ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਨਗਰ ਕੀਰਤਨ: ਹੁਸ਼ਿਆਰਪੁਰ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੇ ਹੁਸ਼ਿਆਰਪੁਰ ਪਹੁੰਚਣ ਨੂੰ ਲੈ ਕੇ ਅੱਜ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ ਗਈ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਮੁਕੇਰੀਆਂ ਦੇ ਮਾਨਸਰ ਤੋਂ ਬੱਸ ਵਿੱਚ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਗਰ ਕੀਰਤਨ ਦੇ ਰੂਟ ਦਾ ਵੇਰਵਾ ਨਰੀਖਣ ਕੀਤਾ। ਇਸ ਮੀਟਿੰਗ ਵਿੱਚ ਜਿਲੇ ਦੇ ਉੱਚ […]
Khushi
By : Updated On: 12 Nov 2025 13:25:PM
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਨਗਰ ਕੀਰਤਨ: ਹੁਸ਼ਿਆਰਪੁਰ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੇ ਹੁਸ਼ਿਆਰਪੁਰ ਪਹੁੰਚਣ ਨੂੰ ਲੈ ਕੇ ਅੱਜ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ ਗਈ।

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਮੁਕੇਰੀਆਂ ਦੇ ਮਾਨਸਰ ਤੋਂ ਬੱਸ ਵਿੱਚ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਗਰ ਕੀਰਤਨ ਦੇ ਰੂਟ ਦਾ ਵੇਰਵਾ ਨਰੀਖਣ ਕੀਤਾ। ਇਸ ਮੀਟਿੰਗ ਵਿੱਚ ਜਿਲੇ ਦੇ ਉੱਚ ਅਧਿਕਾਰੀ ਅਤੇ ਐਸਐਸਪੀ ਸੰਦੀਪ ਮਲਿਕ ਵੀ ਮੌਜੂਦ ਰਹੇ।

ਸਵੇਰੇ ਮਾਨਸਰ ਤੋਂ ਸ਼ੁਰੂ ਹੋਈ ਇਸ ਬੱਸ ਮੀਟਿੰਗ ਵਿੱਚ, ਅਧਿਕਾਰੀਆਂ ਨਾਲ ਸਵਾਗਤੀ ਪ੍ਰਬੰਧਾਂ ਅਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਗੱਲਬਾਤ ਕੀਤੀ ਗਈ। ਐਸਐਸਪੀ ਸੰਦੀਪ ਮਲਿਕ ਨੇ ਲੋਕਾਂ ਦੀ ਸੁਰੱਖਿਆ ਨੂੰ ਪਹਿਲੇ ਸਥਾਨ ਤੇ ਰੱਖਣ ਅਤੇ ਕਿਸੇ ਵੀ ਪ੍ਰਕਾਰ ਦੀ ਅਸੁਵਿਧਾ ਨਾ ਹੋਣ ਦਾ ਯਕੀਨ ਦਿਲਾਇਆ।

ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਨਗਰ ਕੀਰਤਨ ਸਮਾਰੋਹ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਮਨਾਇਆ ਜਾਵੇ, ਤਾਂ ਕਿ ਭਗਤਾਂ ਨੂੰ ਕੋਈ ਰੁਕਾਵਟ ਨਾ ਆਵੇ।

Read Latest News and Breaking News at Daily Post TV, Browse for more News

Ad
Ad