Journalism Of Hope
BREAKING NEWS
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ....ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ.....ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ.....ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ....CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਮਨਜ਼ੂਰੀ ਨਹੀਂ, ਕੇਂਦਰ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ....ਪੰਜਾਬ ’ਚ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ, ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ

Navjot Singh Sidhu becomes grandfather: ਨਵੀਂ ਦਿੱਲੀ: ਸਾਬਕਾ ਕ੍ਰਿਕਟਰ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਸਿੱਧੂ ਦਾਦਾ ਬਣ ਗਏ ਹਨ। ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਅਤੇ ਨੂੰਹ ਇਨਾਇਤ ਦੇ ਘਰ 1 ਅਕਤੂਬਰ 2026 ਨੂੰ ਧੀ ਨੇ ਜਨਮ ਲਿਆ ਹੈ। ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇੱਕ ਖੂਬਸੂਰਤ […]
By : Updated On: 02 Oct 2026 11:42:AM
ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ

Navjot Singh Sidhu becomes grandfather: ਨਵੀਂ ਦਿੱਲੀ: ਸਾਬਕਾ ਕ੍ਰਿਕਟਰ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਸਿੱਧੂ ਦਾਦਾ ਬਣ ਗਏ ਹਨ। ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਅਤੇ ਨੂੰਹ ਇਨਾਇਤ ਦੇ ਘਰ 1 ਅਕਤੂਬਰ 2026 ਨੂੰ ਧੀ ਨੇ ਜਨਮ ਲਿਆ ਹੈ। ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇੱਕ ਖੂਬਸੂਰਤ ਪੋਸਟਰ ਸਾਂਝਾ ਕਰਕੇ ਪੋਤੀ ਦੇ ਜਨਮ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨੰਨ੍ਹੀ ਪਰੀ ਦਾ ਨਾਂ ਵੀ ਦੱਸਿਆ। ਪਰਿਵਾਰ ਨੇ ਬੱਚੀ ਦਾ ਨਾਂ ‘ਆਰਿਆ ਸਿੱਧੂ’ ਰੱਖਿਆ ਹੈ।

ਇਸ਼ਤਿਹਾਰ

ਸਿੱਧੂ ਦੀ ਇਸ ਖੁਸ਼ਖਬਰੀ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਨੇ ਪਰਿਵਾਰ ਨੂੰ ਨਵੇਂ ਮੈਂਬਰ ਦੇ ਆਉਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ’ਚ ਵੀ ਨਜ਼ਰ ਆ ਰਹੇ ਸਿੱਧੂ
ਕ੍ਰਿਕਟ ਅਤੇ ਰਾਜਨੀਤੀ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਟੈਲੀਵਿਜ਼ਨ ’ਤੇ ਵੀ ਸਰਗਰਮ ਹਨ। ਇਨ੍ਹੀਂ ਦਿਨੀਂ ਉਹ ਨੈੱਟਫਲਿਕਸ ਦੇ ਕਾਮੇਡੀ ਪ੍ਰੋਗਰਾਮ ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਵਿੱਚ ਅਰਚਨਾ ਪੂਰਨ ਸਿੰਘ ਦੇ ਨਾਲ ਨਜ਼ਰ ਆ ਰਹੇ ਹਨ। ਸ਼ੋਅ ਵਿੱਚ ਦੋਵੇਂ ਆਪਣੀ ਹਾਜ਼ਰਜਵਾਬੀ ਅਤੇ ਹਾਸੇ-ਮਜ਼ਾਕ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News