Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ

NIA action in bomb blast case outside police station: ਨਵੀਂ ਦਿੱਲੀ: ਨਲਾਗੜ੍ਹ ਵਿੱਚ ਪੁਲਿਸ ਥਾਣੇ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਪੰਜਾਬ ਨਾਲ ਸਬੰਧਤ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ, […]
Ranjit Singh
By : Updated On: 01 Sep 2026 10:39:AM
ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ
  • ਅਰਸ਼ਦੀਪ, ਕਰਨਪ੍ਰਤਾਪ ਅਤੇ ਦਿਲਜੋਤ ਕਾਬੂ; ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹੋਈਆਂ ਗ੍ਰਿਫ਼ਤਾਰੀਆਂ

NIA action in bomb blast case outside police station: ਨਵੀਂ ਦਿੱਲੀ: ਨਲਾਗੜ੍ਹ ਵਿੱਚ ਪੁਲਿਸ ਥਾਣੇ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਪੰਜਾਬ ਨਾਲ ਸਬੰਧਤ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ, ਕਰਨਪ੍ਰਤਾਪ ਅਤੇ ਦਿਲਜੋਤ ਵਜੋਂ ਹੋਈ ਹੈ। ਤਿੰਨਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ।

ਇਸ਼ਤਿਹਾਰ

1 ਜਨਵਰੀ ਨੂੰ ਹੋਇਆ ਸੀ ਬੰਬ ਧਮਾਕਾ
ਦੱਸਿਆ ਜਾ ਰਿਹਾ ਹੈ ਕਿ 1 ਜਨਵਰੀ ਨੂੰ ਨਲਾਗੜ੍ਹ ਦੇ ਪੁਲਿਸ ਥਾਣੇ ਦੇ ਬਾਹਰ ਬੰਬ ਧਮਾਕਾ ਹੋਇਆ ਸੀ। ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਸੀ। ਜਾਂਚ ਦੌਰਾਨ NIA ਨੂੰ ਪੰਜਾਬ ਨਾਲ ਜੁੜੇ ਕੁਝ ਸ਼ੱਕੀ ਲੋਕਾਂ ਬਾਰੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਰਵਾਈ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਵੱਡੇ ਅੱਤਵਾਦੀ ਨੈੱਟਵਰਕ ਨਾਲ ਸਬੰਧਾਂ ਦੀ ਜਾਂਚ
ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵੱਡੇ ਅੱਤਵਾਦੀ ਨੈੱਟਵਰਕ ਨਾਲ ਜੁੜੇ ਹੋ ਸਕਦੇ ਹਨ। NIA ਵੱਲੋਂ ਹੁਣ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਹੋਰ ਸਾਥੀਆਂ ਅਤੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਏਜੰਸੀ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਨਲਾਗੜ੍ਹ ਧਮਾਕੇ ਦੀ ਸਾਜ਼ਿਸ਼ ਵਿੱਚ ਇਨ੍ਹਾਂ ਦੀ ਕੀ ਭੂਮਿਕਾ ਸੀ ਅਤੇ ਇਸ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad

Punjab District News