ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ
Nepal refuses to accept help from foreign rescue teams: ਕਾਠਮੰਡੂ: ਨੇਪਾਲ ਵਿੱਚ ਆਈ ਭਿਆਨਕ ਆਫ਼ਤ ਤੋਂ ਬਾਅਦ ਕਈ ਦੇਸ਼ਾਂ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਮਦਦ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਨੇਪਾਲ ਸਰਕਾਰ ਨੇ ਵਿਦੇਸ਼ੀ ਰੈਸਕਿਊ ਟੀਮਾਂ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਭਾਰਤ, ਚੀਨ, ਅਮਰੀਕਾ ਅਤੇ ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਨੇਪਾਲ ਨੂੰ ਆਪਣੀਆਂ ਬਚਾਅ ਟੀਮਾਂ ਭੇਜਣ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਨੇਪਾਲ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਦੀ ਫੌਜ ਅਤੇ ਪੁਲਿਸ ਆਪਣੇ ਬਲਬੂਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਦੇ ਸਮਰੱਥ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਨੇਪਾਲੀ ਫੌਜ ਅਤੇ ਪੁਲਿਸ ਦੀ ਸਲਾਹ ਤੋਂ ਬਾਅਦ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਸਾਲ 2015 ਦੇ ਵਿਨਾਸ਼ਕਾਰੀ ਭੂਚਾਲ ਦੌਰਾਨ ਵੱਡੀ ਗਿਣਤੀ ਵਿੱਚ ਵਿਦੇਸ਼ੀ ਰੈਸਕਿਊ ਟੀਮਾਂ ਦੇ ਪਹੁੰਚਣ ਕਾਰਨ ਬਚਾਅ ਕਾਰਜਾਂ ਵਿੱਚ ਤਾਲਮੇਲ ਬਣਾਈ ਰੱਖਣ ਵਿੱਚ ਮੁਸ਼ਕਲਾਂ ਆਈਆਂ ਸਨ।
ਇਸੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਨੇਪਾਲ ਨੇ ਇਸ ਵਾਰ ਵਿਦੇਸ਼ੀ ਬਚਾਅ ਟੀਮਾਂ ਦੀ ਬਜਾਏ ਆਰਥਿਕ ਅਤੇ ਹੋਰ ਲੋੜੀਂਦੀ ਸਹਾਇਤਾ ਸਵੀਕਾਰ ਕਰਨ ਦਾ ਫ਼ੈਸਲਾ ਕੀਤਾ ਹੈ।
ਭਾਰਤ ਵੱਲੋਂ ਵੀ ਐਨਡੀਆਰਐੱਫ ਦੀ ਟੀਮ ਨੇਪਾਲ ਭੇਜਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਨੇਪਾਲ ਸਰਕਾਰ ਨੇ ਇਸ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕੀਤਾ।
