Rank of Lieutenant Colonel in Territorial Army: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੂੰ ਭਾਰਤੀ ਫੌਜ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਮਿਲੀ ਹੈ। ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ ਦਾ ਖਿਤਾਬ ਮਿਲਿਆ ਹੈ। ਨੀਰਜ ਚੋਪੜਾ ਜੈਵਲਿਨ ਥ੍ਰੋਅ ਵਿੱਚ ਦੁਨੀਆ ਦੇ ਸਭ ਤੋਂ ਵਧੀਆ ਖਿਡਾਰੀਆਂ ਚੋਂ ਇੱਕ ਹੈ। ਨੀਰਜ ਨੇ ਟੋਕੀਓ ਓਲੰਪਿਕ 2021 ਵਿੱਚ ਭਾਰਤ ਲਈ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਜਿੱਤਿਆ। ਹੁਣ ਉਸਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਕਰਨਲ ਦਾ ਦਰਜਾ ਦਿੱਤਾ ਗਿਆ ਹੈ।
ਨੀਰਜ ਚੋਪੜਾ ਨੇ ਜਿੱਤਿਆ ਸੋਨ ਤਗਮਾ
ਨੀਰਜ ਚੋਪੜਾ ਨੇ ਟੋਕੀਓ ਓਲੰਪਿਕ ਵਿੱਚ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ। ਉਹ ਦੇਸ਼ ਲਈ ਵਿਅਕਤੀਗਤ ਸੋਨ ਤਗਮਾ ਜਿੱਤਣ ਵਾਲਾ ਪਹਿਲਾ ਟ੍ਰੈਕ ਐਂਡ ਫੀਲਡ ਐਥਲੀਟ ਬਣ ਗਿਆ। ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 87.58 ਮੀਟਰ ਦੀ ਦੂਰੀ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। ਉਸਨੇ ਟੋਕੀਓ ਓਲੰਪਿਕ ਵਿੱਚ ਭਾਰਤ ਲਈ ਪਹਿਲਾ ਸੋਨ ਤਗਮਾ ਜਿੱਤਿਆ।