ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ R Nait ਨੂੰ ਜਾਰੀ ਕੀਤਾ ਨੋਟਿਸ
Notice to Punjabi singer R Nait: ਕੈਥਲ: ਪੰਜਾਬੀ ਗਾਇਕ ਆਰ ਨੇਤ ਅਤੇ ਉਨ੍ਹਾਂ ਦੀ ਟੀਮ ਨੂੰ ਹਰਿਆਣਾ ਪੁਲਿਸ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਕੈਥਲ ਜ਼ਿਲ੍ਹੇ ਦੇ ਪਿੰਡ ਕਮਾਲਪੁਰ ਵਿੱਚ ਇੱਕ ਗੀਤ ਦੀ ਸ਼ੂਟਿੰਗ ਦੌਰਾਨ ਜਨਤਕ ਤੌਰ ’ਤੇ ਹਥਿਆਰਾਂ ਦੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ […]
By :
Ranjit Singh
Updated On: 19 Sep 2026 13:49:PM
Notice to Punjabi singer R Nait: ਕੈਥਲ: ਪੰਜਾਬੀ ਗਾਇਕ ਆਰ ਨੇਤ ਅਤੇ ਉਨ੍ਹਾਂ ਦੀ ਟੀਮ ਨੂੰ ਹਰਿਆਣਾ ਪੁਲਿਸ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਕੈਥਲ ਜ਼ਿਲ੍ਹੇ ਦੇ ਪਿੰਡ ਕਮਾਲਪੁਰ ਵਿੱਚ ਇੱਕ ਗੀਤ ਦੀ ਸ਼ੂਟਿੰਗ ਦੌਰਾਨ ਜਨਤਕ ਤੌਰ ’ਤੇ ਹਥਿਆਰਾਂ ਦੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।
ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਜਨਤਕ ਥਾਵਾਂ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਨਾਲ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ। ਕੈਥਲ ਦੇ ਡੀਐੱਸਪੀ ਬੀਰ ਭਾਨ ਨੇ ਕਿਹਾ ਕਿ ਬਿਨਾਂ ਮਨਜ਼ੂਰੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਹੈ।
ਪੁਲਿਸ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਨੂੰ ਨਿਯਮਾਂ ਦੇ ਉਲਟ ਦੱਸਦਿਆਂ ਆਰ ਨੇਤ ਅਤੇ ਉਨ੍ਹਾਂ ਦੀ ਟੀਮ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਜਲਦ ਤੋਂ ਜਲਦ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ।
