Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਦਿੱਲੀ ’ਚ 1 ਨਵੰਬਰ ਤੋਂ ਵਾਹਨਾਂ ਦੀ ਐਂਟਰੀ ਲਈ ਨਵੇਂ ਨਿਯਮ ਹੋਣਗੇ ਲਾਗੂ, ਪੜ੍ਹੋ ਵੇਰਵਾ

ਨਵੀਂ ਦਿੱਲੀ: ਰਾਜਧਾਨੀ ’ਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਦਿੱਲੀ ਟ੍ਰੈਫਿਕ ਪੁਲਿਸ ਨੇ ਸੋਧੇ ਹੋਏ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਤਹਿਤ ਵਾਹਨਾਂ ਦੀ ਐਂਟਰੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਯਮ 1 ਨਵੰਬਰ 2026 ਤੋਂ ਲਾਗੂ ਹੋਣਗੇ। ਇਨ੍ਹਾਂ ਤਹਿਤ ਦਿੱਲੀ ਵਿੱਚ ਸਿਰਫ਼ BS-6, CNG, ਇਲੈਕਟ੍ਰਿਕ ਅਤੇ ਛੋਟ ਪ੍ਰਾਪਤ ਜ਼ਰੂਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿੱਲੀ ’ਚ 1 ਨਵੰਬਰ ਤੋਂ ਵਾਹਨਾਂ ਦੀ ਐਂਟਰੀ ਲਈ ਨਵੇਂ ਨਿਯਮ ਹੋਣਗੇ ਲਾਗੂ, ਪੜ੍ਹੋ ਵੇਰਵਾ

ਨਵੀਂ ਦਿੱਲੀ: ਰਾਜਧਾਨੀ ’ਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਦਿੱਲੀ ਟ੍ਰੈਫਿਕ ਪੁਲਿਸ ਨੇ ਸੋਧੇ ਹੋਏ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਤਹਿਤ ਵਾਹਨਾਂ ਦੀ ਐਂਟਰੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਯਮ 1 ਨਵੰਬਰ 2026 ਤੋਂ ਲਾਗੂ ਹੋਣਗੇ। ਇਨ੍ਹਾਂ ਤਹਿਤ ਦਿੱਲੀ ਵਿੱਚ ਸਿਰਫ਼ BS-6, CNG, ਇਲੈਕਟ੍ਰਿਕ ਅਤੇ ਛੋਟ ਪ੍ਰਾਪਤ ਜ਼ਰੂਰੀ ਵਾਹਨਾਂ ਨੂੰ ਹੀ ਦਾਖ਼ਲੇ ਦੀ ਇਜਾਜ਼ਤ ਮਿਲੇਗੀ।

ਦਿੱਲੀ ’ਚੋਂ ਲੰਘਣ ਵਾਲੇ ਟਰੱਕਾਂ ਲਈ ਬਦਲਵਾਂ ਰਸਤਾ
ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਸਫ਼ਰ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਆਪਣੇ ਵਾਹਨ ਦੀ ਯੋਗਤਾ ਜਾਂਚਣ ਦੀ ਸਲਾਹ ਦਿੱਤੀ ਹੈ। ਦਿੱਲੀ ’ਚੋਂ ਲੰਘ ਕੇ ਹੋਰ ਥਾਵਾਂ ’ਤੇ ਜਾਣ ਵਾਲੇ ਗੈਰ-ਜ਼ਰੂਰੀ ਟਰੱਕਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਅਜਿਹੇ ਟਰੱਕਾਂ ਨੂੰ ਪੈਰੀਫੇਰਲ ਐਕਸਪ੍ਰੈੱਸਵੇਅ ਦੀ ਵਰਤੋਂ ਕਰਨੀ ਪਵੇਗੀ।

ਇਨ੍ਹਾਂ ਵਾਹਨਾਂ ਨੂੰ ਮਿਲੇਗੀ ਐਂਟਰੀ: ਟ੍ਰੈਫਿਕ ਪੁਲਿਸ ਦੀ ਐਡਵਾਈਜ਼ਰੀ ਅਨੁਸਾਰ ਦਿੱਲੀ ਵਿੱਚ ਹੇਠ ਲਿਖੀਆਂ ਸ਼੍ਰੇਣੀਆਂ ਦੇ ਵਾਹਨਾਂ ਨੂੰ ਦਾਖ਼ਲੇ ਦੀ ਇਜਾਜ਼ਤ ਹੋਵੇਗੀ:
BS-6 ਮਾਪਦੰਡਾਂ ਵਾਲੇ ਵਾਹਨ
CNG ਵਾਹਨ
ਇਲੈਕਟ੍ਰਿਕ ਵਾਹਨ
ਛੋਟ ਪ੍ਰਾਪਤ ਹੋਰ ਜ਼ਰੂਰੀ ਵਾਹਨ

ਇਨ੍ਹਾਂ ਵਾਹਨਾਂ ’ਤੇ ਰਹੇਗੀ ਪਾਬੰਦੀ
ਨਵੇਂ ਨਿਯਮਾਂ ਤਹਿਤ ਪ੍ਰਦੂਸ਼ਣ ਫੈਲਾਉਣ ਵਾਲੇ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ’ਤੇ ਸਖ਼ਤੀ ਕੀਤੀ ਜਾਵੇਗੀ।
BS-6 ਤੋਂ ਘੱਟ ਮਾਪਦੰਡ ਵਾਲੇ ਵਾਹਨ: BS-6 ਨਿਕਾਸੀ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਨੂੰ ਦਿੱਲੀ ਵਿੱਚ ਦਾਖ਼ਲਾ ਨਹੀਂ ਮਿਲੇਗਾ।
PUCC ਤੋਂ ਬਿਨਾਂ ਵਾਹਨ: ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ (PUCC) ਨਾ ਰੱਖਣ ਵਾਲੇ ਵਾਹਨਾਂ ’ਤੇ ਪਾਬੰਦੀ ਰਹੇਗੀ।
ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਅੰਤਰਰਾਜੀ ਬੱਸਾਂ: ਅਜਿਹੀਆਂ ਬੱਸਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਗੈਰ-ਜ਼ਰੂਰੀ ਟਰੱਕ: ਦਿੱਲੀ ’ਚੋਂ ਲੰਘਣ ਵਾਲੇ ਗੈਰ-ਜ਼ਰੂਰੀ ਟਰੱਕਾਂ ਨੂੰ ਪੈਰੀਫੇਰਲ ਐਕਸਪ੍ਰੈੱਸਵੇਅ ਰਾਹੀਂ ਜਾਣਾ ਪਵੇਗਾ।
ਟਰੈਕਟਰ ਅਤੇ ਜੁਗਾੜ ਵਾਹਨ: ਟਰੈਕਟਰਾਂ, ਜੁਗਾੜ ਵਾਹਨਾਂ ਅਤੇ ਦਿੱਲੀ ਤੋਂ ਬਾਹਰ ਰਜਿਸਟਰਡ ਕੁਝ ਵਿਸ਼ੇਸ਼ ਸ਼੍ਰੇਣੀਆਂ ਦੇ ਵਾਹਨਾਂ ’ਤੇ ਵੀ ਨਿਯਮਾਂ ਅਨੁਸਾਰ ਪਾਬੰਦੀਆਂ ਲਾਗੂ ਰਹਿਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News