Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਨਵੇਂ ਵਿਆਹੇ ਜੋੜੇ ਦੀ ਕਾਰ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ, ਲਾੜੀ ਦੀ ਹੋਈ ਦਰਦਨਾਕ ਮੌਤ

Fatehgarh Sahib Accident News: ਫ਼ਤਹਿਗੜ੍ਹ ਸਾਹਿਬ ਵਿਖੇ ਇਕ ਰੂਹ ਕੰਬਾਊ ਹਾਦਸਾ ਵਾਪਰਿਆ ਹੈ। ਜਿਸ ਵਿੱਚ ਨਵੇਂ ਵਿਆਹੇ ਜੋੜੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਨਵ-ਵਿਆਹੀ ਦੁਲਹਨ ਦੀ ਮੌਤ ਹੋ ਗਈ ਅਤੇ ਲਾੜਾ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਇਹ ਹਾਦਸਾ ਦਰਖਤ ਨਾਲ ਕਾਰ ਟਕਰਾਉਣ ਕਾਰਨ ਵਾਪਰਿਆ ਦੱਸਿਆ ਜਾ […]
Jaspreet Singh
By : Updated On: 26 Nov 2025 14:46:PM
ਨਵੇਂ ਵਿਆਹੇ ਜੋੜੇ ਦੀ ਕਾਰ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ, ਲਾੜੀ ਦੀ ਹੋਈ ਦਰਦਨਾਕ ਮੌਤ

Fatehgarh Sahib Accident News: ਫ਼ਤਹਿਗੜ੍ਹ ਸਾਹਿਬ ਵਿਖੇ ਇਕ ਰੂਹ ਕੰਬਾਊ ਹਾਦਸਾ ਵਾਪਰਿਆ ਹੈ। ਜਿਸ ਵਿੱਚ ਨਵੇਂ ਵਿਆਹੇ ਜੋੜੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਨਵ-ਵਿਆਹੀ ਦੁਲਹਨ ਦੀ ਮੌਤ ਹੋ ਗਈ ਅਤੇ ਲਾੜਾ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਇਹ ਹਾਦਸਾ ਦਰਖਤ ਨਾਲ ਕਾਰ ਟਕਰਾਉਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਐਸਐਚਓ ਹਰਕੀਰਤ ਸਿੰਘ ਨੇ ਦੱਸਿਆ ਕੀ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮਾਨੂੰਪੁਰ ਤੋਂ ਬੁਲਾੜੇ ਵਾਲੇ ਰੋਡ ‘ਤੇ ਇੱਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਵਿੱਚ ਲੜਕੀ ਅਮਰਦੀਪ ਕੌਰ ਦੀ ਮੌਤ ਹੋ ਗਈ ਅਤੇ ਗੁਰਮੁਖ ਸਿੰਘ ਦਾ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News