Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਫਗਵਾੜੇ ਨੇੜੇ ਗੱਡੀ ਵਿੱਚ ਔਰਤ ਨਾਲ ਬੀਅਰ ਪੀਂਦਾ ਨਿਹੰਗ ਸਿੰਘ ਫੜਿਆ; ਨਿਹੰਗਾਂ ਨੇ ਹੀ ਬੁਲਾਈ ਪੁਲਿਸ, ਮੰਗੀ ਮੁਆਫ਼ੀ

ਫਗਵਾੜੇ ਨੇੜੇ ਮਹਿਲਪੁਰ ਖੇਤਰ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਿਹੰਗ ਸਿੰਘ ਗੱਡੀ ਵਿੱਚ ਔਰਤ ਨਾਲ ਬੈਠ ਕੇ ਬੀਅਰ ਪੀਂਦਾ ਫੜਿਆ ਗਿਆ। ਮੌਕੇ ‘ਤੇ ਮੌਜੂਦ ਹੋਰ ਨਿਹੰਗ ਸਿੰਘਾਂ ਨੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੂੰ ਬੁਲਾਇਆ। ਨਿਹੰਗਾਂ ਨੇ ਕੀਤੀ ਸਖ਼ਤ ਕਾਰਵਾਈ ਮਿਲੀ ਜਾਣਕਾਰੀ ਮੁਤਾਬਕ, ਮੌਕੇ ‘ਤੇ ਪਹੁੰਚੇ ਅਕਾਲ ਸਟੂਡੈਂਟ ਫੈਡਰੇਸ਼ਨ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਫਗਵਾੜੇ ਨੇੜੇ ਮਹਿਲਪੁਰ ਖੇਤਰ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਿਹੰਗ ਸਿੰਘ ਗੱਡੀ ਵਿੱਚ ਔਰਤ ਨਾਲ ਬੈਠ ਕੇ ਬੀਅਰ ਪੀਂਦਾ ਫੜਿਆ ਗਿਆ। ਮੌਕੇ ‘ਤੇ ਮੌਜੂਦ ਹੋਰ ਨਿਹੰਗ ਸਿੰਘਾਂ ਨੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੂੰ ਬੁਲਾਇਆ।

ਨਿਹੰਗਾਂ ਨੇ ਕੀਤੀ ਸਖ਼ਤ ਕਾਰਵਾਈ

ਮਿਲੀ ਜਾਣਕਾਰੀ ਮੁਤਾਬਕ, ਮੌਕੇ ‘ਤੇ ਪਹੁੰਚੇ ਅਕਾਲ ਸਟੂਡੈਂਟ ਫੈਡਰੇਸ਼ਨ ਦੇ ਮੈਂਬਰਾਂ ਨੇ ਉਸ ਨਿਹੰਗ ਸਿੰਘ ਤੋਂ ਸੀਰੀ ਸਾਹਿਬ (ਤਲਵਾਰ) ਲੈ ਲਈ ਅਤੇ ਉਸ ਦਾ ਬਾਣਾ ਵੀ ਉਤਾਰ ਦਿੱਤਾ।ਇਸ ਦੌਰਾਨ ਮੌਜੂਦ ਸਿੰਘਾਂ ਨੇ ਕਿਹਾ ਕਿ ਅਜਿਹੇ ਕਰਤੂਤਾਂ ਨਾਲ ਪੰਥ ਦੀ ਬੇਇਜ਼ਤੀ ਹੁੰਦੀ ਹੈ ਅਤੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਨਿਹੰਗ ਸਿੰਘ ਨੇ ਮੰਗੀ ਮੁਆਫ਼ੀ

ਪੱਤਰਕਾਰਾਂ ਸਾਹਮਣੇ ਫੜਿਆ ਗਿਆ ਨਿਹੰਗ ਸਿੰਘ ਮੁਆਫ਼ੀ ਮੰਗਦਾ ਹੋਇਆ ਦਿਖਾਈ ਦਿੱਤਾ।ਉਸਨੇ ਕਿਹਾ ਕਿ ਉਸ ਤੋਂ ਗਲਤੀ ਹੋਈ ਹੈ ਅਤੇ ਅਗਾਂਹ ਤੋਂ ਕਦੇ ਵੀ ਅਜਿਹਾ ਕੰਮ ਨਹੀਂ ਕਰੇਗਾ।

ਔਰਤ ਨੇ ਖੁਲਾਸਾ ਕੀਤਾ ਸੱਚ

ਗੱਡੀ ਵਿੱਚ ਮੌਜੂਦ ਔਰਤ ਨੇ ਵੀ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ। ਉਸਨੇ ਦੱਸਿਆ ਕਿ ਉਸਨੂੰ “ਮਨੂ” ਨਾਮ ਦੀ ਇੱਕ ਔਰਤ ਨੇ ਪੈਸੇ ਦੇ ਕੇ ਇਸ ਨਿਹੰਗ ਸਿੰਘ ਦੇ ਨਾਲ ਭੇਜਿਆ ਸੀ।ਇਹ ਵੀ ਸਾਹਮਣੇ ਆ ਰਿਹਾ ਹੈ ਕਿ ਦੋਵੇਂ ਕੁਝ ਸਮੇਂ ਤੋਂ ਜਾਣ-ਪਛਾਣ ਵਿੱਚ ਸਨ।

ਪੁਲਿਸ ਵੱਲੋਂ ਜਾਂਚ ਸ਼ੁਰੂ

ਫਗਵਾੜਾ ਪੁਲਿਸ ਮੌਕੇ ਤੇ ਪਹੁੰਚੀ ਅਤੇ ਦੋਵੇਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਸਾਰੀ ਘਟਨਾ ਦੀ ਵੀਡੀਓ ਅਤੇ ਗਵਾਹਾਂ ਦੇ ਬਿਆਨ ਇਕੱਠੇ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲਾ ਕਦਮ ਚੁੱਕਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News