Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

Nooran Sisters ਦੇ ਪਿਤਾ ਦੀ ਹਾਲਤ ਨਾਜ਼ੁਕ, ਭਾਵੁਕ ਹੋ ਪਰਿਵਾਰ ਵੱਲੋਂ ਮੱਦਦ ਦੀ ਗੁਹਾਰ

Nooran Sisters father health update; ਪੰਜਾਬ ਦੀਆਂ ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ (ਜੋਤੀ ਅਤੇ ਸੁਲਤਾਨਾ ਨੂਰਾਂ) ਦੇ ਪਿਤਾ ਅਤੇ ਉਸਤਾਦ ਗੁਲਸ਼ਨ ਮੀਰ ਦੀ ਸਿਹਤ ਨੂੰ ਲੈ ਕੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਲਸ਼ਨ ਮੀਰ ਦੀਆਂ ਦੋਵੇਂ ਕਿਡਨੀਆਂ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸਤਾਦ ਗੁਲਸ਼ਨ ਮੀਰ […]
Jaspreet Singh
By : Updated On: 20 Apr 2026 22:19:PM
Nooran Sisters ਦੇ ਪਿਤਾ ਦੀ ਹਾਲਤ ਨਾਜ਼ੁਕ, ਭਾਵੁਕ ਹੋ ਪਰਿਵਾਰ ਵੱਲੋਂ ਮੱਦਦ ਦੀ ਗੁਹਾਰ

Nooran Sisters father health update; ਪੰਜਾਬ ਦੀਆਂ ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ (ਜੋਤੀ ਅਤੇ ਸੁਲਤਾਨਾ ਨੂਰਾਂ) ਦੇ ਪਿਤਾ ਅਤੇ ਉਸਤਾਦ ਗੁਲਸ਼ਨ ਮੀਰ ਦੀ ਸਿਹਤ ਨੂੰ ਲੈ ਕੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਲਸ਼ਨ ਮੀਰ ਦੀਆਂ ਦੋਵੇਂ ਕਿਡਨੀਆਂ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਸ਼ਤਿਹਾਰ

ਉਸਤਾਦ ਗੁਲਸ਼ਨ ਮੀਰ ਦੇ ਪੁੱਤਰ ਸਾਹਿਲ ਮੀਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਲੋਕਾਂ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ। ਸਾਹਿਲ ਮੁਤਾਬਕ ਉਨ੍ਹਾਂ ਦੇ ਪਿਤਾ ਪਿਛਲੇ ਕਾਫੀ ਸਮੇਂ ਤੋਂ ਹਸਪਤਾਲ ਵਿੱਚ ਦਾਖਲ ਹਨ ਅਤੇ ਪਹਿਲਾਂ ਉਨ੍ਹਾਂ ਦਾ ਡਾਇਲਸਿਸ ਚੱਲ ਰਿਹਾ ਸੀ। ਪਰ ਹੁਣ ਡਾਕਟਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਕਿਡਨੀਆਂ ਪੂਰੀ ਤਰ੍ਹਾਂ ਡੈਮੇਜ ਹੋ ਚੁੱਕੀਆਂ ਹਨ ਅਤੇ ਜਲਦੀ ਤੋਂ ਜਲਦੀ ਕਿਡਨੀ ਟ੍ਰਾਂਸਪਲਾਂਟ ਕਰਵਾਉਣ ਦੀ ਲੋੜ ਹੈ।

ਸਾਹਿਲ ਮੀਰ ਨੇ ਦੱਸਿਆ ਕਿ ਡਾਕਟਰਾਂ ਮੁਤਾਬਕ ਇਸ ਪੂਰੇ ਇਲਾਜ ਅਤੇ ਟ੍ਰਾਂਸਪਲਾਂਟ ‘ਤੇ ਲਗਭਗ 10 ਲੱਖ ਰੁਪਏ ਦਾ ਖਰਚਾ ਆਵੇਗਾ। ਪਰਿਵਾਰ ਇਸ ਸਮੇਂ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਜਨਤਾ ਨੂੰ ਮਦਦ ਦੀ ਬੇਨਤੀ ਕੀਤੀ ਹੈ। ਸਾਹਿਲ ਨੇ ਕਿਹਾ, “ਸਾਨੂੰ ਇਸ ਸਮੇਂ ਪੈਸਿਆਂ ਦੀ ਬਹੁਤ ਲੋੜ ਹੈ। ਜੋ ਵੀ ਵੀਰ-ਭੈਣ ਸਾਡੀ ਮਦਦ ਕਰਨਗੇ, ਅਸੀਂ ਭਵਿੱਖ ਵਿੱਚ ਉਨ੍ਹਾਂ ਦੇ ਪੈਸੇ ਵਾਪਸ ਮੋੜ ਦਵਾਂਗੇ।”

Read Latest News and Breaking News at Daily Post TV, Browse for more News

Ad
Ad

Punjab District News