Banner
Banner

ਪੰਜਾਬ ‘ਚ ਹੜ੍ਹ ਕੰਟਰੋਲ ਰੂਮ ਦੇ ਨੰਬਰ ਕਰ ਲਓ ਨੋਟ; ਐਮਰਜੈਂਸੀ ‘ਚ ਮਿਲਾਓ ਫ਼ੋਨ

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 27 ਅਗਸਤ 2025- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ […]
Khushi
By : Updated On: 27 Aug 2025 22:08:PM
ਪੰਜਾਬ ‘ਚ ਹੜ੍ਹ ਕੰਟਰੋਲ ਰੂਮ ਦੇ ਨੰਬਰ ਕਰ ਲਓ ਨੋਟ; ਐਮਰਜੈਂਸੀ ‘ਚ ਮਿਲਾਓ ਫ਼ੋਨ

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 27 ਅਗਸਤ 2025- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ।

  • 1, ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100
  • 2, ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157
  • 3, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852
  • 4, ਮਾਨਸਾ ਕੰਟਰੋਲ ਰੂਮ ਨੰਬਰ 01652-229082
  • 5, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351
  • 6, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125
  • 7, ਤਰਨ ਤਾਰਨ ਕੰਟਰੋਲ ਰੂਮ ਨੰ. 01852-224107
  • 8, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412
  • 9, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802
  • 10, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645
  • 11, ਸੰਗਰੂਰ ਕੰਟਰੋਲ ਰੂਮ ਨੰ. 01672-234196
  • 12, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550
  • 13, ਐਸ.ਏ.ਐਸ ਨਗਰ ਕੰਟਰੋਲ ਰੂਮ ਨੰ. 0172-2219506
  • 14, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341
  • 15, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338
  • 16, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153
  • 17, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366
  • 18, ਬਰਨਾਲਾ ਕੰਟਰੋਲ ਰੂਮ ਨੰ. 01679-233031
  • 19, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101
  • 20, ਕਪੂਰਥਲਾ ਕੰਟਰੋਲ ਰੂਮ ਨੰ. 01822-231990
  • 21, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838
  • 22, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206
  • 23, ਜ਼ਿਲ੍ਹਾ ਮਾਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਹੈ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਜਵਾਬੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

Read Latest News and Breaking News at Daily Post TV, Browse for more News

Ad
Ad