Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਜਬਰ-ਜਨਾਹ ਦੇ ਦੋਸ਼, ਅਕਾਲ ਤਖ਼ਤ ਤੋਂ ਕਾਰਵਾਈ ਦੀ ਮੰਗ

ਪੰਜਾਬ ਦੇ ਨਿਹੰਗ ਕਹਾਉਣ ਵਾਲੇ ਹਰਜੀਤ ਸਿੰਘ ਰਸੂਲਪੁਰ ’ਤੇ ਇੱਕ ਮਹਿਲਾ ਵੱਲੋਂ ਜਬਰ-ਜਨਾਹ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਸੋਸ਼ਲ ਮੀਡੀਆ ’ਤੇ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਰਹਿਣ ਵਾਲੇ ਰਸੂਲਪੁਰ ਨੇ ਇਨ੍ਹਾਂ ਦੋਸ਼ਾਂ ਨੂੰ ਪੁਰਾਣਾ ਅਤੇ ਝੂਠਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ। ਪੀੜਤ […]
By : Updated On: 17 Oct 2026 14:59:PM
ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਜਬਰ-ਜਨਾਹ ਦੇ ਦੋਸ਼, ਅਕਾਲ ਤਖ਼ਤ ਤੋਂ ਕਾਰਵਾਈ ਦੀ ਮੰਗ

ਪੰਜਾਬ ਦੇ ਨਿਹੰਗ ਕਹਾਉਣ ਵਾਲੇ ਹਰਜੀਤ ਸਿੰਘ ਰਸੂਲਪੁਰ ’ਤੇ ਇੱਕ ਮਹਿਲਾ ਵੱਲੋਂ ਜਬਰ-ਜਨਾਹ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਸੋਸ਼ਲ ਮੀਡੀਆ ’ਤੇ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਰਹਿਣ ਵਾਲੇ ਰਸੂਲਪੁਰ ਨੇ ਇਨ੍ਹਾਂ ਦੋਸ਼ਾਂ ਨੂੰ ਪੁਰਾਣਾ ਅਤੇ ਝੂਠਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ।

ਇਸ਼ਤਿਹਾਰ

ਪੀੜਤ ਮਹਿਲਾ ਸਮਾਜ ਸੇਵਿਕਾ ਰੂਪ ਕੌਰ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਅਤੇ ਜਥੇਦਾਰ ਨੂੰ ਮਾਮਲੇ ਦਾ ਨੋਟਿਸ ਲੈਂਦਿਆਂ ਪੰਥਕ ਕਾਰਵਾਈ ਕਰਨ ਦੀ ਅਪੀਲ ਕੀਤੀ।

PGI ਚੰਡੀਗੜ੍ਹ ਵਿੱਚ ਹੋਈ ਸੀ ਮੁਲਾਕਾਤ

ਪੀੜਤਾ ਅਨੁਸਾਰ, ਸਾਲ 2021 ਵਿੱਚ ਲੌਕਡਾਊਨ ਖੁੱਲ੍ਹਣ ਤੋਂ ਬਾਅਦ ਉਹ ਇਲਾਜ ਲਈ ਚੰਡੀਗੜ੍ਹ ਸਥਿਤ PGI ਗਈ ਸੀ। ਉੱਥੇ ਅਰਦਾਸ ਟੀਵੀ ਦੀ ਲੰਗਰ ਵਾਲੀ ਗੱਡੀ ਲੱਗੀ ਹੋਈ ਸੀ। ਮਹਿਲਾ ਦਾ ਦਾਅਵਾ ਹੈ ਕਿ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਦੇ ਪਤੀ ਨੂੰ ਭਰੋਸਾ ਦਿਵਾਇਆ ਕਿ ਹਰਜੀਤ ਸਿੰਘ ਰਸੂਲਪੁਰ ਸੰਤ-ਮਹਾਪੁਰਸ਼ ਹਨ ਅਤੇ ਬਿਮਾਰੀ ਠੀਕ ਕਰਨ ਦੀ ਗਾਰੰਟੀ ਦਿੰਦੇ ਹਨ। ਇਸ ਤੋਂ ਬਾਅਦ ਉਸ ਦਾ ਪਰਿਵਾਰ ਰਸੂਲਪੁਰ ਨਾਲ ਜੁੜ ਗਿਆ ਅਤੇ ਲੰਗਰ ਸੇਵਾ ਵਿੱਚ ਮਦਦ ਕਰਨ ਲੱਗਾ।

ਵਿਸਾਖੀ ਵਾਲੇ ਦਿਨ ਕਮਰੇ ਵਿੱਚ ਬੁਲਾ ਕੇ ਜਬਰ-ਜਨਾਹ ਕਰਨ ਦਾ ਦੋਸ਼

ਮਹਿਲਾ ਨੇ ਦੋਸ਼ ਲਾਇਆ ਕਿ 13 ਅਪ੍ਰੈਲ, ਵਿਸਾਖੀ ਵਾਲੇ ਦਿਨ, ਰਸੂਲਪੁਰ ਨੇ ਉਸ ਨੂੰ ਕਿਹਾ ਕਿ ਉਸ ਦੇ ਕਰਮਾਂ ਵਿੱਚ ਇੱਕ ਵਿਸ਼ੇਸ਼ ਸੇਵਾ ਆਈ ਹੈ। ਇਸ ਲਈ ਉਸ ਨੂੰ ਚੰਡੀਗੜ੍ਹ ਦੇ ਖੁੱਡਾ ਲਾਹੌਰਾ ਇਲਾਕੇ ਵਿੱਚ ਇੱਕ ਥਾਂ ’ਤੇ ਬੁਲਾਇਆ ਗਿਆ। ਪੀੜਤਾ ਮੁਤਾਬਕ, ਉੱਥੇ ਪਹੁੰਚਣ ’ਤੇ ਉਸ ਨੂੰ ਚਾਬੀ ਦੇ ਕੇ ਇੱਕ ਕਮਰੇ ਦਾ ਤਾਲਾ ਖੋਲ੍ਹਣ ਲਈ ਕਿਹਾ ਗਿਆ ਅਤੇ ਫਿਰ ਉਸ ਨਾਲ ਜਬਰ-ਜਨਾਹ ਕੀਤਾ ਗਿਆ।

ਕਿਰਪਾਨ ਅਤੇ ਬੰਦੂਕ ਦਿਖਾ ਕੇ ਧਮਕਾਉਣ ਦਾ ਦੋਸ਼

ਪੀੜਤਾ ਨੇ ਦਾਅਵਾ ਕੀਤਾ ਕਿ ਵਿਰੋਧ ਕਰਨ ’ਤੇ ਰਸੂਲਪੁਰ ਨੇ ਵੱਡੀ ਕਿਰਪਾਨ ਚੁੱਕ ਕੇ ਉਸ ਨੂੰ ਡਰਾਇਆ ਅਤੇ ਬੰਦੂਕ ਦਾ ਡਰ ਦਿਖਾਉਂਦਿਆਂ ਪੂਰੇ ਪਰਿਵਾਰ ਨੂੰ ਖ਼ਤਮ ਕਰਨ ਦੀ ਧਮਕੀ ਦਿੱਤੀ। ਮਹਿਲਾ ਦੇ ਦੋਸ਼ਾਂ ਅਨੁਸਾਰ, ਮੁਲਜ਼ਮ ਨੇ ਇਹ ਵੀ ਕਿਹਾ ਸੀ ਕਿ ਪੁਲਿਸ ਉਸ ਦੀ ਜੇਬ ਵਿੱਚ ਹੈ ਅਤੇ ਉਹ ਜੱਜਾਂ ਤੇ ਵਕੀਲਾਂ ਨੂੰ ਖ਼ਰੀਦ ਸਕਦਾ ਹੈ।

ਸ਼ਿਕਾਇਤ ਵਾਪਸ ਲੈਣ ਲਈ ਲਾਲਚ ਦੇਣ ਦਾ ਦੋਸ਼

ਮਹਿਲਾ ਦਾ ਕਹਿਣਾ ਹੈ ਕਿ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਉਸ ਨੂੰ ਸ਼ਿਕਾਇਤ ਵਾਪਸ ਲੈਣ ਲਈ ਕਈ ਫ਼ੋਨ ਆਏ। ਉਸ ਨੇ ਕਥਾਵਾਚਕ ਬਲਦੇਵ ਔਗਰਾ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਦੋ ਲੱਖ ਰੁਪਏ ਦੇਣ ਅਤੇ ਬੱਚਿਆਂ ਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਸ਼ਿਕਾਇਤ ਵਾਪਸ ਲੈਣ ਲਈ ਕਿਹਾ।

ਪੀੜਤਾ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਉਸ ਨੇ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਦੀਆਂ ਨਿੱਜੀ ਪਰਿਵਾਰਕ ਤਸਵੀਰਾਂ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਕੇ ਫੇਸਬੁੱਕ ’ਤੇ ਪੋਸਟ ਕੀਤਾ ਗਿਆ। ਮਹਿਲਾ ਮੁਤਾਬਕ, ਇਸ ਮਾਮਲੇ ਵਿੱਚ ਸਾਈਬਰ ਕ੍ਰਾਈਮ ਥਾਣੇ ਵਿੱਚ ਵੱਖਰੀ FIR ਵੀ ਦਰਜ ਕਰਵਾਈ ਗਈ ਹੈ।

ਰੂਪ ਕੌਰ ਨੇ ਪੰਥਕ ਕਾਰਵਾਈ ਦੀ ਕੀਤੀ ਮੰਗ

ਪੀੜਤਾ ਦੇ ਨਾਲ ਪਹੁੰਚੀ ਸਮਾਜ ਸੇਵਿਕਾ ਰੂਪ ਕੌਰ ਨੇ ਕਿਹਾ ਕਿ ਅਜਿਹੇ ਮਾਮਲੇ ਸਿੱਖ ਪੰਥ ਅਤੇ ਨਿਹੰਗ ਸਿੰਘਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਮਲੇ ਦਾ ਤੁਰੰਤ ਨੋਟਿਸ ਲੈਣ, ਰਸੂਲਪੁਰ ਦਾ ਨਿਹੰਗ ਬਾਣਾ ਉਤਾਰਨ ਅਤੇ ਉਸ ਨੂੰ ਸਿੱਖ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ।

ਰੂਪ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੰਪਰਕ ਵਿੱਚ ਹੋਰ ਪੀੜਤ ਮਹਿਲਾਵਾਂ ਵੀ ਹਨ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਹੋਰ ਮਾਮਲੇ ਸਾਹਮਣੇ ਲਿਆਉਣਗੇ।

Read Latest News and Breaking News at Daily Post TV, Browse for more News

Ad
Ad

Punjab District News