ ਇਹ ਭਰੋਸਾ ਦਿਵਾਉਣ ਲਈ ਵਿਸ਼ਵਾਸ ਬਹਾਲੀ ਦੇ ਉਪਾਅ ਕੀਤੇ ਜਾਣ ਦੀ ਲੋੜ ਹੈ ਕਿ ਉਨ੍ਹਾਂ ਦੀ ਜਨਮ ਭੂਮੀ ‘ਚ ਉਨ੍ਹਾਂ ਦੀ ਜੱਦੀ ਜਾਇਦਾਦ ਜਾਂ ਜ਼ਮੀਨ ਸਰਕਾਰ ਦੁਆਰਾ ਸੁਰੱਖਿਅਤ ਹੈ।

ਕਿਹੜੇ ਸੂਬੇ ‘ਚ ਕਿੰਨੀਆਂ ਸ਼ਿਕਾਇਤਾਂ

ਕੇਂਦਰੀ ਵਿਦੇਸ਼ ਮੰਤਰਾਲੇ ਮੁਤਾਬਕ, “ਜਨਵਰੀ 2021 ਤੋਂ ਜੂਨ 2024 ਤੱਕ ਪ੍ਰਵਾਸੀ ਭਾਰਤੀਆਂ ਦੀ ਜਾਇਦਾਦਾਂ ਦੀਆਂ ਜਿੱਥੇ ਪੰਜਾਬ ਨਾਲ ਸਬੰਧਤ NRI’s ਵੱਲੋਂ 11 ਸ਼ਿਕਾਇਤਾਂ ਪ੍ਰਾਪਤ ਹੋਈਆਂ, ਓਥੇ ਹੀ 10 ਸ਼ਿਕਾਇਤਾਂ ਹਰਿਆਣਾ ਦੇ ਐਨਆਰਆਈ’ਜ਼ ਵੱਲੋਂ ਪ੍ਰਾਪਤ ਹੋਈਆਂ। ਮੰਤਰਾਲੇ ਮੁਤਾਬਕ ਜਨਵਰੀ 2021 ਤੋਂ ਜੂਨ 2024 ਤੱਕ ਦੇਸ਼ ਦੇ 18 ਸੂਬਿਆਂ ‘ਚ ਜਾਇਦਾਦ ਵਿਵਾਦਾਂ ਸਬੰਧੀ ਐਨਆਰਆਈਜ਼ ਵੱਲੋਂ 140 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਜਾਇਦਾਦ ਸਬੰਧੀ ਮਾਮਲਿਆਂ ਦੀਆਂ ਸਭ ਤੋਂ ਵੱਧ 22 ਸ਼ਿਕਾਇਤਾਂ ਤਮਿਲ ਨਾਡੂ ਤੋਂ ਪ੍ਰਾਪਤ ਹੋਈਆਂ। ਤਮਿਲ ਨਾਡੂ ਤੋਂ ਬਾਅਦ 18 ਸ਼ਿਕਾਇਤਾਂ ਨਾਲ ਦੂਜੇ ਸਥਾਨ ‘ਤੇ ਉੱਤਰ ਪ੍ਰਦੇਸ਼ ਅਤੇ 12 ਸ਼ਿਕਾਇਤਾਂ ਨਾਲ ਦਿੱਲੀ ਤੀਜੇ ਸਥਾਨ ‘ਤੇ ਰਿਹਾ।”

ਭਾਰਤ ਦੇ ਵਿਕਾਸ ‘ਚ ਐਨਆਰਆਈ ਭਾਈਚਾਰੇ ਦੇ ‘ਵਡਮੁੱਲੇ ਯੋਗਦਾਨ’ ‘ਤੇ ਜ਼ੋਰ ਦਿੰਦਿਆਂ, ਸੰਧੂ ਨੇ ਕਿਹਾ, “ਦੇਸ਼ ਦੇ ਆਰਥਿਕ ਤੇ ਸਮਾਜਿਕ ਵਿਕਾਸ ‘ਚ 3.5 ਕਰੋੜ ਤੋਂ ਵੱਧ ਪ੍ਰਵਾਸੀ ਭਾਰਤੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਵਿਕਸਤ ਭਾਰਤ ਦੀ ਯਾਤਰਾ ਤੱਕ, ਪ੍ਰਵਾਸੀ ਭਾਰਤੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ। ਪ੍ਰਵਾਸੀ ਭਾਰਤੀ ਨਾ ਸਿਰਫ਼ ਭਾਰਤ ਨੂੰ ਵਿੱਤੀ ਲਾਭ ਪਹੁੰਚਾਉਂਦੇ ਹਨ, ਸਗੋਂ ਉਹ ਵਿਸ਼ਵ ਪੱਧਰ ‘ਤੇ ਵੀ ਆਪਣੀ ਅਮਿੱਟ ਛਾਪ ਛੱਡ ਰਹੇ ਹਨ।

ਉਨ੍ਹਾਂ ਬ੍ਰਿਟੇਨ ਦੀ ਰਾਜਨੀਤੀ ‘ਚ ਪ੍ਰਵਾਸੀਆਂ ਦੀ ਕਾਮਯਾਬੀ ਬੋਲਦਿਆਂ ਕਿਹਾ, “ਹਾਲ ਹੀ ‘ਚ ਯੂਕੇ ਸੰਸਦ ਚੋਣਾਂ ‘ਚ, ਭਾਰਤੀ ਮੂਲ ਦੇ 29 ਸੰਸਦ ਮੈਂਬਰ ਚੁਣੇ ਗਏ ਹਨ ਅਤੇ ਯੂਕੇ ਸੰਸਦ ਦੇ ਦੋਵਾਂ ਸਦਨਾਂ ‘ਚ ਅਜਿਹੇ ਸੰਸਦ ਮੈਂਬਰਾਂ ਦੀ ਗਿਣਤੀ 40 ਦੇ ਨੇੜੇ ਪਹੁੰਚ ਗਈ ਹੈ, ਜੋ ਕਿ ਭਾਰਤ ਦੇ ਭਾਰਤੀ ਪ੍ਰਵਾਸੀਆਂ ਦੇ ਵਧਦੇ ਪ੍ਰਭਾਵ ਦਾ ਇੱਕ ਮਜ਼ਬੂਤ ਉਦਾਹਰਣ ਹੈ।”

ਕਬਜ਼ੇ ਕਰਨ ਦੇ ਮਾਮਲਿਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਨੂੰ ਦਿੱਤੇ ਕਈ ਸੁਝਾਅ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪ੍ਰਵਾਸੀ ਭਾਰਤੀਆਂ ਦੇ ਜ਼ਮੀਨ ਕਬਜ਼ੇ ਕਰਨ ਦੇ ਮਾਮਲਿਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਨੂੰ ਕਈ ਸੁਝਾਅ ਵੀ ਦਿੱਤੇ। ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰੱਖਿਆ ਲਈ ਵਿਧੀ ਦੇ ਹਿੱਸੇ ਵਜੋਂ, ਸੰਧੂ ਨੇ ਸਰਕਾਰ ਨੂੰ ਜਾਇਦਾਦਾਂ ਦੀ ਜ਼ਮੀਨੀ ਮੈਪਿੰਗ ਪ੍ਰਬੰਧਨ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਉਨ੍ਹਾਂ ‘ਤੇ ਗੈਰ-ਕਾਨੂੰਨੀ ਕਬਜ਼ਾ ਨਾ ਕਰ ਸਕੇ। ਗੈਰ-ਕਾਨੂੰਨੀ ਕਬਜ਼ੇ ਦੇ ਮਾਮਲੇ ‘ਚ, ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਨੂੰ ਇੱਕ-ਸਟਾਪ ਹੱਲ ਜਾਂ ਇੰਟਰਫੇਸ ਪ੍ਰਦਾਨ ਕਰਕੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਸੰਸਦ ਮੈਂਬਰ ਨੇ ਅਪੀਲ ਕੀਤੀ ਕਿ ਸਰਕਾਰ ਵੱਲੋਂ ਇੱਕ ਸਧਾਰਨ ਨੋਟਿਸ ਦੇ ਕੇ ਸਮਾਂਬੱਧ ਤਰੀਕੇ ਨਾਲ ਜਾਇਦਾਦ ਖਾਲੀ ਕਰਨ ਦਾ ਪ੍ਰਬੰਧ ਵੀ ਕੀਤਾ ਜਾਣਾ ਚਾਹੀਦਾ ਹੈ।.

ਸੰਸਦ ਮੈਂਬਰ ਨੇ ਕਿਹਾ, “ਇਨ੍ਹਾਂ ਲੀਗਲ ਕੇਸਾਂ ਦੇ ਫਾਸਟਟ੍ਰੈਕ ਕੋਰਟ ਰਾਹੀਂ ਨਿਪਟਾਰੇ ਯਕੀਨੀ ਬਣਾਉਣ ਦੀ ਲੋੜ ਹੈ। ਇਸ ਦੇ ਨਾਲ ਹੀ, ਅਜਿਹੀ ਸਹੂਲਤ ਵੀ ਬਣਾਈ ਜਾਣੀ ਚਾਹੀਦੀ ਹੈ ਕਿ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਸਿੱਧੇ ਦੂਤਾਵਾਸ ਰਾਹੀਂ ਦਰਜ ਕਰਵਾ ਸਕਣ ਅਤੇ ਮਾਮਲਿਆਂ ਦੀ ਪੈਰਵੀ ਕਰ ਸਕਣ।”

“ਅਜੇਹੀ ਨੀਤੀਆਂ ਜਦੋਂ ਲਾਗੂ ਹੁੰਦੀਆਂ ਹਨ ਤਾਂ ਨਾ ਸਿਰਫ ਯਕੀਨੀ ਨਹੀਂ ਬਣਦਾ ਹੈ ਕਿ ਪ੍ਰਵਾਸੀ ਭਾਰਤੀ ਗੈਰ-ਕਾਨੂੰਨੀ ਕਬਜ਼ੇ ਦੇ ਡਰ ਤੋਂ ਬਿਨਾਂ ਆਪਣੀਆਂ ਜਾਇਦਾਦਾਂ ਨੂੰ ਆਪਣੇ ਕੋਲ ਰੱਖਣਗੇ, ਸਗੋਂ ਭਾਰਤੀ ਕਾਨੂੰਨੀ ਪ੍ਰਣਾਲੀ ‘ਚ ਉਨ੍ਹਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਅਤੇ ਦੇਸ਼ ਨਾਲ ਉਨ੍ਹਾਂ ਦੇ ਸਬੰਧ ਨੂੰ ਹੋਰ ਮਜ਼ਬੂਤ ਕਰਨ ‘ਚ ਕਾਮਯਾਬੀ ਵੀ ਮਿਲਦੀ ਹੈ।”

Read Latest News and Breaking News at Daily Post TV, Browse for more News

Ad
Ad