Journalism Of Hope
BREAKING NEWS
ਸੋਨਮ ਵਾਂਗਚੁਕ ਮੇਦਾਂਤਾ ਹਸਪਤਾਲ ਸ਼ਿਫਟ, ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ... ਪੇਪਰ ਲੀਕ ਮਾਮਲੇ ‘ਤੇ PM ਨਿਵਾਸ ਬਾਹਰ ਕਾਂਗਰਸ ਦਾ ਧਰਨਾ, ਰਾਹੁਲ-ਪ੍ਰਿਯੰਕਾ ਸਮੇਤ ਕਈ ਵਿਰੋਧੀ ਆਗੂ ਹਿਰਾਸਤ ‘ਚ... 3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ...ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ... ओम बिड़ला और राजनाथ सिंह समेत देश के दिग्गजों ने दी जन्मदिन की बधाई...

NEET ਵਿਵਾਦ: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਹੱਕ ‘ਚ ਆਏ ਦਿਲਜੀਤ ਦੋਸਾਂਝ, ਬੋਲੇ— “ਮੈਨੂੰ ਫਿਰ ‘ਦੇਸ਼ ਵਿਰੋਧੀ’ ਕਿਹਾ ਜਾਵੇਗਾ, ਪਰ ਬੱਚਿਆਂ ਦੀ ਆਵਾਜ਼ ਸੁਣੇ ਸਰਕਾਰ”

ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ NEET ਪ੍ਰੀਖਿਆ ‘ਚ ਹੋਈਆਂ ਕਥਿਤ ਧਾਂਦਲੀਆਂ ਵਿਰੁੱਧ ਸੜਕਾਂ ‘ਤੇ ਉਤਰੇ ਵਿਦਿਆਰਥੀਆਂ ਨੂੰ ਹੁਣ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਵੱਡਾ ਸਮਰਥਨ ਮਿਲਿਆ ਹੈ। ਬੀਤੇ ਦਿਨ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ‘ਤੇ ਹੋਈ ਕਾਰਵਾਈ ਅਤੇ ਉਨ੍ਹਾਂ ਨਾਲ ਕੀਤੇ ਗਏ ਸਲੂਕ ਨੂੰ ਦਿਲਜੀਤ ਨੇ ਅਤਿਅੰਤ ਮੰਦਭਾਗਾ ਕਰਾਰ […]
Khushi
By : Published: 21 Jul 2026 12:30:PM
NEET ਵਿਵਾਦ: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਹੱਕ ‘ਚ ਆਏ ਦਿਲਜੀਤ ਦੋਸਾਂਝ, ਬੋਲੇ— “ਮੈਨੂੰ ਫਿਰ ‘ਦੇਸ਼ ਵਿਰੋਧੀ’ ਕਿਹਾ ਜਾਵੇਗਾ, ਪਰ ਬੱਚਿਆਂ ਦੀ ਆਵਾਜ਼ ਸੁਣੇ ਸਰਕਾਰ”

ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ NEET ਪ੍ਰੀਖਿਆ ‘ਚ ਹੋਈਆਂ ਕਥਿਤ ਧਾਂਦਲੀਆਂ ਵਿਰੁੱਧ ਸੜਕਾਂ ‘ਤੇ ਉਤਰੇ ਵਿਦਿਆਰਥੀਆਂ ਨੂੰ ਹੁਣ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਵੱਡਾ ਸਮਰਥਨ ਮਿਲਿਆ ਹੈ। ਬੀਤੇ ਦਿਨ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ‘ਤੇ ਹੋਈ ਕਾਰਵਾਈ ਅਤੇ ਉਨ੍ਹਾਂ ਨਾਲ ਕੀਤੇ ਗਏ ਸਲੂਕ ਨੂੰ ਦਿਲਜੀਤ ਨੇ ਅਤਿਅੰਤ ਮੰਦਭਾਗਾ ਕਰਾਰ ਦਿੱਤਾ ਹੈ।

ਇਸ਼ਤਿਹਾਰ

“ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ”

ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਸਟੋਰੀ ਸਾਂਝੀ ਕਰਦਿਆਂ ਲਿਖਿਆ, “ਅੱਜ ਜੋ ਵੀ ਹੋਇਆ, ਬਹੁਤ ਹੀ ਮਾੜਾ ਹੋਇਆ। ਦੇਸ਼ ਦੇ ਭਵਿੱਖ ਯਾਨੀ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਬਿਲਕੁਲ ਨਹੀਂ ਹੋਣਾ ਚਾਹੀਦਾ। ਮੈਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਧਿਆਨ ਨਾਲ ਸੁਣਿਆ ਜਾਵੇ, ਕਿਉਂਕਿ ਲੋਕਾਂ ਦੀ ਆਵਾਜ਼ ਹੀ ਰੱਬ ਦੀ ਆਵਾਜ਼ ਹੁੰਦੀ ਹੈ।”

ਕਿਸਾਨ ਅੰਦੋਲਨ ਦਾ ਦਿੱਤਾ ਹਵਾਲਾ: “ਮੈਨੂੰ ਫਿਰ ਕਿਹਾ ਜਾਵੇਗਾ ਐਂਟੀ-ਨੈਸ਼ਨਲਿਸਟ”

ਆਪਣੀ ਪੋਸਟ ਵਿੱਚ ਦਿਲਜੀਤ ਨੇ ਪਹਿਲਾਂ ਹੋਏ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਆਪਣਾ ਦਰਦ ਵੀ ਬਿਆਨ ਕੀਤਾ। ਉਨ੍ਹਾਂ ਕਿਹਾ, “ਜਦੋਂ ਮੈਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ, ਤਾਂ ਮੇਰੇ ‘ਤੇ ‘ਦੇਸ਼ ਵਿਰੋਧੀ’ (Anti-Nationalist) ਹੋਣ ਦਾ ਠੱਪਾ ਲਗਾ ਦਿੱਤਾ ਗਿਆ ਸੀ। ਮੈਨੂੰ ਪਤਾ ਹੈ ਕਿ ਹੁਣ ਵਿਦਿਆਰਥੀਆਂ ਦਾ ਪੱਖ ਪੂਰਨ ‘ਤੇ ਵੀ ਮੈਨੂੰ ਫਿਰ ਤੋਂ ਦੇਸ਼ ਵਿਰੋਧੀ ਹੀ ਕਿਹਾ ਜਾਵੇਗਾ।”

ਉਨ੍ਹਾਂ ਅੱਗੇ ਲਿਖਿਆ ਕਿ ਕਿਸਾਨ ਅੰਦੋਲਨ ਸਮੇਂ ਸਮਰਥਨ ਦੇਣ ਤੋਂ ਬਾਅਦ ਉਨ੍ਹਾਂ ਨੂੰ ਕਿਸ ਹੱਦ ਤੱਕ ਨਫ਼ਰਤ, ਵਿਰੋਧ ਅਤੇ ਕਾਨੂੰਨੀ ਝੰਜਟਾਂ ਦਾ ਸਾਹਮਣਾ ਕਰਨਾ ਪਿਆ, ਉਹ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਦਿਲਜੀਤ ਨੇ ਅੰਤ ਵਿੱਚ ਲਿਖਿਆ, “ਰੱਬ ਸਭ ਦੇਖ ਰਿਹਾ ਹੈ, ਬਾਬਾ ਸਭ ਦਾ ਭਲਾ ਕਰੇ।”

Read Latest News and Breaking News at Daily Post TV, Browse for more News

Ad
Ad

Punjab District News