ਪੰਜਾਬ ‘ਚ ਯੂਨੀਫਾਈਡ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ, ਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ, ਲੋਕਾਂ ਨੂੰ ਮਿਲਣਗੀਆਂ 848 ਨਾਗਰਿਕ ਸੇਵਾਵਾਂ

New Citizen Portal: ਪੰਜਾਬ ਜਨਤਕ ਸੇਵਾਵਾਂ ਦੀ ਡਿਲੀਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ 2018 ਤਹਿਤ 848 ਸੇਵਾਵਾਂ ਨੂੰ ਨੋਟੀਫ਼ਾਈ ਕੀਤਾ ਗਿਆ ਹੈ ਅਤੇ 236 ਸੇਵਾਵਾਂ ਪਹਿਲਾਂ ਹੀ ਕਨੈਕਟ ਪੋਰਟਲ ‘ਤੇ ਉਪਲਬਧ ਹਨ। Unified Citizen Portal Launch: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ ‘ਤੇ […]
Khushi
By : Updated On: 11 Oct 2025 10:15:AM
ਪੰਜਾਬ ‘ਚ ਯੂਨੀਫਾਈਡ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ, ਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ, ਲੋਕਾਂ ਨੂੰ ਮਿਲਣਗੀਆਂ 848 ਨਾਗਰਿਕ ਸੇਵਾਵਾਂ

New Citizen Portal: ਪੰਜਾਬ ਜਨਤਕ ਸੇਵਾਵਾਂ ਦੀ ਡਿਲੀਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ 2018 ਤਹਿਤ 848 ਸੇਵਾਵਾਂ ਨੂੰ ਨੋਟੀਫ਼ਾਈ ਕੀਤਾ ਗਿਆ ਹੈ ਅਤੇ 236 ਸੇਵਾਵਾਂ ਪਹਿਲਾਂ ਹੀ ਕਨੈਕਟ ਪੋਰਟਲ ‘ਤੇ ਉਪਲਬਧ ਹਨ।

Unified Citizen Portal Launch: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ ‘ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ “ਯੂਨੀਫਾਈਡ ਸਿਟੀਜ਼ਨ ਪੋਰਟਲ” ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਿੰਗਲ-ਵਿੰਡੋ ਪਲੇਟਫਾਰਮ ਯਾਨੀਕਿ “ਯੂਨੀਫਾਈਡ ਸਿਟੀਜ਼ਨ ਪੋਰਟਲ” ਰਾਹੀਂ ਸੂਬੇ ਦੇ ਲੋਕਾਂ ਦੀ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣੇਗੀ। ਅਮਨ ਅਰੋੜਾ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਵਿਭਾਗ ਨੇ ਇਸ ਨਵੇਂ ਸਿਟੀਜ਼ਨ ਪੋਰਟਲ ਦੀ ਵਿਆਪਕ ਡਿਜ਼ਾਈਨਿੰਗ, ਵਿਕਾਸ, ਲਾਗੂਕਰਨ ਅਤੇ ਰੱਖ-ਰਖਾਅ ਲਈ ਈ-ਕਨੈਕਟ ਸਾਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨਾਲ 13 ਕਰੋੜ ਰੁਪਏ ਦਾ ਸਮਝੌਤਾ ਸਹੀਬੱਧ ਕੀਤਾ ਹੈ।

ਪੋਰਟਲ ਛੇ ਮਹੀਨਿਆਂ ਦੇ ਅੰਦਰ ਤਿਆਰ ਕਰਕੇ ਸ਼ੁਰੂ

ਉਨ੍ਹਾਂ ਦੱਸਿਆ ਕਿ ਇਹ ਪੋਰਟਲ ਛੇ ਮਹੀਨਿਆਂ ਦੇ ਅੰਦਰ ਤਿਆਰ ਕਰਕੇ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਸਰਕਾਰੀ ਸੇਵਾਵਾਂ ਤੱਕ ਲੋਕਾਂ ਦੀ ਵਧੇਰੇ ਆਸਾਨ ਪਹੁੰਚ ਯਕੀਨੀ ਬਣੇਗੀ ਅਤੇ ਲੋਕਾਂ ਨੂੰ ਕੁਸ਼ਲ ਅਤੇ ਜਵਾਬਦੇਹੀ ਪ੍ਰਣਾਲੀ ਤਹਿਤ ਸੇਵਾਵਾਂ ਮਿਲਗੀਆਂ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਇਲਾਵਾ ਨਾਗਰਿਕ ਹੁਣ ਸਿਟੀਜ਼ਨ ਪੋਰਟਲ ਪਹਿਲ ਤਹਿਤ ਘਰ ਬੈਠੇ ਹੀ ਵੈਬ, ਮੋਬਾਈਲ ਐਪ ਅਤੇ ਵੱਟਸਐਪ ਰਾਹੀਂ ਸੇਵਾਵਾਂ ਲੈ ਸਕਣਗੇ।

ਵਾਰ-ਵਾਰ ਦਸਤਾਵੇਜ਼ ਜ਼ਮ੍ਹਾਂ ਕਰਾਉਣ ਦੇ ਝੰਝਟ ਤੋਂ ਛੁਟਕਾਰਾ

ਅਮਨ ਅਰੋੜਾ ਨੇ ਕਿਹਾ ਕਿ ਨਵਾਂ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਇੱਕ ਸਿੰਗਲ, ਏਕੀਕ੍ਰਿਤ ਡਿਜੀਟਲ ਗੇਟਵੇ ਹੋਵੇਗਾ, ਜੋ ਨਾਗਰਿਕਾਂ ਨੂੰ ਵਧੇਰੇ ਆਸਾਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੀ ਮੁੱਖ ਵਿਸ਼ੇਸ਼ਤਾ ਇਹ ਹੋਵੇਗੀ ਕਿ ਲੋਕਾਂ ਨੂੰ ਸੇਵਾਵਾਂ ਲੈਣ ਲਈ ਵਾਰ-ਵਾਰ ਦਸਤਾਵੇਜ਼ ਜ਼ਮ੍ਹਾਂ ਕਰਾਉਣ ਦੇ ਝੰਝਟ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਇਸ ਪ੍ਰਣਾਲੀ ਤਹਿਤ ਸਬੰਧਤ ਬਿਨੈਕਾਰ ਵੱਲੋਂ ਕਿਸੇ ਵੀ ਸੇਵਾ ਲਈ ਪਹਿਲਾਂ ਜਮ੍ਹਾਂ ਕਰਵਾਏ ਗਏ ਲੋੜੀਂਦੇ ਦਸਤਾਵੇਜ਼ ਨੂੰ ਇਹ ਸਿਸਟਮ ਆਟੋ-ਫੈੱਚ (ਆਪਣੇ-ਆਪ ਹਾਸਲ) ਕਰੇਗਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਜਦੋਂ ਕੋਈ ਨਾਗਰਿਕ ਕਿਸੇ ਵੀ ਕਿਸਮ ਦੀ ਸੇਵਾ ਲਈ ਦਸਤਾਵੇਜ਼ ਅਪਲੋਡ ਕਰਦਾ ਹੈ ਤਾਂ ਭਵਿੱਖ ਵਿੱਚ ਕਿਸੇ ਵੀ ਐਪਲੀਕੇਸ਼ਨ ਲਈ ਇਹ ਖੁਦ ਹੀ ਆਟੋ-ਫੈਚ ਹੋ ਜਾਣਗੇ।

ਵੱਖ-ਵੱਖ ਵੈੱਬਸਾਈਟਾਂ ‘ਤੇ ਵਿਜ਼ਟ ਕਰਨ ਦੀ ਜ਼ਰੂਰਤ ਨਹੀਂ

ਕੈਬਨਿਟ ਮੰਤਰੀ ਨੇ ਕਿਹਾ ਕਿ ਏਕੀਕ੍ਰਿਤ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਵਨ-ਸਟਾਪ ਸਾਲਿਊਸ਼ਨ ਪੇਸ਼ ਕਰੇਗਾ, ਜਿਸ ਨਾਲ ਨਾਗਿਰਕਾਂ ਨੂੰ ਵੱਖ-ਵੱਖ ਵੈੱਬਸਾਈਟਾਂ ‘ਤੇ ਵਿਜ਼ਟ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਏ.ਆਈ ਆਧਾਰਤ ਵਰਕਫਲੋਅ ਪ੍ਰਣਾਲੀ ਤੁਰੰਤ ਫ਼ੈਸਲੇ ਲੈਣ ਅਤੇ ਸੇਵਾ ਪ੍ਰਦਾਨ ਕਰਨ ਦੇ ਸਮੇਂ ਨੂੰ ਘਟਾਉਣਾ ਯਕੀਨੀ ਬਣਾਏਗੀ।

848 ਸੇਵਾਵਾਂ ਨੂੰ ਕੀਤਾ ਗਿਆ ਨੋਟੀਫ਼ਾਈ

ਅਮਨ ਅਰੋੜਾ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਲਗਭਗ 600 ਆਫਲਾਈਨ ਸੇਵਾਵਾਂ ਨੂੰ ਆਨਲਾਈਨ ਪਲੇਟਫਾਰਮਾਂ ‘ਤੇ ਸ਼ੁਰੂ ਕਰਕੇ ਡਿਜੀਟਲ ਸ਼ਾਸਨ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਜਨਤਕ ਸੇਵਾਵਾਂ ਦੀ ਡਿਲੀਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ 2018 ਤਹਿਤ 848 ਸੇਵਾਵਾਂ ਨੂੰ ਨੋਟੀਫ਼ਾਈ ਕੀਤਾ ਗਿਆ ਹੈ ਅਤੇ 236 ਸੇਵਾਵਾਂ ਪਹਿਲਾਂ ਹੀ ਕਨੈਕਟ ਪੋਰਟਲ ‘ਤੇ ਉਪਲਬਧ ਹਨ। ਇਸ ਪਹਿਲਕਦਮੀ ਨਾਲ ਸਾਲਾਨਾ ਲਗਭਗ ਇੱਕ ਕਰੋੜ ਬਿਨੈਕਾਰਾਂ ਨੂੰ ਲਾਭ ਹੋਵੇਗਾ। ਨਾਗਰਿਕ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਿਹਤਰੀਨ ਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਹੱਲ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਕੁਸ਼ਲ, ਪਾਰਦਰਸ਼ੀ ਅਤੇ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣਗੇ। ਏ.ਆਈ. ਆਧਾਰਤ ਸਿਟੀਜ਼ਨ ਪੋਰਟਲ ਜਲਦ ਫ਼ੈਸਲੇ ਲੈਣ ਅਤੇ ਉਡੀਕ ਦੇ ਸਮੇਂ ਨੂੰ ਘਟਾਉਂਦਿਆਂ ਸੁਚਾਰੂ ਅਤੇ ਜਵਾਬਦੇਹ ਸ਼ਾਸਨ ਨੂੰ ਯਕੀਨੀ ਬਣਾਏਗਾ।

Read Latest News and Breaking News at Daily Post TV, Browse for more News

Ad
Ad