Coronavirus Case in Amritsar: ਅੰਮ੍ਰਿਤਸਰ ਦੇ ਸਿਵਿਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਕਿਹਾ ਫਿਲਹਾਲ ਗੁਰੁਨਗਰੀ ਅੰਮ੍ਰਿਤਸਰ ਦੇ ਵਿੱਚ ਕੋਰੋਨਾ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ।
Amritsar Health Administration: ਇੱਕ ਵਾਰ ਫਿਰ ਤੋਂ ਪੂਰੇ ਭਾਰਤ ਭਰ ਦੇ ਵਿੱਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਦੇਸ਼ ‘ਚ ਕੋਰੋਨਾਵਾਇਰਸ ਦੇ ਹੁਣ ਤੱਕ 1000 ਤੋਂ ਵੱਧ ਐਕਟਿਵ ਕੇਸ ਹਨ ਅਤੇ ਕੇਰਲਾ ਸੂਬੇ ਦੇ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਕੇਸ ਆ ਰਹੇ ਹਨ। ਪੰਜਾਬ ਵਿੱਚ ਵੀ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ, ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਵੀ ਕੋਰੋਨਾ ਦਾ ਮਰੀਜ਼ ਮਿਲਿਆ ਸੀ ਅਤੇ ਬੀਤੇ ਦਿਨ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ ਦੀ ਮੌਤ ਹੋ ਗਈ।
ਇਸ ਤੋਂ ਬਾਅਦ ਵੀ ਰਾਹਤ ਦੀ ਖ਼ਬਰ ਹੈ ਕਿ ਗੁਰੂਨਗਰੀ ਅੰਮ੍ਰਿਤਸਰ ਦੇ ਵਿੱਚ ਕੋਰੋਨਾ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ। ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਦੇ ਸਿਵਿਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਕਿਹਾ ਫਿਲਹਾਲ ਗੁਰੁਨਗਰੀ ਅੰਮ੍ਰਿਤਸਰ ਦੇ ਵਿੱਚ ਕੋਰੋਨਾ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ, ਪਰ ਉਨ੍ਹਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ। ਸਿਵਲ ਹਸਪਤਾਲ ਅਤੇ ਮੈਡੀਕਲ ਹਸਪਤਾਲ ਵਿੱਚ ਉਹਨਾਂ ਦੇ ਵੱਲੋਂ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਤਿੰਨ ਤੋਂ ਚਾਰ ਸ਼ੱਕੀ ਮਰੀਜ਼ ਜ਼ਰੂਰ ਸਾਹਮਣੇ ਆਏ ਸੀ ਪਰ ਉਨ੍ਹਾਂ ਦਾ ਕੋਰੋਨਾ ਟੈਸਟ ਨੈਗਟਿਵ ਆਇਆ। ਸਿਵਿਲ ਸਰਜਨ ਡਾਕਟਰ ਕਿਰਨਦੀਪ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਰੋਨਾ ਦੇ ਲੱਛਣ ਆਉਂਦੇ ਨੇ ਜਿਵੇਂ ਕਿ ਗਲਾ ਖ਼ਰਾਬ, ਸਿਰ ਦਰਦ, ਸਾਹ ਲੈਣ ‘ਚ ਤਕਲੀਫ਼ ਤਾਂ ਉਹ ਨੇੜਲੇ ਹਸਪਤਾਲ ਵਿੱਚ ਜਾ ਕੇ ਆਪਣਾ ਕੋਰੋਨਾ ਦਾ ਟੈਸਟ ਕਰਵਾ ਸਕਦੇ ਹਨ। ਜੇਕਰ ਕਿਸੇ ਦਾ ਟੈਸਟ ਪੌਜ਼ੇਟਿਵ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।
ਨਾਲ ਹੀ ਸਿਵਿਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਬਿਲਕੁਲ ਵੀ ਘਬਰਾਓ ਨਾ। ਫਿਲਹਾਲ ਅੰਮ੍ਰਿਤਸਰ ਦੇ ਵਿੱਚ ਕੋਈ ਵੀ ਕੋਰੋਨਾ ਦਾ ਮਰੀਜ਼ ਸਾਹਮਣੇ ਨਹੀਂ ਆਇਆ। ਡਾਕਟਰ ਕਿਰਨ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸੀ ਭੀੜ ਪਰ ਵਾਲੀ ਜਗ੍ਹਾ ਤੋਂ ਘਰ ਜਾਂਦਾ ਹੈ ਤਾਂ ਉਹ ਆਪਣੇ ਹੱਥ ਨੂੰ ਚੰਗੀ ਤਰ੍ਹਾਂ ਸਾਫ ਕਰੇ, ਅਤੇ ਆਪਣੇ ਵਾਤਾਵਰਨ ਨੂੰ ਵੀ ਸਾਫ ਰੱਖੇ, ਜਿਸ ਕਰਕੇ ਉਹ ਕਰੋਨਾ ਦੇ ਨਾਲ ਬਚ ਸਕਦਾ ਹੈ।
ਅੰਮ੍ਰਿਤਸਰ ਦੇ ਸਿਵਿਲ ਸਰਜਨ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਵੱਲੋਂ ਕੋਈ ਵੀ ਐਡਵਾਇਜ਼ਰੀ ਜਾਰੀ ਨਹੀਂ ਕੀਤੀ ਗਈ ਕਿ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ‘ਚ ਲੋਕਾਂ ਦੀ ਖਾਸ ਸਕਰੀਨਿੰਗ ਕੀਤੀ ਜਾਵੇ, ਜਦੋਂ ਵੀ ਸਾਨੂੰ ਪੰਜਾਬ ਸਰਕਾਰ ਦੇ ਵੱਲੋਂ ਕੋਈ ਵੀ ਐਡਵਾਇਜ਼ਰੀ ਜਾਰੀ ਕੀਤੀ ਜਾਵੇਗੀ, ਤਾਂ ਅਸੀਂ ਟੀਮਾਂ ਬਣਾਈਆਂ ਹੋਈਆਂ ਹਨ, ਸਕਰੀਨਿੰਗ ਸ਼ੁਰੂ ਕਰ ਦਿੱਤੀ ਜਾਵੇਗੀ।
ਨਾਲ ਹੀ ਅੰਮ੍ਰਿਤਸਰ ਦੇ ਸਿਵਿਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਕਿਹਾ ਕਿ ਸਾਡੇ ਕੋਲ ਕੋਰੋਨਾ ਵੈਕਸੀਨ ਤੇ ਦਵਾਈਆਂ ਵੀ ਉਪਲਬਧ ਹੈ। ਅੰਮ੍ਰਿਤਸਰ ਸਿਹਤ ਪ੍ਰਸ਼ਾਸਨ ਵੱਲੋਂ ਕੋਰੋਨਾ ਤੋਂ ਨਿਪਟਣ ਦੇ ਲਈ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ।