Martyrdom of Fifth Guru Sri Guru Arjan Dev Ji: ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਸੰਪਨ ਹੋਇਆ।
Nagar Kirtan in Nabha: ਨਾਭਾ ‘ਚ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਮਹਾਨ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਹੀ ਦੇ ਵਿੱਚ ਕੱਢਿਆ ਗਿਆ। ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਸੰਪਨ ਹੋਇਆ। ਇਸ ਦੌਰਾਨ ਸੰਗਤ ਦਾ ਵੱਡਾ ਇਕੱਠ ਇਸ ਮਹਾਨ ਨਗਰ ਕੀਰਤਨ ਵਿੱਚ ਸ਼ਿਰਕਤ ਕਰਨ ਪਹੁੰਚਿਆ, ਜਿਨ੍ਹਾਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਲਿਆ।
ਇਸ ਮੌਕੇ ਸੰਗਤ ਨੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਤੇ ਇਸ ਮਹਾਨ ਨਗਰ ਕੀਰਤਨ ਦਾ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ। ਦੱਸ ਦਈਏ ਕਿ ਇਸ ਮੌਕੇ ਸ਼ਰਧਾਲੂ ਰਣਧੀਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮਹਾਨ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਵੀ ਕੀਤਾ ਗਿਆ।

ਹੈਡ ਗ੍ਰੰਥੀ ਸਾਹਿਬ ਅਮਰਪਾਲ ਸਿੰਘ ਨੇ ਕਿਹਾ ਕਿ ਅਸੀਂ ਅੱਗੇ ਤੋਂ ਵੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਧੰਨ-ਧੰਨ ਸਾਹਿਬ ਗੁਰੂ ਸ੍ਰੀ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਨਗਰ ਕੀਰਤਨ ਇਸੇ ਤਰ੍ਹਾਂ ਹੀ ਕੱਢਦੇ ਰਹਾਂਗੇ।