Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਨਿਊਜ਼ੀਲੈਂਡ ਨੇ ਆਖਰੀ ਟੀ-20 ਮੈਚ ਨੂੰ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, ਭਾਰਤ ਨੇ 3-2 ਨਾਲ ਜਿੱਤੀ ਸੀਰੀਜ਼

ਚੰਡੀਗੜ੍ਹ: ਭਾਰਤੀ ਟੀਮ ਨਿਊਜ਼ੀਲੈਂਡ ਖ਼ਿਲਾਫ਼ ਪੰਜਵੇਂ ਟੀ-20 ਮੁਕਾਬਲੇ ਵਿੱਚ 7 ਵਿਕਟਾਂ ਨਾਲ ਹਾਰ ਗਈ। ਹਾਲਾਂਕਿ, ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 3-2 ਨਾਲ ਆਪਣੇ ਨਾਂ ਕਰ ਲਈ। ਹੈਮਿਲਟਨ ਵਿੱਚ ਨਿਊਜ਼ੀਲੈਂਡ ਨੇ 192 ਦੌੜਾਂ ਦਾ ਟੀਚਾ ਸਿਰਫ਼ 18 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਨਿਊਜ਼ੀਲੈਂਡ ਦੀ ਜਿੱਤ ਵਿੱਚ ਟਿਮ ਸਾਈਫਰਟ ਨੇ ਅਹਿਮ ਭੂਮਿਕਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਿਊਜ਼ੀਲੈਂਡ ਨੇ ਆਖਰੀ ਟੀ-20 ਮੈਚ ਨੂੰ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, ਭਾਰਤ ਨੇ 3-2 ਨਾਲ ਜਿੱਤੀ ਸੀਰੀਜ਼

ਚੰਡੀਗੜ੍ਹ: ਭਾਰਤੀ ਟੀਮ ਨਿਊਜ਼ੀਲੈਂਡ ਖ਼ਿਲਾਫ਼ ਪੰਜਵੇਂ ਟੀ-20 ਮੁਕਾਬਲੇ ਵਿੱਚ 7 ਵਿਕਟਾਂ ਨਾਲ ਹਾਰ ਗਈ। ਹਾਲਾਂਕਿ, ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 3-2 ਨਾਲ ਆਪਣੇ ਨਾਂ ਕਰ ਲਈ। ਹੈਮਿਲਟਨ ਵਿੱਚ ਨਿਊਜ਼ੀਲੈਂਡ ਨੇ 192 ਦੌੜਾਂ ਦਾ ਟੀਚਾ ਸਿਰਫ਼ 18 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

ਨਿਊਜ਼ੀਲੈਂਡ ਦੀ ਜਿੱਤ ਵਿੱਚ ਟਿਮ ਸਾਈਫਰਟ ਨੇ ਅਹਿਮ ਭੂਮਿਕਾ ਨਿਭਾਈ। ਉਸ ਨੇ 50 ਗੇਂਦਾਂ ਵਿੱਚ 93 ਦੌੜਾਂ ਬਣਾਈਆਂ, ਜਦਕਿ ਗਲੇਨ ਫਿਲਿਪਸ ਨੇ ਨਾਬਾਦ 65 ਦੌੜਾਂ ਦੀ ਪਾਰੀ ਖੇਡੀ। ਭਾਰਤ ਵੱਲੋਂ ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ ਅਤੇ ਨਿਤੀਸ਼ ਰੈੱਡੀ ਨੇ ਇੱਕ-ਇੱਕ ਵਿਕਟ ਹਾਸਲ ਕੀਤੀ।

ਇਸ ਤੋਂ ਪਹਿਲਾਂ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ’ਤੇ 191 ਦੌੜਾਂ ਬਣਾਈਆਂ। ਈਸ਼ਾਨ ਕਿਸ਼ਨ ਨੇ 32 ਗੇਂਦਾਂ ਵਿੱਚ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਕਪਤਾਨ ਸ਼੍ਰੇਅਸ ਅਈਅਰ ਨੇ 23 ਗੇਂਦਾਂ ਵਿੱਚ 50 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵੱਲੋਂ ਐਡਮ ਮਿਲਨੇ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ।

Read Latest News and Breaking News at Daily Post TV, Browse for more News

Ad
Ad

Punjab District News