Banner
Banner

ਭਾਈ ਅੰਮ੍ਰਿਤਪਾਲ ਸਿੰਘ ਕੇਸ ‘ਚ ਨਵਾਂ ਮੋੜ, ਅਦਾਲਤ ਵੱਲੋਂ ਰਾਹਤ, 15 ਮਈ ਨੂੰ ਹੋਵੇਗੀ ਅਗਲੀ ਸੁਣਵਾਈ

Amritpal Singh case; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਮਹੱਤਵਪੂਰਨ ਸੁਣਵਾਈ ਹੋਈ। ਇਸ ਦੌਰਾਨ ਬਚਾਅ ਪੱਖ ਵੱਲੋਂ ਐਡਵੋਕੇਟ ਰਿਤੂ ਰਾਜ ਸਿੰਘ ਸੰਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਕਈ ਦੋਸ਼ ਪੂਰੀ ਤਰ੍ਹਾਂ ਗਲਤ ਹਨ ਅਤੇ ਉਨ੍ਹਾਂ ਨੂੰ ਕਾਨੂੰਨੀ […]
Jaspreet Singh
By : Updated On: 14 May 2026 18:05:PM
ਭਾਈ ਅੰਮ੍ਰਿਤਪਾਲ ਸਿੰਘ ਕੇਸ ‘ਚ ਨਵਾਂ ਮੋੜ, ਅਦਾਲਤ ਵੱਲੋਂ ਰਾਹਤ, 15 ਮਈ ਨੂੰ ਹੋਵੇਗੀ ਅਗਲੀ ਸੁਣਵਾਈ

Amritpal Singh case; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਮਹੱਤਵਪੂਰਨ ਸੁਣਵਾਈ ਹੋਈ। ਇਸ ਦੌਰਾਨ ਬਚਾਅ ਪੱਖ ਵੱਲੋਂ ਐਡਵੋਕੇਟ ਰਿਤੂ ਰਾਜ ਸਿੰਘ ਸੰਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਕਈ ਦੋਸ਼ ਪੂਰੀ ਤਰ੍ਹਾਂ ਗਲਤ ਹਨ ਅਤੇ ਉਨ੍ਹਾਂ ਨੂੰ ਕਾਨੂੰਨੀ ਤਰੀਕੇ ਨਾਲ ਚੁਣੌਤੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਡਿਸਚਾਰਜ ਨੂੰ ਲੈ ਕੇ ਵਿਸਥਾਰ ਨਾਲ ਬਹਿਸ ਹੋਈ, ਜਿਸ ਵਿੱਚ ਬਚਾਅ ਪੱਖ ਨੇ ਵੱਖ-ਵੱਖ ਧਾਰਾਵਾਂ ਅਤੇ ਦੋਸ਼ਾਂ ‘ਤੇ ਆਪਣੇ ਤਰਕ ਪੇਸ਼ ਕੀਤੇ।

ਐਡਵੋਕੇਟ ਰਿਤੂ ਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਣਵਾਈ ਦੌਰਾਨ ਕੁਝ ਧਾਰਾਵਾਂ ਨੂੰ ਹਟਾਇਆ ਗਿਆ ਹੈ, ਜਦਕਿ ਮਾਮਲੇ ਵਿੱਚ ਲਗਾਏ ਹੋਰ ਦੋਸ਼ਾਂ ਨੂੰ ਲੈ ਕੇ ਕਾਨੂੰਨੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਚਾਅ ਪੱਖ ਦੀ ਪਹਿਲੀ ਕੋਸ਼ਿਸ਼ ਇਹੀ ਰਹੇਗੀ ਕਿ ਜਿਨ੍ਹਾਂ ਧਾਰਾਵਾਂ ਅਤੇ ਦੋਸ਼ਾਂ ਨੂੰ ਗਲਤ ਤਰੀਕੇ ਨਾਲ ਲਗਾਇਆ ਗਿਆ ਹੈ, ਉਨ੍ਹਾਂ ਨੂੰ ਅਦਾਲਤ ਅੱਗੇ ਪੂਰੀ ਮਜ਼ਬੂਤੀ ਨਾਲ ਚੁਣੌਤੀ ਦਿੱਤੀ ਜਾਵੇ। ਇਸ ਲਈ ਹੁਣ ਹਾਈਕੋਰਟ ਦਾ ਰੁੱਖ ਵੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਹੋਈ ਬਹਿਸ ਦੌਰਾਨ ਬਚਾਅ ਪੱਖ ਨੇ ਇਹ ਸਪੱਸ਼ਟ ਕੀਤਾ ਕਿ ਮਾਮਲੇ ਵਿੱਚ ਲਗਾਏ ਗਏ ਕੁਝ ਦੋਸ਼ ਤੱਥਾਂ ਦੇ ਅਨੁਕੂਲ ਨਹੀਂ ਹਨ। ਅਦਾਲਤ ਨੇ ਇਸ ‘ਤੇ ਵਿਚਾਰ ਕਰਦਿਆਂ ਕੁਝ ਸੈਕਸ਼ਨ ਹਟਾਉਣ ਦਾ ਫੈਸਲਾ ਲਿਆ ਹੈ। ਹਾਲਾਂਕਿ ਬਾਕੀ ਦੋਸ਼ਾਂ ਨੂੰ ਲੈ ਕੇ ਹੁਣ ਅਗਲੀ ਕਾਰਵਾਈ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਹੁਣ ਮਾਮਲੇ ਦੀ ਅਗਲੀ ਸੁਣਵਾਈ ਵਿੱਚ ਐਵੀਡੈਂਸ ਯਾਨੀ ਸਬੂਤਾਂ ‘ਤੇ ਵਿਸ਼ੇਸ਼ ਧਿਆਨ ਰਹੇਗਾ।

ਵਕੀਲ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜਿਨ੍ਹਾਂ-ਜਿਨ੍ਹਾਂ ਦੋਸ਼ਾਂ ਅਤੇ ਇਲਜ਼ਾਮਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਸਾਰੇ ਮਾਮਲਿਆਂ ‘ਤੇ ਵਿਸਥਾਰ ਨਾਲ ਕਾਨੂੰਨੀ ਪੱਖ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਚਾਅ ਪੱਖ ਪੂਰੀ ਤਿਆਰੀ ਨਾਲ ਅਦਾਲਤ ਵਿੱਚ ਆਪਣਾ ਪੱਖ ਰੱਖੇਗਾ ਅਤੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੇਗਾ ਕਿ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।

ਜਾਣਕਾਰੀ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 15 ਮਈ ਨੂੰ ਨਿਰਧਾਰਤ ਕੀਤੀ ਗਈ ਹੈ। ਇਸ ਸੁਣਵਾਈ ਵਿੱਚ ਅਦਾਲਤ ਅੱਗੇ ਸਬੂਤਾਂ ਅਤੇ ਹੋਰ ਦਸਤਾਵੇਜ਼ਾਂ ਨੂੰ ਲੈ ਕੇ ਅਗਲੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਫਿਲਹਾਲ ਇਸ ਮਾਮਲੇ ‘ਤੇ ਰਾਜਨੀਤਿਕ ਅਤੇ ਕਾਨੂੰਨੀ ਹਲਕਿਆਂ ਦੀ ਨਜ਼ਰ ਬਣੀ ਹੋਈ ਹੈ।

Read Latest News and Breaking News at Daily Post TV, Browse for more News

Ad
Ad