Banner
Banner

ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਬਣਾਕੇ ਟਿਕਟਾਂ ਵੰਡਣ : ਗੁਰਜੀਤ ਔਜਲਾ

Gurjit Singh Aujla; ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਇੱਕ ਵਾਰ ਫਿਰ ਕੀਤੇ ਗਏ ਟਵੀਟ ਨਾਲ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਇਸ ਟਵੀਟ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ […]
Jaspreet Singh
By : Published: 06 Feb 2026 19:26:PM
ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਬਣਾਕੇ ਟਿਕਟਾਂ ਵੰਡਣ : ਗੁਰਜੀਤ ਔਜਲਾ

Gurjit Singh Aujla; ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਇੱਕ ਵਾਰ ਫਿਰ ਕੀਤੇ ਗਏ ਟਵੀਟ ਨਾਲ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਇਸ ਟਵੀਟ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਦੇਸ਼ ਨੂੰ ਲੁੱਟਣ ਦਾ ਫੈਸਲਾ ਲਿਆ ਜਾ ਚੁੱਕਾ ਹੈ, ਜਿਸ ਦਾ ਸਿੱਧਾ ਨੁਕਸਾਨ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਹੋ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਅਮਰੀਕਾ ਅਤੇ ਕੈਨੇਡਾ ਨਾਲ ਹੋਈਆਂ ਡੀਲਾਂ ਰਾਹੀਂ ਦੇਸ਼ ਦਾ ਪੂਰਾ ਵਪਾਰ ਵਿਦੇਸ਼ੀ ਤਾਕਤਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਪਹਿਲਾਂ ਚੀਨ ਨੇ ਭਾਰਤੀ ਮਾਰਕੀਟ ਵਿੱਚ ਦਖ਼ਲ ਦਿੱਤਾ ਅਤੇ ਹੁਣ ਭਾਰਤ ਨੂੰ ਇੱਕ ਮੰਡੀ ਬਣਾ ਦਿੱਤਾ ਗਿਆ ਹੈ। ਔਜਲਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਲਗਾਤਾਰ ਸੜਕਾਂ ’ਤੇ ਸੰਘਰਸ਼ ਕਰ ਰਹੀ ਹੈ, ਚਾਹੇ ਉਹ ਭਾਰਤ ਜੋੜੋ ਯਾਤਰਾ ਹੋਵੇ, ਭਾਰਤ ਜੋੜੋ ਨਿਆਂ ਯਾਤਰਾ ਹੋਵੇ ਜਾਂ ਵੋਟ ਅਧਿਕਾਰ ਯਾਤਰਾ। ਕਾਂਗਰਸ ਨੇ ਹਮੇਸ਼ਾਂ ਲੋਕਾਂ ਦੇ ਮੁੱਦੇ ਉਠਾਏ ਹਨ, ਪਰ ਪ੍ਰਧਾਨ ਮੰਤਰੀ ਨੇ ਕਦੇ ਵੀ ਸੰਸਦ ਵਿੱਚ ਆ ਕੇ ਇਨ੍ਹਾਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਉਨ੍ਹਾਂ ਨੇ ਕਿਹਾ ਕਿ ਐਸੇ ਵਿਅਕਤੀ ’ਤੇ ਤੰਜ਼ ਕਰਨਾ ਬਹੁਤ ਹੀ ਦੁੱਖਦਾਈ ਗੱਲ ਹੈ। ਸਿੱਧੂ ਪਰਿਵਾਰ ਬਾਰੇ ਗੱਲ ਕਰਦਿਆਂ ਗੁਰਜੀਤ ਔਜਲਾ ਨੇ ਕਿਹਾ ਕਿ ਉਹ ਹਮੇਸ਼ਾਂ ਕਹਿੰਦੇ ਰਹੇ ਹਨ ਕਿ ਰਾਹੁਲ ਗਾਂਧੀ ਉਨ੍ਹਾਂ ਦੇ ਭਰਾ ਹਨ ਅਤੇ ਪ੍ਰਿਯੰਕਾ ਗਾਂਧੀ ਉਨ੍ਹਾਂ ਦੀ ਭੈਣ ਹੈ, ਅਤੇ ਕਾਂਗਰਸ ਤੋਂ ਕੁਝ ਮਿਲੇ ਜਾਂ ਨਾ ਮਿਲੇ, ਉਹ ਕਦੇ ਵੀ ਪਾਰਟੀ ਨਹੀਂ ਛੱਡਣਗੇ।

ਇਸ ਦੇ ਬਾਵਜੂਦ ਅੱਜ ਜਿਸ ਤਰ੍ਹਾਂ ਦਾ ਰੁਖ ਅਪਣਾਇਆ ਗਿਆ ਹੈ, ਉਹ ਸਮਝ ਤੋਂ ਪਰੇ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਭਾਜਪਾ ਵੱਲੋਂ ਰਾਹੁਲ ਗਾਂਧੀ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਦਾ ਕੋਈ ਠੋਸ ਸਬੂਤ ਨਹੀਂ ਹੈ, ਓਸੇ ਸਮੇਂ ਸਿੱਧੂ ਪਰਿਵਾਰ ਵੱਲੋਂ ਵੀ ਹਮਲਾ ਕੀਤਾ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਔਜਲਾ ਨੇ ਸਪਸ਼ਟ ਕੀਤਾ ਕਿ ਪਾਰਟੀ ਛੱਡਣਾ ਕਿਸੇ ਦੀ ਨਿੱਜੀ ਮਰਜ਼ੀ ਹੋ ਸਕਦੀ ਹੈ, ਪਰ ਕਾਂਗਰਸ ਨੇ ਸਿੱਧੂ ਪਰਿਵਾਰ ਨੂੰ ਕਦੇ ਵੀ ਕਿਸੇ ਗੱਲ ਦੀ ਘਾਟ ਨਹੀਂ ਛੱਡੀ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਆਪਣੇ ਆਪ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਸੀ। ਔਜਲਾ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੇ ਕਿਸੇ ਨੂੰ ਮੁੱਖ ਮੰਤਰੀ ਬਣਨ ਦੀ ਇੱਛਾ ਹੈ ਤਾਂ ਉਹ ਆਪਣੀ ਅਲੱਗ ਪਾਰਟੀ ਬਣਾਏ ਅਤੇ ਟਿਕਟਾਂ ਵੰਡੇ। ਡਾ. ਮਨਮੋਹਨ ਸਿੰਘ ਨੂੰ ਲੈ ਕੇ ਔਜਲਾ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਏ।

ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਰਗੇ ਮਹਾਨ ਨੇਤਾ ਨੂੰ ਯੋਗ ਸਨਮਾਨ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜਦੋਂ ਅਟਲ ਬਿਹਾਰੀ ਵਾਜਪਾਈ ਵਰਗੇ ਨੇਤਾਵਾਂ ਦਾ ਅੰਤਿਮ ਸੰਸਕਾਰ ਪੂਰੇ ਰਾਜਕੀ ਸਨਮਾਨ ਨਾਲ ਹੋਇਆ, ਤਾਂ ਡਾ. ਮਨਮੋਹਨ ਸਿੰਘ ਨੂੰ ਉਹ ਸਨਮਾਨ ਕਿਉਂ ਨਹੀਂ ਮਿਲਿਆ? ਕੀ ਇਸ ਦਾ ਕਾਰਨ ਉਹਨਾਂ ਦਾ ਸਿੱਖ ਹੋਣਾ ਸੀ?ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਔਜਲਾ ਨੇ ਕਿਹਾ ਕਿ ਗਲਤ ਖੇਤੀ ਕਾਨੂੰਨਾਂ ਕਾਰਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ। ਪ੍ਰਧਾਨ ਮੰਤਰੀ ਨੂੰ ਦੇਸ਼ ਤੋਂ ਮਾਫ਼ੀ ਮੰਗਣੀ ਪਈ, ਪਰ ਅੱਜ ਵੀ ਪੰਜਾਬ ਅਤੇ ਕਿਸਾਨਾਂ ਨੂੰ ਕੋਈ ਸਪਸ਼ਟ ਜਵਾਬ ਨਹੀਂ ਮਿਲ ਰਿਹਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਕਿਸਾਨਾਂ ਨੂੰ ਬਾਰ-ਬਾਰ ਸ਼ਰਧਾਂਜਲੀ ਤਾਂ ਦਿੱਤੀ ਜਾਂਦੀ ਹੈ, ਪਰ ਸੰਸਦ ਵਿੱਚ ਖੜ੍ਹ ਕੇ ਜ਼ਿੰਮੇਵਾਰੀ ਲੈਣ ਤੋਂ ਸਰਕਾਰ ਬਚਦੀ ਰਹੀ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜੋ ਵੀ ਨੇਤਾ ਕਾਂਗਰਸ ਛੱਡ ਕੇ ਜਾ ਰਹੇ ਹਨ, ਉਹ ਪਹਿਲਾਂ ਇਹ ਸੋਚਣ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਕੀ ਕੁਝ ਕੀਤਾ ਹੈ। ਕਾਂਗਰਸ ਦੇਸ਼, ਕਿਸਾਨਾਂ, ਨੌਜਵਾਨਾਂ ਅਤੇ ਸੰਵਿਧਾਨ ਦੇ ਨਾਲ ਖੜ੍ਹੀ ਸੀ ਅਤੇ ਅੱਗੇ ਵੀ ਖੜ੍ਹੀ ਰਹੇਗੀ।

Read Latest News and Breaking News at Daily Post TV, Browse for more News

Ad
Ad