Zeeshan Akhtar arrested in Canada: ਐਨਸੀਪੀ ਨੇਤਾ ਬਾਬਾ ਸਿੱਦੀਕ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਜ਼ੀਸ਼ਾਨ ਅਖ਼ਤਰ ਉਰਫ ਜੱਸੀ ਪੁਰੇਵਾਲ ਮੂਲ ਰੂਪ ਵਿੱਚ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
Baba Siddiqui Murder Case Mastermind Arrested: ਮੁੰਬਈ ਵਿੱਚ ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕਾਂਡ ਦੇ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਉਰਫ ਜੱਸੀ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਸਲ ਜਾਣਕਾਰੀ ਮੁਤਾਬਕ, ਕੈਨੇਡਾ ਦੀ ਸਰੀ ਪੁਲਿਸ ਨੇ ਜ਼ੀਸ਼ਾਨ ਅਖ਼ਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਗ੍ਰਿਫ਼ਤਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ।
ਐਨਸੀਪੀ ਨੇਤਾ ਬਾਬਾ ਸਿੱਦੀਕ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਜ਼ੀਸ਼ਾਨ ਅਖ਼ਤਰ ਉਰਫ ਜੱਸੀ ਪੁਰੇਵਾਲ ਮੂਲ ਰੂਪ ਵਿੱਚ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ 12 ਅਕਤੂਬਰ ਦੀ ਰਾਤ ਨੂੰ ਬਾਬਾ ਸਿੱਦੀਕੀ ਦੀ ਉਨ੍ਹਾਂ ਦੇ ਪੁੱਤਰ ਜ਼ੀਸ਼ਾਨ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗੈਂਗਸਟਰ ਲਾਰੈਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਸ ਕਤਲ ਤੋਂ ਬਾਅਦ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਮੁਲਜ਼ਮਾਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕੀਤੀ। ਵਿਦੇਸ਼ ਪਹੁੰਚਣ ਤੋਂ ਬਾਅਦ ਜ਼ੀਸ਼ਾਨ ਨੇ ਸ਼ਹਿਜ਼ਾਦ ਭੱਟੀ ਦਾ ਧੰਨਵਾਦ ਵੀ ਕੀਤਾ ਸੀ। ਇਸ ਗੈਂਗ ਨੇ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੂੰ ਬਾਬਾ ਦੇ ਕਤਲ ਦਾ ਕਾਰਨ ਦੱਸਿਆ ਸੀ। 20 ਅਕਤੂਬਰ ਨੂੰ ਸਲਮਾਨ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ।