Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

ਦੋ ਸਾਲ ਪਹਿਲਾਂ ਹੋਈ ਬੇਅਦਬੀ ਦਾ ਮਾਮਲਾ ਫਿਰ ਭਖਿਆ, ਨਿਹੰਗ ਜਥੇਬੰਦੀਆਂ ਨੇ ਲਾਇਆ ਧਰਨਾ

Nihang organizations protest: ਮਾਨਸਾ: ਮਾਨਸਾ ਦੇ ਪਿੰਡ ਬੀਰੇਵਾਲ ਜੱਟਾਂ ਵਿੱਚ ਦੋ ਸਾਲ ਪਹਿਲਾਂ ਸਾਹਮਣੇ ਆਏ ਬੇਅਦਬੀ ਮਾਮਲੇ ਨੇ ਇੱਕ ਵਾਰ ਫਿਰ ਤੂਲ ਫੜ ਲਿਆ ਹੈ। ਨਿਹੰਗ ਜਥੇਬੰਦੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗ੍ਰੰਥੀ ਸਿੰਘ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਦੇ ਤਿੰਨ ਕੋਨੀ ਚੌਂਕ ਵਿੱਚ ਧਰਨਾ ਦੇ ਕੇ ਰੋਸ ਪ੍ਰਦਰਸ਼ਨ […]
By : Published: 01 Aug 2026 15:11:PM
ਦੋ ਸਾਲ ਪਹਿਲਾਂ ਹੋਈ ਬੇਅਦਬੀ ਦਾ ਮਾਮਲਾ ਫਿਰ ਭਖਿਆ, ਨਿਹੰਗ ਜਥੇਬੰਦੀਆਂ ਨੇ ਲਾਇਆ ਧਰਨਾ

Nihang organizations protest: ਮਾਨਸਾ: ਮਾਨਸਾ ਦੇ ਪਿੰਡ ਬੀਰੇਵਾਲ ਜੱਟਾਂ ਵਿੱਚ ਦੋ ਸਾਲ ਪਹਿਲਾਂ ਸਾਹਮਣੇ ਆਏ ਬੇਅਦਬੀ ਮਾਮਲੇ ਨੇ ਇੱਕ ਵਾਰ ਫਿਰ ਤੂਲ ਫੜ ਲਿਆ ਹੈ। ਨਿਹੰਗ ਜਥੇਬੰਦੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗ੍ਰੰਥੀ ਸਿੰਘ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਦੇ ਤਿੰਨ ਕੋਨੀ ਚੌਂਕ ਵਿੱਚ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਧਰਨੇ ਦੌਰਾਨ ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਪਿੰਡ ਬੀਰੇਵਾਲ ਜੱਟਾਂ ਦੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੰਨਿਆਂ ‘ਤੇ ਭੱਦੀ ਸ਼ਬਦਾਵਲੀ ਲਿਖੀ ਗਈ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਗ੍ਰੰਥੀ ਸਿੰਘ ਨੇ ਇਸ ਘਟਨਾ ਦੀ ਜਾਣਕਾਰੀ ਪਿੰਡ ਦੀ ਕਮੇਟੀ ਦੇ ਮੈਂਬਰ ਮੇਵਾ ਸਿੰਘ ਨੂੰ ਦਿੱਤੀ ਸੀ, ਪਰ ਦੋ ਸਾਲ ਤੱਕ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ।

ਇਸ਼ਤਿਹਾਰ

ਪ੍ਰਦਰਸ਼ਨਕਾਰੀਆਂ ਦੇ ਅਨੁਸਾਰ, ਬਾਅਦ ਵਿੱਚ ਤਿਆਰ ਕੀਤੀ ਗਈ ਇੱਕ ਰਿਪੋਰਟ ਵਿੱਚ ਗ੍ਰੰਥੀ ਸਿੰਘ ਨੂੰ ਹੀ ਦੋਸ਼ੀ ਠਹਿਰਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ। ਨਿਹੰਗ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਤਾਂ ਮੇਵਾ ਸਿੰਘ ਖ਼ਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਨਿਹੰਗ ਜਥੇਬੰਦੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਡੂੰਘੀ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਦੋਸ਼ੀ ਪਾਏ ਜਾਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੀਆਂ ਸਿੱਖ ਜਥੇਬੰਦੀਆਂ ਵੱਡਾ ਅੰਦੋਲਨ ਕਰਨਗੀਆਂ।

ਉੱਧਰ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਜਾਂਚ ਅਜੇ ਵੀ ਜਾਰੀ ਹੈ ਅਤੇ ਤਫ਼ਤੀਸ਼ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News