Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਨਿਊਜ਼ੀਲੈਂਡ ਦੇ PM ਕ੍ਰਿਸਟੋਫਰ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ, ਸਿੱਖ ਭਾਈਚਾਰੇ ਦੇ ਨਾਲ ਸਾਂਝ ’ਤੇ ਕੀਤੀ ਚਰਚਾ

New Zealand PM Christopher Luxon: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਿਊਜ਼ੀਲੈਂਡ ਦੇ PM ਕ੍ਰਿਸਟੋਫਰ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ, ਸਿੱਖ ਭਾਈਚਾਰੇ ਦੇ ਨਾਲ ਸਾਂਝ ’ਤੇ ਕੀਤੀ ਚਰਚਾ

New Zealand PM Christopher Luxon: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ।

ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ। ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਜਸਕਰਨ ਸਿੰਘ ਆਦਿ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News