ਕੇਂਦਰ ਨੇ 8 ਹਾਈਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਕੀਤੇ ਨਿਯੁਕਤ
New Chief Justices in 8 High Courts: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਦੇਸ਼ ਦੀਆਂ ਵੱਖ-ਵੱਖ ਹਾਈਕੋਰਟਾਂ ਵਿੱਚ 8 ਨਵੇਂ ਚੀਫ਼ ਜਸਟਿਸ ਨਿਯੁਕਤ ਕੀਤੇ ਹਨ। ਇਹ ਨਿਯੁਕਤੀਆਂ ਸੁਪਰੀਮ ਕੋਰਟ ਕਾਲੇਜੀਅਮ ਦੀ ਸਿਫ਼ਾਰਸ਼ ਤੋਂ ਕੁਝ ਦਿਨ ਬਾਅਦ ਕੀਤੀਆਂ ਗਈਆਂ ਹਨ।
ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ‘ਐਕਸ’ ’ਤੇ ਪੋਸਟ ਕਰਕੇ ਨਿਯੁਕਤੀਆਂ ਦੀ ਜਾਣਕਾਰੀ ਦਿੱਤੀ। ਦਿੱਲੀ ਹਾਈਕੋਰਟ ਦੇ ਮੌਜੂਦਾ ਜੱਜ ਜਸਟਿਸ ਵੱਲੂਰੀ ਕਾਮੇਸ਼ਵਰ ਰਾਓ ਨੂੰ ਪਟਨਾ ਹਾਈਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸੇ ਤਰ੍ਹਾਂ ਬੰਬੇ ਹਾਈਕੋਰਟ ਦੇ ਜਸਟਿਸ ਰਵਿੰਦਰ ਵੀ. ਘੁਗੇ ਹੁਣ ਕਲਕੱਤਾ ਹਾਈਕੋਰਟ ਦੇ ਚੀਫ਼ ਜਸਟਿਸ ਹੋਣਗੇ।
ਨਿਯੁਕਤ ਕੀਤੇ ਗਏ 8 ਚੀਫ਼ ਜਸਟਿਸ
ਜਸਟਿਸ ਵੱਲੂਰੀ ਕਾਮੇਸ਼ਵਰ ਰਾਓ — ਦਿੱਲੀ ਹਾਈਕੋਰਟ ਤੋਂ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ
ਜਸਟਿਸ ਰਵਿੰਦਰ ਵੀ. ਘੁਗੇ — ਬੰਬੇ ਹਾਈਕੋਰਟ ਤੋਂ ਕਲਕੱਤਾ ਹਾਈਕੋਰਟ ਦੇ ਚੀਫ਼ ਜਸਟਿਸ
ਜਸਟਿਸ ਸੰਜੇ ਕੁਮਾਰ ਅਗਰਵਾਲ — ਛੱਤੀਸਗੜ੍ਹ ਹਾਈਕੋਰਟ ਤੋਂ ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ
ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ — ਇਲਾਹਾਬਾਦ ਹਾਈਕੋਰਟ ਤੋਂ ਬੰਬੇ ਹਾਈਕੋਰਟ ਦੇ ਚੀਫ਼ ਜਸਟਿਸ
ਜਸਟਿਸ ਅਸ਼ਵਿਨੀ ਕੁਮਾਰ ਮਿਸ਼ਰਾ — ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ
ਜਸਟਿਸ ਕ੍ਰਿਸ਼ਨਾ ਰਾਮ ਮੋਹਾਪਾਤਰਾ — ਓਡੀਸ਼ਾ ਹਾਈਕੋਰਟ ਤੋਂ ਛੱਤੀਸਗੜ੍ਹ ਹਾਈਕੋਰਟ ਦੇ ਚੀਫ਼ ਜਸਟਿਸ
ਜਸਟਿਸ ਅਲਪੇਸ਼ ਯਸ਼ਵੰਤ ਕੋਗਜੇ — ਗੁਜਰਾਤ ਹਾਈਕੋਰਟ ਤੋਂ ਮੱਧ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ
ਜਸਟਿਸ ਪੁਸ਼ਪੇਂਦਰ ਸਿੰਘ ਭਾਟੀ — ਰਾਜਸਥਾਨ ਹਾਈਕੋਰਟ ਤੋਂ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈਕੋਰਟ ਦੇ ਚੀਫ਼ ਜਸਟਿਸ
