ਪੁਲਿਸ ਲਾਈਨਜ਼ ਵਿੱਚ ਗੋਲੀ ਲੱਗਣ ਨਾਲ ਨਾਈਟ ਮੁਨਸ਼ੀ ਦੀ ਮੌਤ
Night Munshi dies after being shot at Police Lines.: ਪਠਾਨਕੋਟ: ਪਠਾਨਕੋਟ ਪੁਲਿਸ ਲਾਈਨ ਵਿੱਚ AK-47 ਦੀ ਗੋਲੀ ਚੱਲਣ ਕਾਰਨ ਨਾਈਟ ਮੁਨਸ਼ੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ।
ਥਾਣਾ ਡਿਵੀਜ਼ਨ ਨੰਬਰ-2 ਦੇ ਐੱਸਐੱਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਨਾਈਟ ਮੁੰਸ਼ੀ ਪੁਲਿਸ ਲਾਈਨ ਵਿੱਚ ਰਾਤ ਦੀ ਡਿਊਟੀ ’ਤੇ ਤਾਇਨਾਤ ਸੀ। ਸਵੇਰੇ AK-47 ਦੀ ਸਫ਼ਾਈ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ, ਜੋ ਉਸ ਨੂੰ ਲੱਗੀ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਜ਼ਿਲ੍ਹਾ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ। ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
