SOI ਮੀਟਿੰਗ ਦੌਰਾਨ ਨਵੇਂ ਅਹੁਦੇਦਾਰਾਂ ਦਾ ਐਲਾਨ, ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦਾ ਸੱਦਾ
SOI Amloh president appointment; ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਦੇ ਹਲਕਾ ਅਮਲੋਹ ਦੇ ਵਿਦਿਆਰਥੀਆਂ ਦੀ ਭਰਵੀਂ ਮੀਟਿੰਗ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਵਿੱਚ ਪ੍ਰਿੰਸ ਕੌਸਲ ਭੱਦਲਥੂਹਾ ਨੂੰ SOI ਹਲਕਾ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ ਸਲਾਣਾ ਤੇ ਨਵਨਿਯੁਕਤ ਹਲਕਾ ਅਮਲੋਹ ਪ੍ਰਿੰਸ ਕੌਂਸਲ ਭੱਦਲਥੂਹਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਰਾਜੂ ਖੰਨਾ ਨੇ ਅੱਗੇ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਕ ਪਾਰਟੀ ਲਈ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਦਾ ਜੋਸ਼ ਤੇ ਹੋਸ ਪਾਰਟੀ ਨੂੰ ਨਵੀ ਦਿੱਖ ਪ੍ਰਦਾਨ ਕਰਦਾ ਹੈ। ਉਨਾ ਕਿਹਾ ਕਿ ਯੂਥ ਨੌਜਵਾਨ ਹਰ ਖੇਤਰ ਵਿੱਚ ਅੱਗੇ ਹੋ ਕੇ ਬੁਲੰਦੀਆਂ ਛੂਹ ਰਿਹਾ ਹੈ। ਨੌਜਵਾਨਾ ਦੇ ਪਾਏ ਯੋਗਦਾਨ ਸਦਕਾ ਸੂਬਾ ਹੀ ਨਹੀਂ ਸਗੋਂ ਦੇਸ਼ ਵੀ ਤਰੱਕੀ ਵੱਲ ਵੱਧ ਰਿਹਾ ਹੈ।
ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਐਸ ਓ ਆਈ ਜੱਥੇਬੰਦੀ ਦਾ ਗਠਨ ਕੀਤਾ ਗਿਆ ਸੀ। ਇਸ ਜਥੇਬੰਦੀ ਵਿੱਚੋਂ ਵਿੱਚੋਂ ਨਿਕਲੇ ਵਿਦਿਆਰਥੀ ਅੱਜ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਉਹਨਾਂ ਕਿਹਾ ਕਿ ਅੱਜ ਸਮਾਜਿਕ ਕੁਰੀਤੀਆਂ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਨੂੰ ਇੱਕ ਲਹਿਰ ਬਣਾ ਕਿ ਪਿੰਡ-ਪਿੰਡ,ਘਰ-ਘਰ ਤੱਕ ਜਾਣਾ ਚਾਹੀਦਾ ਹੈ।ਤਾ ਜੋ ਪੰਜਾਬ ਦੀ ਦਿੱਖ ਨੂੰ ਬੇਹਤਰ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਜਲਦ ਹੀ ਹਲਕਾ ਅਮਲੋਹ ਅੰਦਰ ਹੋਰ ਵੀ ਅਹੁੱਦੇਦਾਰਾਂ ਦਾ ਐਲਾਨ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਅਵਾਜ਼ ਘਰ ਘਰ ਤੱਕ ਪਹੁੰਚਾਈ ਜਾਵੇਗੀ।