Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆਂ ਕਤਲ ਮਾਮਲੇ ‘ਚ ਨਵਾਂ ਖੁਲਾਸਾ, ਚੋਰੀ ਹੋਇਆ ਪਿਸਟਲ ਬਠਿੰਡਾ ਤੋਂ ਬਰਾਮਦ

Breaking News: Bathinda ਤੋਂ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆਂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਕਤਲ ਤੋਂ ਬਾਅਦ ਚੋਰੀ ਹੋਇਆ ਪਿਸਟਲ ਬਰਾਮਦ ਕਰ ਲਿਆ ਹੈ। ਨੇਹੀਆਂ ਵਾਲਾ ਥਾਣਾ ਪੁਲਿਸ ਨੇ Gurmel Singh ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਕਬਜ਼ੇ ਵਿੱਚੋਂ ਇਹ ਪਿਸਟਲ ਮਿਲਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਮੇਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆਂ ਕਤਲ ਮਾਮਲੇ ‘ਚ ਨਵਾਂ ਖੁਲਾਸਾ, ਚੋਰੀ ਹੋਇਆ ਪਿਸਟਲ ਬਠਿੰਡਾ ਤੋਂ ਬਰਾਮਦ

Breaking News: Bathinda ਤੋਂ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆਂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਕਤਲ ਤੋਂ ਬਾਅਦ ਚੋਰੀ ਹੋਇਆ ਪਿਸਟਲ ਬਰਾਮਦ ਕਰ ਲਿਆ ਹੈ।

ਨੇਹੀਆਂ ਵਾਲਾ ਥਾਣਾ ਪੁਲਿਸ ਨੇ Gurmel Singh ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਕਬਜ਼ੇ ਵਿੱਚੋਂ ਇਹ ਪਿਸਟਲ ਮਿਲਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਮੇਲ ਸਿੰਘ ਨੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਪਿਸਟਲ ਦੀ ਨੋਕ ‘ਤੇ ਰੋਕ ਕੇ ਉਸ ਤੋਂ ਨਕਦੀ, ਮੋਬਾਈਲ ਫੋਨ ਅਤੇ ਮੋਟਰਸਾਈਕਲ ਲੁੱਟ ਲਿਆ ਸੀ।

ਪੁਲਿਸ ਵੱਲੋਂ ਕੀਤੀ ਗਈ ਤਫਤੀਸ਼ ਵਿੱਚ ਇਹ ਵੱਡਾ ਖੁਲਾਸਾ ਹੋਇਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਪਿਸਟਲ ਦਰਅਸਲ ਰਾਣਾ ਬਲਾਚੌਰੀਆਂ ਦਾ ਸੀ, ਜੋ ਉਸਦੇ ਕਤਲ ਤੋਂ ਬਾਅਦ ਚੋਰੀ ਹੋ ਗਿਆ ਸੀ।

ਹੁਣ ਪੁਲਿਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਕਿ ਕੀ ਗੁਰਮੇਲ ਸਿੰਘ ਦਾ ਕਬੱਡੀ ਪ੍ਰਮੋਟਰ ਦੇ ਕਤਲ ਨਾਲ ਕੋਈ ਸਿੱਧਾ ਜਾਂ ਅਪਰੋਕਸ਼ ਸਬੰਧ ਹੈ। ਫਿਲਹਾਲ, ਪੁਲਿਸ ਨੇ ਮੁਲਜ਼ਮ ਨੂੰ ਹਥਿਆਰ ਸਮੇਤ ਕਾਬੂ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News