ਚੰਡੀਗੜ੍ਹ ‘ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਨੀਰਜ ਕੁਮਾਰ ਗੁਪਤਾ ਨੇ ਕੀਤੀ ਮੁਲਾਕਾਤ
Neeraj Kumar Gupta meet Union Minister Gajendra Singh Shekhawat: ਚੰਡੀਗੜ੍ਹ: ਚੰਡੀਗੜ੍ਹ ਵਿਖੇ ਨੀਰਜ ਕੁਮਾਰ ਗੁਪਤਾ ਨੇ ਭਾਰਤ ਸਰਕਾਰ ਦੇ ਮਾਨਯੋਗ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਚੱਲ ਰਹੀਆਂ ਰਾਜਨੀਤਿਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨੀਰਜ ਕੁਮਾਰ ਗੁਪਤਾ ਨੇ ਮਾਨਯੋਗ ਕੇਂਦਰੀ ਮੰਤਰੀ ਤੋਂ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਰਾਜਨੀਤਿਕ ਗਤੀਵਿਧੀਆਂ ਸਬੰਧੀ ਕੀਮਤੀ ਮਾਰਗਦਰਸ਼ਨ ਪ੍ਰਾਪਤ ਕੀਤਾ।
ਇਸ ਮੌਕੇ ਡਾ. ਸੁਭਾਸ਼ ਸ਼ਰਮਾ ਮੀਤ ਪ੍ਰਧਾਨ, ਭਾਰਤੀ ਜਨਤਾ ਪਾਰਟੀ ਪੰਜਾਬ, ਰਾਜੇਸ਼ ਕੁਮਾਰ ਗੁਪਤਾ ਅਤੇ ਅਭਿਨਵ ਗੁਪਤਾ ਵੀ ਮੌਜੂਦ ਰਹੇ।
ਨੀਰਜ ਕੁਮਾਰ ਗੁਪਤਾ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਦਾ ਮਾਰਗਦਰਸ਼ਨ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਕਰਦਾ ਹੈ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦਾ ਹੈ।
