Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

Sultanpur Lodhi: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਅੱਜ ਅਲੌਕਿਕ ਨਗਰ ਕੀਰਤਨ ਭਾਰੀ ਸ਼ਰਧਾ ਅਤੇ ਉਤਸਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੁਹੱਲਾ ਸਿੱਖਾਂ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਕੀਤੀ ਗਈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਨੇ ਪੂਰੇ ਸ਼ਹਿਰ […]
Nishant Malyan
By : Updated On: 02 Jan 2026 16:49:PM

Sultanpur Lodhi: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਅੱਜ ਅਲੌਕਿਕ ਨਗਰ ਕੀਰਤਨ ਭਾਰੀ ਸ਼ਰਧਾ ਅਤੇ ਉਤਸਾਹ ਨਾਲ ਸਜਾਇਆ ਗਿਆ।

ਇਸ਼ਤਿਹਾਰ

ਨਗਰ ਕੀਰਤਨ ਦੀ ਆਰੰਭਤਾ ਮੁਹੱਲਾ ਸਿੱਖਾਂ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਕੀਤੀ ਗਈ।

ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਨੇ ਪੂਰੇ ਸ਼ਹਿਰ ਦੀ ਪਰਿਕਰਮਾ ਕੀਤੀ। ਗੁਰਬਾਣੀ ਕੀਰਤਨ, ਸ਼ਬਦ-ਕੀਰਤਨ ਅਤੇ ਧਾਰਮਿਕ ਜੈਕਾਰਿਆਂ ਨਾਲ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗਿਆ ਗਿਆ।

ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਅੰਤ ਵਿੱਚ ਮੁੜ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼ਹਿਰ ਦੇ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਥਾਂ-ਥਾਂ ਲੰਗਰ ਲਗਾਏ ਗਏ, ਜਿੱਥੇ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਸੇਵਾ ਨਿਭਾਈ।

ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵੱਲੋਂ ਸ਼ਾਂਤੀ, ਅਨੁਸ਼ਾਸਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਖ਼ਾਸ ਧਿਆਨ ਰੱਖਿਆ ਗਿਆ। ਸੰਗਤਾਂ ਨੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਸਾਂਝੀਆਂ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੰਦੇਸ਼ ਦਿੱਤਾ।

Ad
Ad

Punjab District News