Banner

ਡੱਲਾ ਗੋਲੀਕਾਂਡ ਮਾਮਲੇ ’ਚ ਨਵਾਂ ਮੌੜ: ‘ਆਪ’ ਆਗੂ ਨਰਿੰਦਰ ਸਿੰਘ ਖਿੰਡਾ ਅਤੇ ਥਾਣਾ ਮੁਖੀ ਦਵਿੰਦਰ ਪਾਲ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

Dalla Firing Case; ਪਿੰਡ ਡੱਲਾ ਦੀ ਦਾਣਾ ਮੰਡੀ ਵਿੱਚ ਹੋਏ ਗੋਲੀਕਾਂਡ ਮਾਮਲੇ ਵਿੱਚ ਉਸ ਸਮੇਂ ਨਵਾਂ ਮੌੜ ਆ ਗਿਆ ਹੈ, ਜਦੋਂ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ ਵਾਲੇ ਕਰਨਦੀਪ ਸਿੰਘ ਪੁੱਤਰ ਤਰਸੇਮ ਸਿੰਘ ਨਿਵਾਸੀ ਪਿੰਡ ਡੱਲਾ ਨੇ ਪੁਲਿਸ ਕਾਰਵਾਈ ’ਤੇ ਸਵਾਲ ਖੜ੍ਹੇ ਕਰਦਿਆਂ ਗੰਭੀਰ ਦੋਸ਼ ਲਗਾਏ ਹਨ। ਉੱਧਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਰਿੰਦਰ ਸਿੰਘ […]
Jaspreet Singh
By : Updated On: 12 Jul 2026 20:04:PM
ਡੱਲਾ ਗੋਲੀਕਾਂਡ ਮਾਮਲੇ ’ਚ ਨਵਾਂ ਮੌੜ: ‘ਆਪ’ ਆਗੂ ਨਰਿੰਦਰ ਸਿੰਘ ਖਿੰਡਾ ਅਤੇ ਥਾਣਾ ਮੁਖੀ ਦਵਿੰਦਰ ਪਾਲ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

Dalla Firing Case; ਪਿੰਡ ਡੱਲਾ ਦੀ ਦਾਣਾ ਮੰਡੀ ਵਿੱਚ ਹੋਏ ਗੋਲੀਕਾਂਡ ਮਾਮਲੇ ਵਿੱਚ ਉਸ ਸਮੇਂ ਨਵਾਂ ਮੌੜ ਆ ਗਿਆ ਹੈ, ਜਦੋਂ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ ਵਾਲੇ ਕਰਨਦੀਪ ਸਿੰਘ ਪੁੱਤਰ ਤਰਸੇਮ ਸਿੰਘ ਨਿਵਾਸੀ ਪਿੰਡ ਡੱਲਾ ਨੇ ਪੁਲਿਸ ਕਾਰਵਾਈ ’ਤੇ ਸਵਾਲ ਖੜ੍ਹੇ ਕਰਦਿਆਂ ਗੰਭੀਰ ਦੋਸ਼ ਲਗਾਏ ਹਨ। ਉੱਧਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਰਿੰਦਰ ਸਿੰਘ ਖਿੰਡਾ ਅਤੇ ਥਾਣਾ ਸੁਲਤਾਨਪੁਰ ਲੋਧੀ ਦੇ ਐਸਐਚਓ ਸਬ ਇੰਸਪੈਕਟਰ ਦਵਿੰਦਰ ਪਾਲ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਆਪਣਾ ਪੱਖ ਸਾਹਮਣੇ ਰੱਖਿਆ ਹੈ। ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਵੁਕ ਹੁੰਦੇ ਹੋਏ ਕਰਨਦੀਪ ਸਿੰਘ ਨੇ ਦੱਸਿਆ ਕਿ ਜਿਸ ਰਾਤ ਪਿੰਡ ਡੱਲਾ ਦੀ ਦਾਣਾ ਮੰਡੀ ਵਿੱਚ ਗੋਲੀ ਚੱਲਣ ਦੀ ਘਟਨਾ ਵਾਪਰੀ, ਉਸ ਸਮੇਂ ਉਹ ਮੌਕੇ ’ਤੇ ਮੌਜੂਦ ਨਹੀਂ ਸੀ। ਉਸ ਨੇ ਦੱਸਿਆ ਕਿ ਉਸਦੇ ਦੋਸਤ ਮਨਦੀਪ ਦਾ ਫੋਨ ਆਇਆ ਸੀ, ਕਿ ਉਸਦੇ ਕਿਸੇ ਰਿਸ਼ਤੇਦਾਰ ਨੂੰ ਗੋਲੀਆਂ ਲੱਗੀਆਂ ਹਨ ਅਤੇ ਉਸਨੂੰ ਹਸਪਤਾਲ ਲੈ ਕੇ ਜਾਣਾ ਹੈ।

ਉਸ ਨੇ ਕਿਹਾ ਕਿ ਉਹ ਆਪਣੇ ਦੋਸਤ ਨਾਲ ਮਿਲ ਕੇ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲੈ ਕੇ ਆਏ, ਜਿੱਥੇ ਡਾਕਟਰਾਂ ਵੱਲੋਂ ਜਵਾਬ ਮਿਲਣ ਤੋਂ ਬਾਅਦ ਉਸਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਕਰਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਅਗਲੇ ਦਿਨ ਰਾਤ ਕਰੀਬ 8 ਵਜੇ ਪੁਲਿਸ ਵੱਲੋਂ ਉਸਦੇ ਇੱਕ ਦੋਸਤ ਰਾਹੀਂ ਉਸਨੂੰ ਡੱਲਾ ਪੁਲਿਸ ਚੌਂਕੀ ਬੁਲਾਇਆ ਗਿਆ। ਜਿੱਥੇ ਕਿ ਪਿੰਡ ਦੇ ਕੁਝ ਵਿਅਕਤੀਆਂ ਨਰਿੰਦਰ ਸਿੰਘ ਖਿੰਡਾ, ਓਮਕਾਰ ਸਿੰਘ ਅਤੇ ਇੱਕ ਆੜਤੀਏ ਦੀ ਸ਼ਹਿ ’ਤੇ ਉਸ ਨਾਲ ਪੁਲਿਸ ਚੌਂਕੀ ਚ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਕੀਤੀ ਗਈ। ਕਰਨਦੀਪ ਸਿੰਘ ਨੇ ਕਿਹਾ ਕਿ ਉਸ ਤੋਂ ਇੱਕ ਬਿਆਨ ’ਤੇ ਦਸਤਖਤ ਵੀ ਕਰਵਾਏ ਗਏ, ਜਦਕਿ ਗੋਲੀਬਾਰੀ ਦੀ ਘਟਨਾ ਸਮੇਂ ਉਹ ਮੌਕੇ ’ਤੇ ਮੌਜੂਦ ਨਹੀਂ ਸੀ।
ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਬਿਆਨਾਂ ਨਾਲ ਛੇੜਛਾੜ ਕਰਕੇ ਕੁਝ ਵਿਅਕਤੀਆਂ ਨੂੰ ਬਾਹਰ ਕੱਢਣ ਅਤੇ ਕੁਝ ਦੇ ਨਾਮ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।ਉਸ ਨੇ ਕਿਹਾ ਕਿ ਉਸ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਉਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ ਹੈ।

ਕਰਨਦੀਪ ਸਿੰਘ ਨੇ ਕਿਹਾ ਕਿ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਮੀਡੀਆ ਸਾਹਮਣੇ ਆਇਆ ਹੈ। ਉਸ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਸ ਦੇ ਖਿਲਾਫ਼ ਕੋਈ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਡੱਲਾ ਚੌਂਕੀ ਅਤੇ ਸੁਲਤਾਨਪੁਰ ਲੋਧੀ ਪੁਲਿਸ ਦੀ ਹੋਵੇਗੀ। ਉਸ ਨੇ ਕਿਹਾ ਕਿ ਉਸ ਨੂੰ ਹੁਣ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਦਾ ਡਰ ਹੈ। ਪਰੰਤੂ ਇਸ ਨੂੰ ਲੈ ਕੇ ਉਹ ਹਾਈਕੋਰਟ ਵੀ ਜਾਵੇਗਾ ।

ਨਰਿੰਦਰ ਸਿੰਘ ਖਿੰਡਾ ਨੇ ਦੋਸ਼ਾਂ ਨੂੰ ਕੀਤਾ ਖਾਰਜ

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਰਿੰਦਰ ਸਿੰਘ ਖਿੰਡਾ ਨੇ ਕਰਨਦੀਪ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ ਅਤੇ ਰਾਜਨੀਤਿਕ ਰੰਜਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਨਰਿੰਦਰ ਸਿੰਘ ਖਿੰਡਾ ਨੇ ਦੱਸਿਆ ਕਿ ਘਟਨਾ ਵਾਲੀ ਰਾਤ ਕਰੀਬ 11 ਵਜੇ ਤੋਂ ਬਾਅਦ ਆੜਤੀ ਲਾਲ ਸਿੰਘ ਦਾ ਫੋਨ ਆਇਆ ਸੀ, ਕਿ ਮੰਡੀ ਵਿੱਚ ਗੋਲੀ ਚੱਲ ਗਈ ਹੈ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਤੁਰੰਤ ਡੱਲਾ ਪੁਲਿਸ ਚੌਂਕੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਵੱਲੋਂ ਘਟਨਾ ਵਾਲੀ ਥਾਂ ਬਾਰੇ ਜਾਣਕਾਰੀ ਮੰਗੀ ਗਈ ਤਾਂ ਉਨ੍ਹਾਂ ਨੇ ਲਾਲ ਸਿੰਘ ਨਾਲ ਗੱਲ ਕਰਕੇ ਦੱਸਿਆ ਕਿ ਮੰਡੀ ਦੇ ਅੰਦਰਲੇ ਫੜ ਵਾਲੇ ਪਾਸੇ ਗੋਲੀ ਚੱਲੀ ਹੈ।ਕੁੱਟਮਾਰ ਦੇ ਦੋਸ਼ਾਂ ਬਾਰੇ ਖਿੰਡਾ ਨੇ ਕਿਹਾ ਕਿ ਚੌਂਕੀ ਵਿੱਚ ਕਰਨਦੀਪ ਸਿੰਘ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਕੁੱਟਮਾਰ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਹ ਪਿੰਡ ਦੀ ਰਾਜਨੀਤੀ ਅਤੇ ਪੰਚਾਇਤੀ ਕੰਮਾਂ ਨਾਲ ਜੁੜੇ ਹੋਣ ਕਾਰਨ ਪੁਲਿਸ ਚੌਂਕੀ ਆਉਂਦੇ-ਜਾਂਦੇ ਰਹਿੰਦੇ ਹਨ।ਉਨ੍ਹਾਂ ਦੱਸਿਆ ਕਿ ਜਦੋਂ ਉਹ ਚੌਂਕੀ ਪਹੁੰਚੇ ਤਾਂ ਕਰਨਦੀਪ ਸਿੰਘ ਪਹਿਲਾਂ ਤੋਂ ਉੱਥੇ ਮੌਜੂਦ ਸੀ। ਉਨ੍ਹਾਂ ਨੇ ਸਿਰਫ ਉਸਦਾ ਹਾਲ-ਚਾਲ ਪੁੱਛਿਆ ਅਤੇ ਉਸਦੇ ਪਹਿਲਾਂ ਚੱਲ ਰਹੇ ਮਾਮਲੇ ਬਾਰੇ ਗੱਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਚੌਂਕੀ ਵਿੱਚ 40 ਤੋਂ 50 ਵਿਅਕਤੀ ਮੌਜੂਦ ਸਨ, ਜੋ ਇਸ ਗੱਲ ਦੇ ਗਵਾਹ ਹਨ ਕਿ ਕੋਈ ਕੁੱਟਮਾਰ ਨਹੀਂ ਹੋਈ।

ਗਵਾਹ ਸੌਰਵ ਕੁਮਾਰ ਨੇ ਵੀ ਕਰਨਦੀਪ ਦੇ ਦੋਸ਼ਾਂ ਨੂੰ ਨਕਾਰਿਆ

ਇਸ ਮੌਕੇ ਸੌਰਵ ਕੁਮਾਰ ਨੇ ਕਿਹਾ ਕਿ ਕਰਨਦੀਪ ਸਿੰਘ ਖੁਦ ਪੁਲਿਸ ਚੌਂਕੀ ਆਇਆ ਸੀ ਅਤੇ ਉਸਨੇ ਆਪਣੇ ਬਿਆਨ ਦਰਜ ਕਰਵਾਉਣ ਦੀ ਇੱਛਾ ਜਤਾਈ ਸੀ। ਉਨ੍ਹਾਂ ਮੁਤਾਬਕ ਪੁਲਿਸ ਵੱਲੋਂ ਉਸਨੂੰ ਕੋਈ ਦਬਾਅ ਨਹੀਂ ਪਾਇਆ ਗਿਆ ਅਤੇ ਉਸਨੇ ਆਪਣੀ ਮਰਜ਼ੀ ਨਾਲ ਘਟਨਾ ਸਬੰਧੀ ਜਾਣਕਾਰੀ ਦਿੱਤੀ ਸੀ। ਅਤੇ ਬਿਆਨ ਕਲਮ ਬੰਦ ਕਰਵਾਏ ਸਨ।

ਥਾਣਾ ਮੁਖੀ ਦਵਿੰਦਰ ਪਾਲ ਨੇ ਕਿਹਾ– ਬਿਆਨ ਆਪਣੀ ਮਰਜ਼ੀ ਨਾਲ ਦਰਜ ਹੋਏ

ਇਸ ਮਾਮਲੇ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੇ ਐਸਐਚਓ ਸਬ ਇੰਸਪੈਕਟਰ ਦਵਿੰਦਰ ਪਾਲ ਨੇ ਕਿਹਾ ਕਿ ਕਰਨਦੀਪ ਸਿੰਘ ਆਪਣੇ ਦੋਸਤ ਨਾਲ ਪੁਲਿਸ ਚੌਂਕੀ ਆਇਆ ਸੀ ਅਤੇ ਉਸਨੇ ਆਪਣੀ ਮਰਜ਼ੀ ਨਾਲ ਬਿਆਨ ਦਰਜ ਕਰਵਾਏ ਸਨ। ਉਨ੍ਹਾਂ ਕਿਹਾ ਕਿ ਬਿਆਨਾਂ ’ਤੇ ਉਸਦੇ ਦਸਤਖਤ ਵੀ ਮੌਜੂਦ ਹਨ।ਐਸਐਚਓ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਨਾਲ ਕੁੱਟਮਾਰ ਨਹੀਂ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਰਨਦੀਪ ਸਿੰਘ ਨੂੰ ਆਪਣੇ ਦਰਜ ਬਿਆਨਾਂ ਸਬੰਧੀ ਕੋਈ ਇਤਰਾਜ਼ ਹੈ ਤਾਂ ਉਹ ਦੁਬਾਰਾ ਪੁਲਿਸ ਕੋਲ ਆਪਣਾ ਪੱਖ ਰੱਖ ਸਕਦਾ ਹੈ, ਜਿਸਦੀ ਨਿਰਪੱਖ ਜਾਂਚ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad