Banner
Banner

ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੁਧਿਆਣਾ ਵਿੱਚ 19 ਜੂਨ ਨੂੰ ‘ਨੋ ਫਲਾਈਂਗ ਜ਼ੋਨ ਐਲਾਨਿਆ

ਲੁਧਿਆਣਾ: ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ‘ਨੋ ਫਲਾਈਂਗ ਜ਼ੋਨ’ ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ […]
Dailypost News
By : Updated On: 16 Jun 2025 20:39:PM
ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੁਧਿਆਣਾ ਵਿੱਚ 19 ਜੂਨ ਨੂੰ ‘ਨੋ ਫਲਾਈਂਗ ਜ਼ੋਨ ਐਲਾਨਿਆ

ਲੁਧਿਆਣਾ: ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ‘ਨੋ ਫਲਾਈਂਗ ਜ਼ੋਨ’ ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ।

ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਅਤੇ ਰਿਟਰਨਿੰਗ ਅਫ਼ਸਰ (ਆਰ.ਓ) ਦੁਆਰਾ ਚੋਣ ਉਦੇਸ਼ ਲਈ ਵਰਤੇ ਜਾ ਰਹੇ ਡਰੋਨਾਂ ‘ਤੇ ਲਾਗੂ ਨਹੀਂ ਹੁੰਦਾ।

Read Latest News and Breaking News at Daily Post TV, Browse for more News

Ad
Ad