Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਦਾਜ ਦੀ ਬਲੀ ਚੜ੍ਹੀ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ

Fatehgarh Sahib Dowry Death Case; ਥਾਣਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਫ਼ਿਰੋਜ਼ਪੁਰ ਵਿਖੇ ਦਾਜ ਦੀ ਮੰਗ ਅਤੇ ਸਹੁਰੇ ਪਰਿਵਾਰ ਦੇ ਲਗਾਤਾਰ ਤਸ਼ੱਦਦ ਤੋਂ ਤੰਗ ਆ ਕੇ ਇੱਕ 24 ਸਾਲਾ ਨਵ-ਵਿਆਹੁਤਾ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ […]
By : Updated On: 30 Sep 2026 20:05:PM
ਦਾਜ ਦੀ ਬਲੀ ਚੜ੍ਹੀ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ

Fatehgarh Sahib Dowry Death Case; ਥਾਣਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਫ਼ਿਰੋਜ਼ਪੁਰ ਵਿਖੇ ਦਾਜ ਦੀ ਮੰਗ ਅਤੇ ਸਹੁਰੇ ਪਰਿਵਾਰ ਦੇ ਲਗਾਤਾਰ ਤਸ਼ੱਦਦ ਤੋਂ ਤੰਗ ਆ ਕੇ ਇੱਕ 24 ਸਾਲਾ ਨਵ-ਵਿਆਹੁਤਾ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫ਼ਤਿਹਗੜ੍ਹ ਸਾਹਿਬ ਦੇ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਮਾਪਿਆਂ ਨੇ ਦੋਸ਼ ਲਗਾਇਆ ਹੈ ਕਿ ਵਿਆਹ ਤੋਂ ਬਾਅਦ ਹੀ ਸਹੁਰਾ ਪਰਿਵਾਰ ਕੋਮਲਪ੍ਰੀਤ ਨੂੰ ਦਾਜ-ਦਹੇਜ ਲਈ ਲਗਾਤਾਰ ਤੰਗ-ਪ੍ਰੇਸ਼ਾਨ ਅਤੇ ਮਾਨਸਿਕ ਤੌਰ ‘ਤੇ ਉਤਪੀੜਤ ਕਰ ਰਿਹਾ ਸੀ।

ਇਸ਼ਤਿਹਾਰ

ਪਰਿਵਾਰ ਅਨੁਸਾਰ ਰੱਖੜੀ ਦੇ ਤਿਉਹਾਰ ਵੇਲੇ ਜਦੋਂ ਉਹ ਆਪਣੇ ਪੇਕੇ ਆਈ ਸੀ, ਤਾਂ ਉਸ ਨੇ ਆਪਣਾ ਦੁੱਖ ਜ਼ਾਹਰ ਕਰਦਿਆਂ ਕਿਹਾ ਸੀ ਕਿ ਜੇਕਰ ਸਹੁਰੇ ਪਰਿਵਾਰ ਦਾ ਤਸ਼ੱਦਦ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਉਹ ਆਪਣੀ ਜਾਨ ਦੇ ਦੇਵੇਗੀ। ਇਸ ਤੋਂ ਬਾਅਦ ਬੀਤੇ ਦਿਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਦਿਆਂ ਫਾਹਾ ਲਗਾ ਲਿਆ।ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪਤੀ ਲਖਬੀਰ ਸਿੰਘ, ਸਹੁਰਾ ਸਰਬਜੀਤ ਸਿੰਘ, ਸੱਸ ਕੁਲਦੀਪ ਕੌਰ ਅਤੇ ਜੇਠ ਜਤਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਪਤੀ ਅਤੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਫ਼ਰਾਰ ਸੱਸ ਅਤੇ ਜੇਠ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News