Banner
BREAKING NEWS
ਲੁਧਿਆਣਾ ‘ਚ ਦਿਲ ਦਹਿਲਾਉਣ ਵਾਲਾ ਹਾਦਸਾ! ਸਕੂਲ ਬੱਸ ਨੇ 3 ਸਾਲਾ ਬੱਚੇ ਨੂੰ ਕੁਚਲਿਆ, ਹੋਈ ਦਰਦਨਾਕ ਮੌਤ... ਮਾਨਸਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ; ਪੰਨਿਆਂ ‘ਤੇ ਲਿਖੇ ਅਸ਼ਲੀਲ ਸ਼ਬਦ... ਚੰਡੀਗੜ੍ਹ ‘ਚ ਕਾਰੋਬਾਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ: ਹਾਊਸਿੰਗ ਬੋਰਡ ਵੱਲੋਂ 79 ਵਪਾਰਕ ਬੂਥਾਂ ਦੀ ਈ-ਨਿਲਾਮੀ... NHAI ਨੇ ਪੰਜਾਬ ਦੇ 8 ਟੋਲ ਪਲਾਜ਼ਿਆਂ ‘ਤੇ ਵਧਾਈਆਂ ਦਰਾਂ; 4 ਮਹੀਨਿਆਂ ‘ਚ ਦੂਜੀ ਵਾਰ ਮਹਿੰਗਾ ਹੋਇਆ ਲਾਡੋਵਾਲ ਟੋਲ

ਪੰਜਾਬ ਵਿੱਚ ਵੋਟਰ ਸੂਚੀ ਸੋਧ ਦਾ ਨਵਾਂ ਸ਼ਡਿਊਲ ਜਾਰੀ, 12 ਅਕਤੂਬਰ ਨੂੰ ਆਵੇਗੀ ਅੰਤਿਮ ਸੂਚੀ

Punjab Voter List; ਭਾਰਤ ਚੋਣ ਕਮਿਸ਼ਨ (ECI) ਨੇ ਪੰਜਾਬ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਪੁਨਰ-ਸਮੀਖਿਆ (SIR) ਲਈ ਸੋਧਿਆ ਹੋਇਆ ਸ਼ਡਿਊਲ ਜਾਰੀ ਕਰ ਦਿੱਤਾ ਹੈ। 1 ਅਕਤੂਬਰ 2026 ਨੂੰ ਯੋਗਤਾ ਤਰੀਕ ਮੰਨਦਿਆਂ ਕੀਤੀ ਜਾ ਰਹੀ ਇਸ ਪ੍ਰਕਿਰਿਆ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਨਵੇਂ ਹੁਕਮ ਭੇਜੇ ਗਏ ਹਨ। ਨਵੇਂ ਸ਼ਡਿਊਲ ਅਨੁਸਾਰ ਹੁਣ ਰਾਜ ਵਿੱਚ […]
Jaspreet Singh
By : Published: 15 Jul 2026 18:48:PM
ਪੰਜਾਬ ਵਿੱਚ ਵੋਟਰ ਸੂਚੀ ਸੋਧ ਦਾ ਨਵਾਂ ਸ਼ਡਿਊਲ ਜਾਰੀ, 12 ਅਕਤੂਬਰ ਨੂੰ ਆਵੇਗੀ ਅੰਤਿਮ ਸੂਚੀ

Punjab Voter List; ਭਾਰਤ ਚੋਣ ਕਮਿਸ਼ਨ (ECI) ਨੇ ਪੰਜਾਬ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਪੁਨਰ-ਸਮੀਖਿਆ (SIR) ਲਈ ਸੋਧਿਆ ਹੋਇਆ ਸ਼ਡਿਊਲ ਜਾਰੀ ਕਰ ਦਿੱਤਾ ਹੈ। 1 ਅਕਤੂਬਰ 2026 ਨੂੰ ਯੋਗਤਾ ਤਰੀਕ ਮੰਨਦਿਆਂ ਕੀਤੀ ਜਾ ਰਹੀ ਇਸ ਪ੍ਰਕਿਰਿਆ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਨਵੇਂ ਹੁਕਮ ਭੇਜੇ ਗਏ ਹਨ।

ਨਵੇਂ ਸ਼ਡਿਊਲ ਅਨੁਸਾਰ ਹੁਣ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਤੋਂ ਲੈ ਕੇ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਤੱਕ ਦੀਆਂ ਤਰੀਖਾਂ ਵਿੱਚ ਤਬਦੀਲੀ ਕੀਤੀ ਗਈ ਹੈ।

ਇਸ ਤਹਿਤ ਬੂਥ ਲੈਵਲ ਅਫ਼ਸਰ (BLO) ਹੁਣ 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ (ਵੈਰੀਫਿਕੇਸ਼ਨ) ਕਰਨਗੇ। ਇਸ ਤੋਂ ਬਾਅਦ 13 ਅਗਸਤ 2026 ਨੂੰ ਵੋਟਰ ਸੂਚੀ ਦਾ ਪਹਿਲਾ ਡਰਾਫਟ ਜਾਰੀ ਕੀਤਾ ਜਾਵੇਗਾ।

ਡਰਾਫਟ ਸੂਚੀ ਜਾਰੀ ਹੋਣ ਤੋਂ ਬਾਅਦ ਲੋਕ 12 ਸਤੰਬਰ 2026 ਤੱਕ ਆਪਣੇ ਨਾਮ ਸ਼ਾਮਲ ਕਰਵਾਉਣ, ਸੋਧ ਕਰਵਾਉਣ ਜਾਂ ਇਤਰਾਜ਼ ਦਰਜ ਕਰਵਾਉਣ ਲਈ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ।

ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਤੋਂ ਬਾਅਦ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ, ਜਿਸ ਦੇ ਆਧਾਰ ‘ਤੇ ਅਗਲੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਪਹਿਲੇ ਸ਼ਡਿਊਲ ਨਾਲੋਂ 12 ਦਿਨ ਦਾ ਵਾਧਾ

ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਜਾਣੀ ਸੀ। ਇਸ ਤੋਂ ਬਾਅਦ 3 ਅਗਸਤ ਨੂੰ ਡਰਾਫਟ ਵੋਟਰ ਸੂਚੀ ਜਾਰੀ ਹੋਣੀ ਸੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣੇ ਸਨ। ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਹੋਣਾ ਸੀ ਅਤੇ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਣੀ ਸੀ।

ਚੋਣ ਕਮਿਸ਼ਨ ਨੇ ਬਦਲਿਆ ਸ਼ਡਿਊਲ

ਭਾਰਤ ਚੋਣ ਕਮਿਸ਼ਨ ਨੇ ਹੁਣ ਇਸ ਪੂਰੀ ਟਾਈਮਲਾਈਨ ਵਿੱਚ ਸੋਧ ਕਰ ਦਿੱਤੀ ਹੈ। ਨਵੇਂ ਪ੍ਰੋਗਰਾਮ ਅਨੁਸਾਰ ਘਰ-ਘਰ ਵੈਰੀਫਿਕੇਸ਼ਨ ਦੀ ਮਿਆਦ 3 ਅਗਸਤ 2026 ਤੱਕ ਵਧਾ ਦਿੱਤੀ ਗਈ ਹੈ, ਜਦਕਿ ਡਰਾਫਟ ਵੋਟਰ ਸੂਚੀ 13 ਅਗਸਤ ਨੂੰ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News