Mumbai Police Threat Call: ਮੁੰਬਈ ਵਿੱਚ ਪੁਲਿਸ ਦੇ ਮੁੱਖ ਕੰਟਰੋਲ ਰੂਮ ਨੂੰ ਇੱਕ ਧਮਕੀ ਭਰੀ ਕਾਲ ਆਈ। ਫੋਨ ਕਰਨ ਵਾਲੇ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਅੱਤਵਾਦੀ ਹਮਲੇ ਦੀ ਧਮਕੀ ਦਿੱਤੀ।
Mumbai Police Gets Threat: ਮੁੰਬਈ, ਮਹਾਰਾਸ਼ਟਰ ਵਿੱਚ ਪੁਲਿਸ ਦੇ ਮੁੱਖ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਆਈ। ਕਾਲ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਅੱਤਵਾਦੀ ਹਮਲਾ ਹੋਣ ਜਾ ਰਿਹਾ ਹੈ। ਕਾਲ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਲਰਟ ਮੋਡ ‘ਤੇ ਆਈ ਅਤੇ ਅਜਿਹਾ ਦਾਅਵਾ ਕਰਨ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ।
ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਉਨ੍ਹਾਂ ਦੇ ਜਹਾਜ਼ ਨੂੰ ਅੱਤਵਾਦੀ ਕਾਲ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਮੁੰਬਈ ਦੇ ਚੈਂਬੂਰ ਖੇਤਰ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਚੈਂਬੂਰ ਇਲਾਕੇ ਚੋਂ ਹਿਰਾਸਤ ‘ਚ ਲਿਆ ਗਿਆ ਮੁਲਜ਼ਮ
ਮੁੰਬਈ ਪੁਲਿਸ ਨੇ ਕਿਹਾ, “11 ਫਰਵਰੀ ਨੂੰ, ਮੁੰਬਈ ਪੁਲਿਸ ਕੰਟਰੋਲ ਰੂਮ ‘ਤੇ ਇੱਕ ਕਾਲ ਆਈ ਸੀ ਜਿਸ ਵਿੱਚ ਚੇਤਾਵਨੀ ਦਿੱਤੀ ਗਈ ਸੀ ਕਿ ਅੱਤਵਾਦੀ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ। ਜਾਣਕਾਰੀ ਦੀ ਗੰਭੀਰ ਪ੍ਰਕਿਰਤੀ ਨੂੰ ਦੇਖਦੇ ਹੋਏ, ਪੁਲਿਸ ਨੇ ਹੋਰ ਏਜੰਸੀਆਂ ਨੂੰ ਸੂਚਿਤ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ।”
ਪੁਲਿਸ ਨੇ ਅੱਗੇ ਕਿਹਾ, “ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰਿਆ ਕਾਲ ਕਰਨ ਵਾਲੇ ਵਿਅਕਤੀ ਨੂੰ ਚੈਂਬੂਰ ਖੇਤਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ।”
ਦਸੰਬਰ ਵਿੱਚ ਵੀ ਮਿਲੀ ਸੀ ਅਜਿਹੀ ਧਮਕੀ
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੰਬਈ ਪੁਲਿਸ ਨੂੰ ਅਜਿਹੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਦਸੰਬਰ 2024 ਵਿੱਚ ਵੀ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਸੀ ਕਿ ਜਿਸ ਨੰਬਰ ਤੋਂ ਟਰੈਫਿਕ ਪੁਲਿਸ ਦੇ ਹੈਲਪਲਾਈਨ ਨੰਬਰ ‘ਤੇ ਇਹ ਮੈਸੇਜ ਭੇਜਿਆ ਗਿਆ ਸੀ, ਉਹ ਰਾਜਸਥਾਨ ਦੇ ਅਜਮੇਰ ਦਾ ਸੀ। ਉਸ ਦੌਰਾਨ ਵੀ ਸ਼ੱਕ ਸੀ ਕਿ ਧਮਕੀ ਦੇਣ ਵਾਲਾ ਵਿਅਕਤੀ ਪਾਗਲ ਸੀ।