Nation News ; ਭਾਰਤ ਲਗਾਤਾਰ ਪਾਕਿਸਤਾਨ ਦੇ ਬੁਰੇ ਮਨਸੂਬਿਆਂ ਨੂੰ ਤਬਾਹ ਕਰ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੇ ਹਵਾਈ ਹਮਲਿਆਂ ਨੂੰ ਅਸਫਲ ਕਰਨ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਜੈਸ਼-ਏ-ਮੁਹੰਮਦ ਦੇ ਸੱਤ ਅੱਤਵਾਦੀ ਮਾਰੇ ਗਏ।
ਸੂਤਰਾਂ ਅਨੁਸਾਰ, ਬੀਐਸਐਫ ਨੇ ਸਾਂਬਾ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਤੋਂ ਘੁਸਪੈਠ ਕਰਨ ਵਾਲੇ ਸੱਤ ਘੁਸਪੈਠੀਏ ਮਾਰੇ ਗਏ।
ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਘੁਸਪੈਠੀਏ ਜੈਸ਼-ਏ-ਮੁਹੰਮਦ ਦੇ ਦੱਸੇ ਜਾ ਰਹੇ ਹਨ।
ਪਾਕਿਸਤਾਨ ਤੋਂ ਇਹ ਘੁਸਪੈਠ ਦੀ ਕੋਸ਼ਿਸ਼ ਉਸ ਸਮੇਂ ਕੀਤੀ ਗਈ ਸੀ ਜਦੋਂ ਭਾਰਤ ਨੇ ਜੰਮੂ, ਪਠਾਨਕੋਟ, ਊਧਮਪੁਰ ਅਤੇ ਹੋਰ ਥਾਵਾਂ ‘ਤੇ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਦੀਆਂ ਪਾਕਿਸਤਾਨੀ ਫੌਜ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਸੀ।