Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ

No relief for OSD Rajbir Singh Ghumman from High Court: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ। CBI ਵੱਲੋਂ ਦਰਜ FIR ਰੱਦ ਕਰਨ ਦੀ ਮੰਗ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਅਦਾਲਤ ਨੇ ਮੁਲਤਵੀ ਕਰ ਦਿੱਤੀ ਹੈ। ਅਗਲੀ ਸੁਣਵਾਈ ਦੀ ਤਾਰੀਖ਼ […]
By : Updated On: 16 Oct 2026 12:08:PM
OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ

No relief for OSD Rajbir Singh Ghumman from High Court: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ। CBI ਵੱਲੋਂ ਦਰਜ FIR ਰੱਦ ਕਰਨ ਦੀ ਮੰਗ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਅਦਾਲਤ ਨੇ ਮੁਲਤਵੀ ਕਰ ਦਿੱਤੀ ਹੈ। ਅਗਲੀ ਸੁਣਵਾਈ ਦੀ ਤਾਰੀਖ਼ ਅਜੇ ਤੈਅ ਨਹੀਂ ਹੋਈ।

ਇਸ਼ਤਿਹਾਰ

ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਸਾਹਮਣੇ CBI ਦੇ ਵਕੀਲ ਨੇ ਦੱਸਿਆ ਕਿ ਇਸੇ ਤਰ੍ਹਾਂ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਵਿਚਾਰ ਅਧੀਨ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ ਅੱਗੇ ਪਾ ਦਿੱਤੀ।

ਰਾਜਬੀਰ ਸਿੰਘ ਘੁੰਮਣ ਨੇ 5 ਅਕਤੂਬਰ 2026 ਨੂੰ ਦਰਜ CBI ਦੀ FIR ਨੰਬਰ RC 2202026E0013 ਰੱਦ ਕਰਨ ਦੀ ਮੰਗ ਕੀਤੀ ਹੈ। ਇਹ FIR ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7A, 8 ਅਤੇ 12 ਤਹਿਤ ਦਰਜ ਕੀਤੀ ਗਈ ਹੈ।

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਕਾਨੂੰਨ ਦੀ ਧਾਰਾ 17A ਤਹਿਤ ਲੋੜੀਂਦੀ ਮਨਜ਼ੂਰੀ ਨਹੀਂ ਲਈ ਗਈ। ਪਟੀਸ਼ਨਰ ਨੇ ਜਾਂਚ ਅਤੇ ਇਸ ਨਾਲ ਜੁੜੀਆਂ ਅਗਲੀਆਂ ਕਾਰਵਾਈਆਂ ’ਤੇ ਰੋਕ ਲਗਾਉਣ ਦੀ ਵੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਪਟੀਸ਼ਨਰ ਵੱਲੋਂ ਵਕੀਲ ਫੈਰੀ ਸੋਫਤ ਅਤੇ CBI ਵੱਲੋਂ ਵਕੀਲ ਰਵੀ ਕਮਲ ਗੁਪਤਾ ਪੇਸ਼ ਹੋਏ।

Read Latest News and Breaking News at Daily Post TV, Browse for more News

Ad
Ad

Punjab District News